Ang 247
1 ਮਾਇਆ ਬੰਧਨ ਟਿਕੈ ਨਾਹੀ ਖਿਨੁ ਖਿਨੁ ਦੁਖੁ ਸੰਤਾਏ ॥
2 ਨਾਨਕ ਮਾਇਆ ਕਾ ਦੁਖੁ ਤਦੇ ਚੂਕੈ ਜਾ ਗੁਰਸਬਦੀ ਚਿਤੁ ਲਾਏ ॥੩॥
3 ਮਨਮੁਖ ਮੁਗਧ ਗਾਵਾਰੁ ਪਿਰਾ ਜੀਉ ਸਬਦੁ ਮਨਿ ਨ ਵਸਾਏ ॥
4 ਮਾਇਆ ਕਾ ਭ੍ਰਮੁ ਅੰਧੁ ਪਿਰਾ ਜੀਉ ਹਰਿ ਮਾਰਗੁ ਕਿਉ ਪਾਏ ॥
5 ਕਿਉ ਮਾਰਗੁ ਪਾਏ ਬਿਨੁ ਸਤਿਗੁਰ ਭਾਏ ਮਨਮੁਖਿ ਆਪੁ ਗਣਾਏ ॥
6 ਹਰਿ ਕੇ ਚਾਕਰ ਸਦਾ ਸੁਹੇਲੇ ਗੁਰ ਚਰਣੀ ਚਿਤੁ ਲਾਏ ॥
7 ਜਿਸ ਨੋ ਹਰਿ ਜੀਉ ਕਰੇ ਕਿਰਪਾ ਸਦਾ ਹਰਿ ਕੇ ਗੁਣ ਗਾਏ ॥
8 ਨਾਨਕ ਨਾਮੁ ਰਤਨੁ ਜਗਿ ਲਾਹਾ ਗੁਰਮੁਖਿ ਆਪਿ ਬੁਝਾਏ ॥੪॥੫॥੭॥
9 ਰਾਗੁ ਗਉੜੀ₁ ਛੰਤ ਮਹਲਾ ੫ ॥
10 ੴ ਸਤਿਗੁਰ ਪ੍ਰਸਾਦਿ ॥
11 ਮੇਰੈ ਮਨਿ ਬੈਰਾਗੁ ਭਇਆ ਜੀਉ ਕਿਉ ਦੇਖਾ ਪ੍ਰਭ ਦਾਤੇ ॥
12 ਮੇਰੇ ਮੀਤ ਸਖਾ ਹਰਿ ਜੀਉ ਗੁਰ ਪੁਰਖ ਬਿਧਾਤੇ ॥
13 ਪੁਰਖੋ ਬਿਧਾਤਾ ਏਕੁ ਸ੍ਰੀਧਰੁ ਕਿਉ ਮਿਲਹ ਤੁਝੈ ਉਡੀਣੀਆ ॥
14 ਕਰ ਕਰਹਿ ਸੇਵਾ ਸੀਸੁ ਚਰਣੀ ਮਨਿ ਆਸ ਦਰਸ ਨਿਮਾਣੀਆ ॥
15 ਸਾਸਿ ਸਾਸਿ ਨ ਘੜੀ ਵਿਸਰੈ ਪਲੁ ਮੂਰਤੁ ਦਿਨੁ ਰਾਤੇ ॥
16 ਨਾਨਕ ਸਾਰਿੰਗ ਜਿਉ ਪਿਆਸੇ ਕਿਉ ਮਿਲੀਐ ਪ੍ਰਭ ਦਾਤੇ ॥੧॥
17 ਇਕ ਬਿਨਉ ਕਰਉ ਜੀਉ ਸੁਣਿ ਕੰਤ ਪਿਆਰੇ ॥
18 ਮੇਰਾ ਮਨੁ ਤਨੁ ਮੋਹਿ ਲੀਆ ਜੀਉ ਦੇਖਿ ਚਲਤ ਤੁਮਾਰੇ ॥
19 ਚਲਤਾ ਤੁਮਾਰੇ ਦੇਖਿ ਮੋਹੀ ਉਦਾਸ ਧਨ ਕਿਉ ਧੀਰਏ ॥
20 ਗੁਣਵੰਤ ਨਾਹ ਦਇਆਲੁ ਬਾਲਾ ਸਰਬ ਗੁਣ ਭਰਪੂਰਏ ॥
21 ਪਿਰ ਦੋਸੁ ਨਾਹੀ ਸੁਖਹ ਦਾਤੇ ਹਉ ਵਿਛੁੜੀ ਬੁਰਿਆਰੇ ॥
22 ਬਿਨਵੰਤਿ ਨਾਨਕ ਦਇਆ ਧਾਰਹੁ ਘਰਿ ਆਵਹੁ ਨਾਹ ਪਿਆਰੇ ॥੨॥
23 ਹਉ ਮਨੁ ਅਰਪੀ ਸਭੁ ਤਨੁ ਅਰਪੀ ਅਰਪੀ ਸਭਿ ਦੇਸਾ ॥
24 ਹਉ ਸਿਰੁ ਅਰਪੀ ਤਿਸੁ ਮੀਤ ਪਿਆਰੇ ਜੋ ਪ੍ਰਭ ਦੇਇ ਸਦੇਸਾ ॥
25 ਅਰਪਿਆ ਤ ਸੀਸੁ ਸੁਥਾਨਿ ਗੁਰ ਪਹਿ ਸੰਗਿ ਪ੍ਰਭੂ ਦਿਖਾਇਆ ॥
26 ਖਿਨ ਮਾਹਿ ਸਗਲਾ ਦੂਖੁ ਮਿਟਿਆ ਮਨਹੁ ਚਿੰਦਿਆ ਪਾਇਆ ॥
27 ਦਿਨੁ ਰੈਣਿ ਰਲੀਆ ਕਰੈ ਕਾਮਣਿ ਮਿਟੇ ਸਗਲ ਅੰਦੇਸਾ ॥
28 ਬਿਨਵੰਤਿ ਨਾਨਕੁ ਕੰਤੁ ਮਿਲਿਆ ਲੋੜਤੇ ਹਮ ਜੈਸਾ ॥੩॥
29 ਮੇਰੈ ਮਨਿ ਅਨਦੁ ਭਇਆ ਜੀਉ ਵਜੀ ਵਾਧਾਈ ॥
30 ਘਰਿ ਲਾਲੁ ਆਇਆ ਪਿਆਰਾ ਸਭ ਤਿਖਾ ਬੁਝਾਈ ॥
31 ਮਿਲਿਆ ਤ ਲਾਲੁ ਗੁਪਾਲੁ ਠਾਕੁਰੁ ਸਖੀ ਮੰਗਲੁ ਗਾਇਆ ॥
32 ਸਭ ਮੀਤ ਬੰਧਪ ਹਰਖੁ ਉਪਜਿਆ ਦੂਤ ਥਾਉ ਗਵਾਇਆ ॥
33 ਅਨਹਤ ਵਾਜੇ ਵਜਹਿ ਘਰ ਮਹਿ ਪਿਰ ਸੰਗਿ ਸੇਜ ਵਿਛਾਈ ॥
34 ਬਿਨਵੰਤਿ ਨਾਨਕੁ ਸਹਜਿ ਰਹੈ ਹਰਿ ਮਿਲਿਆ ਕੰਤੁ ਸੁਖਦਾਈ ॥੪॥੧॥