Ang 174
1 ਸੰਤ ਜਨਾ ਮਿਲਿ ਪਾਇਆ ਮੇਰੇ ਗੋਵਿਦਾ ਮੇਰਾ ਹਰਿ ਪ੍ਰਭੁ ਸਜਣੁ ਸੈਣੀ ਜੀਉ ॥
2 ਹਰਿ ਆਇ ਮਿਲਿਆ ਜਗਜੀਵਨੁ ਮੇਰੇ ਗੋਵਿੰਦਾ ਮੈ ਸੁਖਿ ਵਿਹਾਣੀ ਰੈਣੀ ਜੀਉ ॥੨॥
3 ਮੈ ਮੇਲਹੁ ਸੰਤ ਮੇਰਾ ਹਰਿ ਪ੍ਰਭੁ ਸਜਣੁ ਮੈ ਮਨਿ ਤਨਿ ਭੁਖ ਲਗਾਈਆ ਜੀਉ ॥
4 ਹਉ ਰਹਿ ਨ ਸਕਉ ਬਿਨੁ ਦੇਖੇ ਮੇਰੇ ਪ੍ਰੀਤਮ ਮੈ ਅੰਤਰਿ ਬਿਰਹੁ ਹਰਿ ਲਾਈਆ ਜੀਉ ॥
5 ਹਰਿ ਰਾਇਆ ਮੇਰਾ ਸਜਣੁ ਪਿਆਰਾ ਗੁਰੁ ਮੇਲੇ ਮੇਰਾ ਮਨੁ ਜੀਵਾਈਆ ਜੀਉ ॥
6 ਮੇਰੈ ਮਨਿ ਤਨਿ ਆਸਾ ਪੂਰੀਆ ਮੇਰੇ ਗੋਵਿੰਦਾ ਹਰਿ ਮਿਲਿਆ ਮਨਿ ਵਾਧਾਈਆ ਜੀਉ ॥੩॥
7 ਵਾਰੀ ਮੇਰੇ ਗੋਵਿੰਦਾ ਵਾਰੀ ਮੇਰੇ ਪਿਆਰਿਆ ਹਉ ਤੁਧੁ ਵਿਟੜਿਅਹੁ ਸਦ ਵਾਰੀ ਜੀਉ ॥
8 ਮੇਰੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਮੇਰੇ ਗੋਵਿਦਾ ਹਰਿ ਪੂੰਜੀ ਰਾਖੁ ਹਮਾਰੀ ਜੀਉ ॥
9 ਸਤਿਗੁਰੁ ਵਿਸਟੁ ਮੇਲਿ ਮੇਰੇ ਗੋਵਿੰਦਾ ਹਰਿ ਮੇਲੇ ਕਰਿ ਰੈਬਾਰੀ ਜੀਉ ॥
10 ਹਰਿ ਨਾਮੁ ਦਇਆ ਕਰਿ ਪਾਇਆ ਮੇਰੇ ਗੋਵਿੰਦਾ ਜਨ ਨਾਨਕੁ ਸਰਣਿ ਤੁਮਾਰੀ ਜੀਉ ॥੪॥੩॥੨੯॥੬੭॥
11 ਗਉੜੀ ਮਾਝ ਮਹਲਾ ੪ ॥
12 ਚੋਜੀ ਮੇਰੇ ਗੋਵਿੰਦਾ ਚੋਜੀ ਮੇਰੇ ਪਿਆਰਿਆ ਹਰਿ ਪ੍ਰਭੁ ਮੇਰਾ ਚੋਜੀ ਜੀਉ ॥
13 ਹਰਿ ਆਪੇ ਕਾਨੑੁ ਉਪਾਇਦਾ ਮੇਰੇ ਗੋਵਿਦਾ ਹਰਿ ਆਪੇ ਗੋਪੀ ਖੋਜੀ ਜੀਉ ॥
14 ਹਰਿ ਆਪੇ ਸਭ ਘਟ ਭੋਗਦਾ ਮੇਰੇ ਗੋਵਿੰਦਾ ਆਪੇ ਰਸੀਆ ਭੋਗੀ ਜੀਉ ॥
15 ਹਰਿ ਸੁਜਾਣੁ ਨ ਭੁਲਈ ਮੇਰੇ ਗੋਵਿੰਦਾ ਆਪੇ ਸਤਿਗੁਰੁ ਜੋਗੀ ਜੀਉ ॥੧॥
16 ਆਪੇ ਜਗਤੁ ਉਪਾਇਦਾ ਮੇਰੇ ਗੋਵਿਦਾ ਹਰਿ ਆਪਿ ਖੇਲੈ ਬਹੁ ਰੰਗੀ ਜੀਉ ॥
17 ਇਕਨਾ ਭੋਗ ਭੋਗਾਇਦਾ ਮੇਰੇ ਗੋਵਿੰਦਾ ਇਕਿ ਨਗਨ ਫਿਰਹਿ ਨੰਗ ਨੰਗੀ ਜੀਉ ॥
18 ਆਪੇ ਜਗਤੁ ਉਪਾਇਦਾ ਮੇਰੇ ਗੋਵਿਦਾ ਹਰਿ ਦਾਨੁ ਦੇਵੈ ਸਭ ਮੰਗੀ ਜੀਉ ॥
19 ਭਗਤਾ ਨਾਮੁ ਆਧਾਰੁ ਹੈ ਮੇਰੇ ਗੋਵਿੰਦਾ ਹਰਿ ਕਥਾ ਮੰਗਹਿ ਹਰਿ ਚੰਗੀ ਜੀਉ ॥੨॥
20 ਹਰਿ ਆਪੇ ਭਗਤਿ ਕਰਾਇਦਾ ਮੇਰੇ ਗੋਵਿੰਦਾ ਹਰਿ ਭਗਤਾ ਲੋਚ ਮਨਿ ਪੂਰੀ ਜੀਉ ॥
21 ਆਪੇ ਜਲਿ ਥਲਿ ਵਰਤਦਾ ਮੇਰੇ ਗੋਵਿਦਾ ਰਵਿ ਰਹਿਆ ਨਹੀ ਦੂਰੀ ਜੀਉ ॥
22 ਹਰਿ ਅੰਤਰਿ ਬਾਹਰਿ ਆਪਿ ਹੈ ਮੇਰੇ ਗੋਵਿਦਾ ਹਰਿ ਆਪਿ ਰਹਿਆ ਭਰਪੂਰੀ ਜੀਉ ॥
23 ਹਰਿ ਆਤਮ ਰਾਮੁ ਪਸਾਰਿਆ ਮੇਰੇ ਗੋਵਿੰਦਾ ਹਰਿ ਵੇਖੈ ਆਪਿ ਹਦੂਰੀ ਜੀਉ ॥੩॥
24 ਹਰਿ ਅੰਤਰਿ ਵਾਜਾ ਪਉਣੁ ਹੈ ਮੇਰੇ ਗੋਵਿੰਦਾ ਹਰਿ ਆਪਿ ਵਜਾਏ ਤਿਉ ਵਾਜੈ ਜੀਉ ॥
25 ਹਰਿ ਅੰਤਰਿ ਨਾਮੁ ਨਿਧਾਨੁ ਹੈ ਮੇਰੇ ਗੋਵਿੰਦਾ ਗੁਰਸਬਦੀ ਹਰਿ ਪ੍ਰਭੁ ਗਾਜੈ ਜੀਉ ॥
26 ਆਪੇ ਸਰਣਿ ਪਵਾਇਦਾ ਮੇਰੇ ਗੋਵਿੰਦਾ ਹਰਿ ਭਗਤ ਜਨਾ ਰਾਖੁ ਲਾਜੈ ਜੀਉ ॥