Ang 229
1 ਗਉੜੀ ਮਹਲਾ ੧ ॥
2 ਗੁਰ ਪਰਸਾਦੀ ਬੂਝਿ ਲੇ ਤਉ ਹੋਇ ਨਿਬੇਰਾ ॥
3 ਘਰਿ ਘਰਿ ਨਾਮੁ ਨਿਰੰਜਨਾ ਸੋ ਠਾਕੁਰੁ ਮੇਰਾ ॥੧॥
4 ਬਿਨੁ ਗੁਰਸਬਦ ਨ ਛੂਟੀਐ ਦੇਖਹੁ ਵੀਚਾਰਾ ॥
5 ਜੇ ਲਖ ਕਰਮ ਕਮਾਵਹੀ ਬਿਨੁ ਗੁਰ ਅੰਧਿਆਰਾ ॥੧॥ ਰਹਾਉ ॥
6 ਅੰਧੇ ਅਕਲੀ ਬਾਹਰੇ ਕਿਆ ਤਿਨ ਸਿਉ ਕਹੀਐ ॥
7 ਬਿਨੁ ਗੁਰ ਪੰਥੁ ਨ ਸੂਝਈ ਕਿਤੁ ਬਿਧਿ ਨਿਰਬਹੀਐ ॥੨॥
8 ਖੋਟੇ ਕਉ ਖਰਾ ਕਹੈ ਖਰੇ ਸਾਰ ਨ ਜਾਣੈ ॥
9 ਅੰਧੇ ਕਾ ਨਾਉ ਪਾਰਖੂ ਕਲੀ ਕਾਲ ਵਿਡਾਣੈ ॥੩॥
10 ਸੂਤੇ ਕਉ ਜਾਗਤੁ ਕਹੈ ਜਾਗਤ ਕਉ ਸੂਤਾ ॥
11 ਜੀਵਤ ਕਉ ਮੂਆ ਕਹੈ ਮੂਏ ਨਹੀ ਰੋਤਾ ॥੪॥
12 ਆਵਤ ਕਉ ਜਾਤਾ ਕਹੈ ਜਾਤੇ ਕਉ ਆਇਆ ॥
13 ਪਰ ਕੀ ਕਉ ਅਪੁਨੀ ਕਹੈ ਅਪੁਨੋ ਨਹੀ ਭਾਇਆ ॥੫॥
14 ਮੀਠੇ ਕਉ ਕਉੜਾ ਕਹੈ ਕੜੂਏ ਕਉ ਮੀਠਾ ॥
15 ਰਾਤੇ ਕੀ ਨਿੰਦਾ ਕਰਹਿ ਐਸਾ ਕਲਿ ਮਹਿ ਡੀਠਾ ॥੬॥
16 ਚੇਰੀ ਕੀ ਸੇਵਾ ਕਰਹਿ ਠਾਕੁਰੁ ਨਹੀ ਦੀਸੈ ॥
17 ਪੋਖਰੁ ਨੀਰੁ ਵਿਰੋਲੀਐ ਮਾਖਨੁ ਨਹੀ ਰੀਸੈ ॥੭॥
18 ਇਸੁ ਪਦ ਜੋ ਅਰਥਾਇ ਲੇਇ ਸੋ ਗੁਰੂ ਹਮਾਰਾ ॥
19 ਨਾਨਕ ਚੀਨੈ ਆਪ ਕਉ ਸੋ ਅਪਰ ਅਪਾਰਾ ॥੮॥
20 ਸਭੁ ਆਪੇ ਆਪਿ ਵਰਤਦਾ ਆਪੇ ਭਰਮਾਇਆ ॥
21 ਗੁਰ ਕਿਰਪਾ ਤੇ ਬੂਝੀਐ ਸਭੁ ਬ੍ਰਹਮੁ ਸਮਾਇਆ ॥੯॥੨॥੧੮॥
22 ਰਾਗੁ ਗਉੜੀ ਗੁਆਰੇਰੀ ਮਹਲਾ ੩ ਅਸਟਪਦੀਆ ॥
23 ੴ ਸਤਿਗੁਰ ਪ੍ਰਸਾਦਿ ॥
24 ਮਨ ਕਾ ਸੂਤਕੁ ਦੂਜਾ ਭਾਉ ॥
25 ਭਰਮੇ ਭੂਲੇ ਆਵਉ ਜਾਉ ॥੧॥
26 ਮਨਮੁਖਿ ਸੂਤਕੁ ਕਬਹਿ ਨ ਜਾਇ ॥
27 ਜਿਚਰੁ ਸਬਦਿ ਨ ਭੀਜੈ ਹਰਿ ਕੈ ਨਾਇ ॥੧॥ ਰਹਾਉ ॥
28 ਸਭੋ ਸੂਤਕੁ ਜੇਤਾ ਮੋਹੁ ਆਕਾਰੁ ॥
29 ਮਰਿ ਮਰਿ ਜੰਮੈ ਵਾਰੋ ਵਾਰ ॥੨॥
30 ਸੂਤਕੁ ਅਗਨਿ ਪਉਣੈ ਪਾਣੀ ਮਾਹਿ ॥
31 ਸੂਤਕੁ ਭੋਜਨੁ ਜੇਤਾ ਕਿਛੁ ਖਾਹਿ ॥੩॥
32 ਸੂਤਕਿ ਕਰਮ ਨ ਪੂਜਾ ਹੋਇ ॥
33 ਨਾਮਿ ਰਤੇ ਮਨੁ ਨਿਰਮਲੁ ਹੋਇ ॥੪॥
34 ਸਤਿਗੁਰੁ ਸੇਵਿਐ ਸੂਤਕੁ ਜਾਇ ॥
35 ਮਰੈ ਨ ਜਨਮੈ ਕਾਲੁ ਨ ਖਾਇ ॥੫॥
36 ਸਾਸਤ ਸਿੰਮ੍ਰਿਤਿ ਸੋਧਿ ਦੇਖਹੁ ਕੋਇ ॥
37 ਵਿਣੁ ਨਾਵੈ ਕੋ ਮੁਕਤਿ ਨ ਹੋਇ ॥੬॥
38 ਜੁਗ ਚਾਰੇ ਨਾਮੁ ਉਤਮੁ ਸਬਦੁ ਬੀਚਾਰਿ ॥
39 ਕਲਿ ਮਹਿ ਗੁਰਮੁਖਿ ਉਤਰਸਿ ਪਾਰਿ ॥੭॥
40 ਸਾਚਾ ਮਰੈ ਨ ਆਵੈ ਜਾਇ ॥
41 ਨਾਨਕ ਗੁਰਮੁਖਿ ਰਹੈ ਸਮਾਇ ॥੮॥੧॥
42 ਗਉੜੀ ਮਹਲਾ ੩ ॥
43 ਗੁਰਮੁਖਿ ਸੇਵਾ ਪ੍ਰਾਨ ਅਧਾਰਾ ॥
44 ਹਰਿ ਜੀਉ ਰਾਖਹੁ ਹਿਰਦੈ ਉਰ ਧਾਰਾ ॥
45 ਗੁਰਮੁਖਿ ਸੋਭਾ ਸਾਚ ਦੁਆਰਾ ॥੧॥
46 ਪੰਡਿਤ ਹਰਿ ਪੜੁ ਤਜਹੁ ਵਿਕਾਰਾ ॥
47 ਗੁਰਮੁਖਿ ਭਉਜਲੁ ਉਤਰਹੁ ਪਾਰਾ ॥੧॥ ਰਹਾਉ ॥