Ang 246
1 ਇਸਤਰੀ ਪੁਰਖ ਕਾਮਿ ਵਿਆਪੇ ਜੀਉ ਰਾਮ ਨਾਮ ਕੀ ਬਿਧਿ ਨਹੀ ਜਾਣੀ ॥
2 ਮਾਤ ਪਿਤਾ ਸੁਤ ਭਾਈ ਖਰੇ ਪਿਆਰੇ ਜੀਉ ਡੂਬਿ ਮੁਏ ਬਿਨੁ ਪਾਣੀ ॥
3 ਡੂਬਿ ਮੁਏ ਬਿਨੁ ਪਾਣੀ ਗਤਿ ਨਹੀ ਜਾਣੀ ਹਉਮੈ ਧਾਤੁ ਸੰਸਾਰੇ ॥
4 ਜੋ ਆਇਆ ਸੋ ਸਭੁ ਕੋ ਜਾਸੀ ਉਬਰੇ ਗੁਰ ਵੀਚਾਰੇ ॥
5 ਗੁਰਮੁਖਿ ਹੋਵੈ ਰਾਮ ਨਾਮੁ ਵਖਾਣੈ ਆਪਿ ਤਰੈ ਕੁਲ ਤਾਰੇ ॥
6 ਨਾਨਕ ਨਾਮੁ ਵਸੈ ਘਟ ਅੰਤਰਿ ਗੁਰਮਤਿ ਮਿਲੇ ਪਿਆਰੇ ॥੨॥
7 ਰਾਮ ਨਾਮ ਬਿਨੁ ਕੋ ਥਿਰੁ ਨਾਹੀ ਜੀਉ ਬਾਜੀ ਹੈ ਸੰਸਾਰਾ ॥
8 ਦ੍ਰਿੜੁ ਭਗਤਿ ਸਚੀ ਜੀਉ ਰਾਮ ਨਾਮੁ ਵਾਪਾਰਾ ॥
9 ਰਾਮ ਨਾਮੁ ਵਾਪਾਰਾ ਅਗਮ ਅਪਾਰਾ ਗੁਰਮਤੀ ਧਨੁ ਪਾਈਐ ॥
10 ਸੇਵਾ ਸੁਰਤਿ ਭਗਤਿ ਇਹ ਸਾਚੀ ਵਿਚਹੁ ਆਪੁ ਗਵਾਈਐ ॥
11 ਹਮ ਮਤਿ ਹੀਣ ਮੂਰਖ ਮੁਗਧ ਅੰਧੇ ਸਤਿਗੁਰਿ ਮਾਰਗਿ ਪਾਏ ॥
12 ਨਾਨਕ ਗੁਰਮੁਖਿ ਸਬਦਿ ਸੁਹਾਵੇ ਅਨਦਿਨੁ ਹਰਿ ਗੁਣ ਗਾਏ ॥੩॥
13 ਆਪਿ ਕਰਾਏ ਕਰੇ ਆਪਿ ਜੀਉ ਆਪੇ ਸਬਦਿ ਸਵਾਰੇ ॥
14 ਆਪੇ ਸਤਿਗੁਰੁ ਆਪਿ ਸਬਦੁ ਜੀਉ ਜੁਗੁ ਜੁਗੁ ਭਗਤ ਪਿਆਰੇ ॥
15 ਜੁਗੁ ਜੁਗੁ ਭਗਤ ਪਿਆਰੇ ਹਰਿ ਆਪਿ ਸਵਾਰੇ ਆਪੇ ਭਗਤੀ ਲਾਏ ॥
16 ਆਪੇ ਦਾਨਾ ਆਪੇ ਬੀਨਾ ਆਪੇ ਸੇਵ ਕਰਾਏ ॥
17 ਆਪੇ ਗੁਣਦਾਤਾ ਅਵਗੁਣ ਕਾਟੇ ਹਿਰਦੈ ਨਾਮੁ ਵਸਾਏ ॥
18 ਨਾਨਕ ਸਦ ਬਲਿਹਾਰੀ ਸਚੇ ਵਿਟਹੁ ਆਪੇ ਕਰੇ ਕਰਾਏ ॥੪॥੪॥
19 ਗਉੜੀ ਮਹਲਾ ੩ ॥
20 ਗੁਰ ਕੀ ਸੇਵਾ ਕਰਿ ਪਿਰਾ ਜੀਉ ਹਰਿ ਨਾਮੁ ਧਿਆਏ ॥
21 ਮੰਞਹੁ ਦੂਰਿ ਨ ਜਾਹਿ ਪਿਰਾ ਜੀਉ ਘਰਿ ਬੈਠਿਆ ਹਰਿ ਪਾਏ ॥
22 ਘਰਿ ਬੈਠਿਆ ਹਰਿ ਪਾਏ ਸਦਾ ਚਿਤੁ ਲਾਏ ਸਹਜੇ ਸਤਿ ਸੁਭਾਏ ॥
23 ਗੁਰ ਕੀ ਸੇਵਾ ਖਰੀ ਸੁਖਾਲੀ ਜਿਸ ਨੋ ਆਪਿ ਕਰਾਏ ॥
24 ਨਾਮੋ ਬੀਜੇ ਨਾਮੋ ਜੰਮੈ ਨਾਮੋ ਮੰਨਿ ਵਸਾਏ ॥
25 ਨਾਨਕ ਸਚਿ ਨਾਮਿ ਵਡਿਆਈ ਪੂਰਬਿ ਲਿਖਿਆ ਪਾਏ ॥੧॥
26 ਹਰਿ ਕਾ ਨਾਮੁ ਮੀਠਾ ਪਿਰਾ ਜੀਉ ਜਾ ਚਾਖਹਿ ਚਿਤੁ ਲਾਏ ॥
27 ਰਸਨਾ ਹਰਿ ਰਸੁ ਚਾਖੁ ਮੁਯੇ ਜੀਉ ਅਨ ਰਸ ਸਾਦ ਗਵਾਏ ॥
28 ਸਦਾ ਹਰਿ ਰਸੁ ਪਾਏ ਜਾ ਹਰਿ ਭਾਏ ਰਸਨਾ ਸਬਦਿ ਸੁਹਾਏ ॥
29 ਨਾਮੁ ਧਿਆਏ ਸਦਾ ਸੁਖੁ ਪਾਏ ਨਾਮਿ ਰਹੈ ਲਿਵ ਲਾਏ ॥
30 ਨਾਮੇ ਉਪਜੈ ਨਾਮੇ ਬਿਨਸੈ ਨਾਮੇ ਸਚਿ ਸਮਾਏ ॥
31 ਨਾਨਕ ਨਾਮੁ ਗੁਰਮਤੀ ਪਾਈਐ ਆਪੇ ਲਏ ਲਵਾਏ ॥੨॥
32 ਏਹ ਵਿਡਾਣੀ ਚਾਕਰੀ ਪਿਰਾ ਜੀਉ ਧਨ ਛੋਡਿ ਪਰਦੇਸਿ ਸਿਧਾਏ ॥
33 ਦੂਜੈ ਕਿਨੈ ਸੁਖੁ ਨ ਪਾਇਓ ਪਿਰਾ ਜੀਉ ਬਿਖਿਆ ਲੋਭਿ ਲੁਭਾਏ ॥
34 ਬਿਖਿਆ ਲੋਭਿ ਲੁਭਾਏ ਭਰਮਿ ਭੁਲਾਏ ਓਹੁ ਕਿਉ ਕਰਿ ਸੁਖੁ ਪਾਏ ॥
35 ਚਾਕਰੀ ਵਿਡਾਣੀ ਖਰੀ ਦੁਖਾਲੀ ਆਪੁ ਵੇਚਿ ਧਰਮੁ ਗਵਾਏ ॥