Ang 182
1 ਬਿਆਪਤ ਹਰਖ ਸੋਗ ਬਿਸਥਾਰ ॥
2 ਬਿਆਪਤ ਸੁਰਗ ਨਰਕ ਅਵਤਾਰ ॥
3 ਬਿਆਪਤ ਧਨ ਨਿਰਧਨ ਪੇਖਿ ਸੋਭਾ ॥
4 ਮੂਲੁ ਬਿਆਧੀ ਬਿਆਪਸਿ ਲੋਭਾ ॥੧॥
5 ਮਾਇਆ ਬਿਆਪਤ ਬਹੁ ਪਰਕਾਰੀ ॥
6 ਸੰਤ ਜੀਵਹਿ ਪ੍ਰਭ ਓਟ ਤੁਮਾਰੀ ॥੧॥ ਰਹਾਉ ॥
7 ਬਿਆਪਤ ਅਹੰਬੁਧਿ ਕਾ ਮਾਤਾ ॥
8 ਬਿਆਪਤ ਪੁਤ੍ਰ ਕਲਤ੍ਰ ਸੰਗਿ ਰਾਤਾ ॥
9 ਬਿਆਪਤ ਹਸਤਿ ਘੋੜੇ ਅਰੁ ਬਸਤਾ ॥
10 ਬਿਆਪਤ ਰੂਪ ਜੋਬਨ ਮਦ ਮਸਤਾ ॥੨॥
11 ਬਿਆਪਤ ਭੂਮਿ ਰੰਕ ਅਰੁ ਰੰਗਾ ॥
12 ਬਿਆਪਤ ਗੀਤ ਨਾਦ ਸੁਣਿ ਸੰਗਾ ॥
13 ਬਿਆਪਤ ਸੇਜ ਮਹਲ ਸੀਗਾਰ ॥
14 ਪੰਚ ਦੂਤ ਬਿਆਪਤ ਅੰਧਿਆਰ ॥੩॥
15 ਬਿਆਪਤ ਕਰਮ ਕਰੈ ਹਉ ਫਾਸਾ ॥
16 ਬਿਆਪਤਿ ਗਿਰਸਤ ਬਿਆਪਤ ਉਦਾਸਾ ॥
17 ਆਚਾਰ ਬਿਉਹਾਰ ਬਿਆਪਤ ਇਹ ਜਾਤਿ ॥
18 ਸਭ ਕਿਛੁ ਬਿਆਪਤ ਬਿਨੁ ਹਰਿ ਰੰਗ ਰਾਤ ॥੪॥
19 ਸੰਤਨ ਕੇ ਬੰਧਨ ਕਾਟੇ ਹਰਿ ਰਾਇ ॥
20 ਤਾ ਕਉ ਕਹਾ ਬਿਆਪੈ ਮਾਇ ॥
21 ਕਹੁ ਨਾਨਕ ਜਿਨਿ ਧੂਰਿ ਸੰਤ ਪਾਈ ॥
22 ਤਾ ਕੈ ਨਿਕਟਿ ਨ ਆਵੈ ਮਾਈ ॥੫॥੧੯॥੮੮॥
23 ਗਉੜੀ ਗੁਆਰੇਰੀ ਮਹਲਾ ੫ ॥
24 ਨੈਨਹੁ ਨੀਦ ਪਰ ਦ੍ਰਿਸਟਿ ਵਿਕਾਰ ॥
25 ਸ੍ਰਵਣ ਸੋਏ ਸੁਣਿ ਨਿੰਦ ਵੀਚਾਰ ॥
26 ਰਸਨਾ ਸੋਈ ਲੋਭਿ ਮੀਠੈ ਸਾਦਿ ॥
27 ਮਨੁ ਸੋਇਆ ਮਾਇਆ ਬਿਸਮਾਦਿ ॥੧॥
28 ਇਸੁ ਗ੍ਰਿਹ ਮਹਿ ਕੋਈ ਜਾਗਤੁ ਰਹੈ ॥
29 ਸਾਬਤੁ ਵਸਤੁ ਓਹੁ ਅਪਨੀ ਲਹੈ ॥੧॥ ਰਹਾਉ ॥
30 ਸਗਲ ਸਹੇਲੀ ਅਪਨੈ ਰਸ ਮਾਤੀ ॥
31 ਗ੍ਰਿਹ ਅਪੁਨੇ ਕੀ ਖਬਰਿ ਨ ਜਾਤੀ ॥
32 ਮੁਸਨਹਾਰ ਪੰਚ ਬਟਵਾਰੇ ॥
33 ਸੂਨੇ ਨਗਰਿ ਪਰੇ ਠਗਹਾਰੇ ॥੨॥
34 ਉਨ ਤੇ ਰਾਖੈ ਬਾਪੁ ਨ ਮਾਈ ॥
35 ਉਨ ਤੇ ਰਾਖੈ ਮੀਤੁ ਨ ਭਾਈ ॥
36 ਦਰਬਿ ਸਿਆਣਪ ਨਾ ਓਇ ਰਹਤੇ ॥
37 ਸਾਧਸੰਗਿ ਓਇ ਦੁਸਟ ਵਸਿ ਹੋਤੇ ॥੩॥
38 ਕਰਿ ਕਿਰਪਾ ਮੋਹਿ ਸਾਰਿੰਗਪਾਣਿ ॥
39 ਸੰਤਨ ਧੂਰਿ ਸਰਬ ਨਿਧਾਨ ॥
40 ਸਾਬਤੁ ਪੂੰਜੀ ਸਤਿਗੁਰ ਸੰਗਿ ॥
41 ਨਾਨਕੁ ਜਾਗੈ ਪਾਰਬ੍ਰਹਮ ਕੈ ਰੰਗਿ ॥੪॥
42 ਸੋ ਜਾਗੈ ਜਿਸੁ ਪ੍ਰਭੁ ਕਿਰਪਾਲੁ ॥
43 ਇਹ ਪੂੰਜੀ ਸਾਬਤੁ ਧਨੁ ਮਾਲੁ ॥੧॥ ਰਹਾਉ ਦੂਜਾ ॥੨੦॥੮੯॥
44 ਗਉੜੀ ਗੁਆਰੇਰੀ ਮਹਲਾ ੫ ॥
45 ਜਾ ਕੈ ਵਸਿ ਖਾਨ ਸੁਲਤਾਨ ॥
46 ਜਾ ਕੈ ਵਸਿ ਹੈ ਸਗਲ ਜਹਾਨ ॥
47 ਜਾ ਕਾ ਕੀਆ ਸਭੁ ਕਿਛੁ ਹੋਇ ॥
48 ਤਿਸ ਤੇ ਬਾਹਰਿ ਨਾਹੀ ਕੋਇ ॥੧॥
49 ਕਹੁ ਬੇਨੰਤੀ ਅਪੁਨੇ ਸਤਿਗੁਰ ਪਾਹਿ ॥
50 ਕਾਜ ਤੁਮਾਰੇ ਦੇਇ ਨਿਬਾਹਿ ॥੧॥ ਰਹਾਉ ॥
51 ਸਭ ਤੇ ਊਚ ਜਾ ਕਾ ਦਰਬਾਰੁ ॥
52 ਸਗਲ ਭਗਤ ਜਾ ਕਾ ਨਾਮੁ ਅਧਾਰੁ ॥
53 ਸਰਬ ਬਿਆਪਿਤ ਪੂਰਨ ਧਨੀ ॥
54 ਜਾ ਕੀ ਸੋਭਾ ਘਟਿ ਘਟਿ ਬਨੀ ॥੨॥
55 ਜਿਸੁ ਸਿਮਰਤ ਦੁਖ ਡੇਰਾ ਢਹੈ ॥
56 ਜਿਸੁ ਸਿਮਰਤ ਜਮੁ ਕਿਛੂ ਨ ਕਹੈ ॥
57 ਜਿਸੁ ਸਿਮਰਤ ਹੋਤ ਸੂਕੇ ਹਰੇ ॥