Ang 202
1 ਸੰਤ ਪ੍ਰਸਾਦਿ ਪਰਮ ਪਦੁ ਪਾਇਆ ॥੨॥
2 ਜਨ ਕੀ ਕੀਨੀ ਆਪਿ ਸਹਾਇ ॥
3 ਸੁਖੁ ਪਾਇਆ ਲਗਿ ਦਾਸਹ ਪਾਇ ॥
4 ਆਪੁ ਗਇਆ ਤਾ ਆਪਹਿ ਭਏ ॥
5 ਕ੍ਰਿਪਾ ਨਿਧਾਨ ਕੀ ਸਰਨੀ ਪਏ ॥੩॥
6 ਜੋ ਚਾਹਤ ਸੋਈ ਜਬ ਪਾਇਆ ॥
7 ਤਬ ਢੂੰਢਨ ਕਹਾ ਕੋ ਜਾਇਆ ॥
8 ਅਸਥਿਰ ਭਏ ਬਸੇ ਸੁਖ ਆਸਨ ॥
9 ਗੁਰ ਪ੍ਰਸਾਦਿ ਨਾਨਕ ਸੁਖ ਬਾਸਨ ॥੪॥੧੧੦॥
10 ਗਉੜੀ ਮਹਲਾ ੫ ॥
11 ਕੋਟਿ ਮਜਨ ਕੀਨੋ ਇਸਨਾਨ ॥
12 ਲਾਖ ਅਰਬ ਖਰਬ ਦੀਨੋ ਦਾਨੁ ॥
13 ਜਾ ਮਨਿ ਵਸਿਓ ਹਰਿ ਕੋ ਨਾਮੁ ॥੧॥
14 ਸਗਲ ਪਵਿਤ ਗੁਨ ਗਾਇ ਗੁਪਾਲ ॥
15 ਪਾਪ ਮਿਟਹਿ ਸਾਧੂ ਸਰਨਿ ਦਇਆਲ ॥ ਰਹਾਉ ॥
16 ਬਹੁਤੁ ਉਰਧ ਤਪ ਸਾਧਨ ਸਾਧੇ ॥
17 ਅਨਿਕ ਲਾਭ ਮਨੋਰਥ ਲਾਧੇ ॥
18 ਹਰਿ ਹਰਿ ਨਾਮ ਰਸਨ ਆਰਾਧੇ ॥੨॥
19 ਸਿੰਮ੍ਰਿਤਿ ਸਾਸਤ ਬੇਦ ਬਖਾਨੇ ॥
20 ਜੋਗ ਗਿਆਨ ਸਿਧ ਸੁਖ ਜਾਨੇ ॥
21 ਨਾਮੁ ਜਪਤ ਪ੍ਰਭ ਸਿਉ ਮਨ ਮਾਨੇ ॥੩॥
22 ਅਗਾਧਿ ਬੋਧਿ ਹਰਿ ਅਗਮ ਅਪਾਰੇ ॥
23 ਨਾਮੁ ਜਪਤ ਨਾਮੁ ਰਿਦੇ ਬੀਚਾਰੇ ॥
24 ਨਾਨਕ ਕਉ ਪ੍ਰਭ ਕਿਰਪਾ ਧਾਰੇ ॥੪॥੧੧੧॥
25 ਗਉੜੀ ਮਃ ੫ ॥
26 ਸਿਮਰਿ ਸਿਮਰਿ ਸਿਮਰਿ ਸੁਖੁ ਪਾਇਆ ॥
27 ਚਰਨ ਕਮਲ ਗੁਰ ਰਿਦੈ ਬਸਾਇਆ ॥੧॥
28 ਗੁਰ ਗੋਬਿੰਦੁ ਪਾਰਬ੍ਰਹਮੁ ਪੂਰਾ ॥
29 ਤਿਸਹਿ ਅਰਾਧਿ ਮੇਰਾ ਮਨੁ ਧੀਰਾ ॥ ਰਹਾਉ ॥
30 ਅਨਦਿਨੁ ਜਪਉ ਗੁਰੂ ਗੁਰ ਨਾਮ ॥
31 ਤਾ ਤੇ ਸਿਧਿ ਭਏ ਸਗਲ ਕਾਂਮ ॥੨॥
32 ਦਰਸਨ ਦੇਖਿ ਸੀਤਲ ਮਨ ਭਏ ॥
33 ਜਨਮ ਜਨਮ ਕੇ ਕਿਲਬਿਖ ਗਏ ॥੩॥
34 ਕਹੁ ਨਾਨਕ ਕਹਾ ਭੈ ਭਾਈ ॥
35 ਅਪਨੇ ਸੇਵਕ ਕੀ ਆਪਿ ਪੈਜ ਰਖਾਈ ॥੪॥੧੧੨॥
36 ਗਉੜੀ ਮਹਲਾ ੫ ॥
37 ਅਪਨੇ ਸੇਵਕ ਕਉ ਆਪਿ ਸਹਾਈ ॥
38 ਨਿਤ ਪ੍ਰਤਿਪਾਰੈ ਬਾਪ ਜੈਸੇ ਮਾਈ ॥੧॥
39 ਪ੍ਰਭ ਕੀ ਸਰਨਿ ਉਬਰੈ ਸਭ ਕੋਇ ॥
40 ਕਰਨ ਕਰਾਵਨ ਪੂਰਨ ਸਚੁ ਸੋਇ ॥ ਰਹਾਉ ॥
41 ਅਬ ਮਨਿ ਬਸਿਆ ਕਰਨੈਹਾਰਾ ॥
42 ਭੈ ਬਿਨਸੇ ਆਤਮ ਸੁਖ ਸਾਰਾ ॥੨॥
43 ਕਰਿ ਕਿਰਪਾ ਅਪਨੇ ਜਨ ਰਾਖੇ ॥
44 ਜਨਮ ਜਨਮ ਕੇ ਕਿਲਬਿਖ ਲਾਥੇ ॥੩॥
45 ਕਹਨੁ ਨ ਜਾਇ ਪ੍ਰਭ ਕੀ ਵਡਿਆਈ ॥
46 ਨਾਨਕ ਦਾਸ ਸਦਾ ਸਰਨਾਈ ॥੪॥੧੧੩॥
47 ਰਾਗੁ ਗਉੜੀ ਚੇਤੀ ਮਹਲਾ ੫ ਦੁਪਦੇ ॥
48 ੴ ਸਤਿਗੁਰ ਪ੍ਰਸਾਦਿ ॥
49 ਰਾਮ ਕੋ ਬਲੁ ਪੂਰਨ ਭਾਈ ॥
50 ਤਾ ਤੇ ਬ੍ਰਿਥਾ ਨ ਬਿਆਪੈ ਕਾਈ ॥੧॥ ਰਹਾਉ ॥
51 ਜੋ ਜੋ ਚਿਤਵੈ ਦਾਸੁ ਹਰਿ ਮਾਈ ॥
52 ਸੋ ਸੋ ਕਰਤਾ ਆਪਿ ਕਰਾਈ ॥੧॥
53 ਨਿੰਦਕ ਕੀ ਪ੍ਰਭਿ ਪਤਿ ਗਵਾਈ ॥
54 ਨਾਨਕ ਹਰਿ ਗੁਣ ਨਿਰਭਉ ਗਾਈ ॥੨॥੧੧੪॥