Ang 252
1 ਪਉੜੀ ॥
2 ਰੇ ਮਨ ਬਿਨੁ ਹਰਿ ਜਹ ਰਚਹੁ ਤਹ ਤਹ ਬੰਧਨ ਪਾਹਿ ॥
3 ਜਿਹ ਬਿਧਿ ਕਤਹੂ ਨ ਛੂਟੀਐ ਸਾਕਤ ਤੇਊ ਕਮਾਹਿ ॥
4 ਹਉ ਹਉ ਕਰਤੇ ਕਰਮ ਰਤ ਤਾ ਕੋ ਭਾਰੁ ਅਫਾਰ ॥
5 ਪ੍ਰੀਤਿ ਨਹੀ ਜਉ ਨਾਮ ਸਿਉ ਤਉ ਏਊ ਕਰਮ ਬਿਕਾਰ ॥
6 ਬਾਧੇ ਜਮ ਕੀ ਜੇਵਰੀ ਮੀਠੀ ਮਾਇਆ ਰੰਗ ॥
7 ਭ੍ਰਮ ਕੇ ਮੋਹੇ ਨਹ ਬੁਝਹਿ ਸੋ ਪ੍ਰਭੁ ਸਦਹੂ ਸੰਗ ॥
8 ਲੇਖੈ ਗਣਤ ਨ ਛੂਟੀਐ ਕਾਚੀ ਭੀਤਿ ਨ ਸੁਧਿ ॥
9 ਜਿਸਹਿ ਬੁਝਾਏ ਨਾਨਕਾ ਤਿਹ ਗੁਰਮੁਖਿ ਨਿਰਮਲ ਬੁਧਿ ॥੯॥
10 ਸਲੋਕੁ ॥
11 ਟੂਟੇ ਬੰਧਨ ਜਾਸੁ ਕੇ ਹੋਆ ਸਾਧੂ ਸੰਗੁ ॥
12 ਜੋ ਰਾਤੇ ਰੰਗ ਏਕ ਕੈ ਨਾਨਕ ਗੂੜਾ ਰੰਗੁ ॥੧॥
13 ਪਉੜੀ ॥
14 ਰਾਰਾ ਰੰਗਹੁ ਇਆ ਮਨੁ ਅਪਨਾ ॥
15 ਹਰਿ ਹਰਿ ਨਾਮੁ ਜਪਹੁ ਜਪੁ ਰਸਨਾ ॥
16 ਰੇ ਰੇ ਦਰਗਹ ਕਹੈ ਨ ਕੋਊ ॥
17 ਆਉ ਬੈਠੁ ਆਦਰੁ ਸੁਭ ਦੇਊ ॥
18 ਉਆ ਮਹਲੀ ਪਾਵਹਿ ਤੂ ਬਾਸਾ ॥
19 ਜਨਮ ਮਰਨ ਨਹ ਹੋਇ ਬਿਨਾਸਾ ॥
20 ਮਸਤਕਿ ਕਰਮੁ ਲਿਖਿਓ ਧੁਰਿ ਜਾ ਕੈ ॥
21 ਹਰਿ ਸੰਪੈ ਨਾਨਕ ਘਰਿ ਤਾ ਕੈ ॥੧੦॥
22 ਸਲੋਕੁ ॥
23 ਲਾਲਚ ਝੂਠ ਬਿਕਾਰ ਮੋਹ ਬਿਆਪਤ ਮੂੜੇ ਅੰਧ ॥
24 ਲਾਗਿ ਪਰੇ ਦੁਰਗੰਧ ਸਿਉ ਨਾਨਕ ਮਾਇਆ ਬੰਧ ॥੧॥
25 ਪਉੜੀ ॥
26 ਲਲਾ ਲਪਟਿ ਬਿਖੈ ਰਸ ਰਾਤੇ ॥
27 ਅਹੰਬੁਧਿ ਮਾਇਆ ਮਦ ਮਾਤੇ ॥
28 ਇਆ ਮਾਇਆ ਮਹਿ ਜਨਮਹਿ ਮਰਨਾ ॥
29 ਜਿਉ ਜਿਉ ਹੁਕਮੁ ਤਿਵੈ ਤਿਉ ਕਰਨਾ ॥
30 ਕੋਊ ਊਨ ਨ ਕੋਊ ਪੂਰਾ ॥
31 ਕੋਊ ਸੁਘਰੁ ਨ ਕੋਊ ਮੂਰਾ ॥
32 ਜਿਤੁ ਜਿਤੁ ਲਾਵਹੁ ਤਿਤੁ ਤਿਤੁ ਲਗਨਾ ॥
33 ਨਾਨਕ ਠਾਕੁਰ ਸਦਾ ਅਲਿਪਨਾ ॥੧੧॥
34 ਸਲੋਕੁ ॥
35 ਲਾਲ ਗੁਪਾਲ ਗੋਬਿੰਦ ਪ੍ਰਭ ਗਹਿਰ ਗੰਭੀਰ ਅਥਾਹ ॥
36 ਦੂਸਰ ਨਾਹੀ ਅਵਰ ਕੋ ਨਾਨਕ ਬੇਪਰਵਾਹ ॥੧॥
37 ਪਉੜੀ ॥
38 ਲਲਾ ਤਾ ਕੈ ਲਵੈ ਨ ਕੋਊ ॥
39 ਏਕਹਿ ਆਪਿ ਅਵਰ ਨਹ ਹੋਊ ॥
40 ਹੋਵਨਹਾਰੁ ਹੋਤ ਸਦ ਆਇਆ ॥
41 ਉਆ ਕਾ ਅੰਤੁ ਨ ਕਾਹੂ ਪਾਇਆ ॥
42 ਕੀਟ ਹਸਤਿ ਮਹਿ ਪੂਰ ਸਮਾਨੇ ॥
43 ਪ੍ਰਗਟ ਪੁਰਖ ਸਭ ਠਾਊ ਜਾਨੇ ॥
44 ਜਾ ਕਉ ਦੀਨੋ ਹਰਿ ਰਸੁ ਅਪਨਾ ॥
45 ਨਾਨਕ ਗੁਰਮੁਖਿ ਹਰਿ ਹਰਿ ਤਿਹ ਜਪਨਾ ॥੧੨॥
46 ਸਲੋਕੁ ॥
47 ਆਤਮ ਰਸੁ ਜਿਹ ਜਾਨਿਆ ਹਰਿ ਰੰਗ ਸਹਜੇ ਮਾਣੁ ॥
48 ਨਾਨਕ ਧਨਿ ਧਨਿ ਧੰਨਿ ਜਨ ਆਏ ਤੇ ਪਰਵਾਣੁ ॥੧॥
49 ਪਉੜੀ ॥
50 ਆਇਆ ਸਫਲ ਤਾਹੂ ਕੋ ਗਨੀਐ ॥
51 ਜਾਸੁ ਰਸਨ ਹਰਿ ਹਰਿ ਜਸੁ ਭਨੀਐ ॥
52 ਆਇ ਬਸਹਿ ਸਾਧੂ ਕੈ ਸੰਗੇ ॥
53 ਅਨਦਿਨੁ ਨਾਮੁ ਧਿਆਵਹਿ ਰੰਗੇ ॥
54 ਆਵਤ ਸੋ ਜਨੁ ਨਾਮਹਿ ਰਾਤਾ ॥
55 ਜਾ ਕਉ ਦਇਆ ਮਇਆ ਬਿਧਾਤਾ ॥
56 ਏਕਹਿ ਆਵਨ ਫਿਰਿ ਜੋਨਿ ਨ ਆਇਆ ॥
57 ਨਾਨਕ ਹਰਿ ਕੈ ਦਰਸਿ ਸਮਾਇਆ ॥੧੩॥
58 ਸਲੋਕੁ ॥
59 ਯਾਸੁ ਜਪਤ ਮਨਿ ਹੋਇ ਅਨੰਦੁ ਬਿਨਸੈ ਦੂਜਾ ਭਾਉ ॥
60 ਦੂਖ ਦਰਦ ਤ੍ਰਿਸਨਾ ਬੁਝੈ ਨਾਨਕ ਨਾਮਿ ਸਮਾਉ ॥੧॥