Ang 258
1 ਨਿਧਿ ਨਿਧਾਨ ਹਰਿ ਅੰਮ੍ਰਿਤ ਪੂਰੇ ॥
2 ਤਹ ਬਾਜੇ ਨਾਨਕ ਅਨਹਦ ਤੂਰੇ ॥੩੬॥
3 ਸਲੋਕੁ ॥
4 ਪਤਿ ਰਾਖੀ ਗੁਰਿ ਪਾਰਬ੍ਰਹਮ ਤਜਿ ਪਰਪੰਚ ਮੋਹ ਬਿਕਾਰ ॥
5 ਨਾਨਕ ਸੋਊ ਆਰਾਧੀਐ ਅੰਤੁ ਨ ਪਾਰਾਵਾਰੁ ॥੧॥
6 ਪਉੜੀ ॥
7 ਪਪਾ ਪਰਮਿਤਿ ਪਾਰੁ ਨ ਪਾਇਆ ॥
8 ਪਤਿਤ ਪਾਵਨ ਅਗਮ ਹਰਿ ਰਾਇਆ ॥
9 ਹੋਤ ਪੁਨੀਤ ਕੋਟ ਅਪਰਾਧੂ ॥
10 ਅੰਮ੍ਰਿਤ ਨਾਮੁ ਜਪਹਿ ਮਿਲਿ ਸਾਧੂ ॥
11 ਪਰਪਚ ਧ੍ਰੋਹ ਮੋਹ ਮਿਟਨਾਈ ॥
12 ਜਾ ਕਉ ਰਾਖਹੁ ਆਪਿ ਗੁਸਾਈ ॥
13 ਪਾਤਿਸਾਹੁ ਛਤ੍ਰ ਸਿਰ ਸੋਊ ॥
14 ਨਾਨਕ ਦੂਸਰ ਅਵਰੁ ਨ ਕੋਊ ॥੩੭॥
15 ਸਲੋਕੁ ॥
16 ਫਾਹੇ ਕਾਟੇ ਮਿਟੇ ਗਵਨ ਫਤਿਹ ਭਈ ਮਨਿ ਜੀਤ ॥
17 ਨਾਨਕ ਗੁਰ ਤੇ ਥਿਤ ਪਾਈ ਫਿਰਨ ਮਿਟੇ ਨਿਤ ਨੀਤ ॥੧॥
18 ਪਉੜੀ ॥
19 ਫਫਾ ਫਿਰਤ ਫਿਰਤ ਤੂ ਆਇਆ ॥
20 ਦ੍ਰੁਲਭ ਦੇਹ ਕਲਿਜੁਗ ਮਹਿ ਪਾਇਆ ॥
21 ਫਿਰਿ ਇਆ ਅਉਸਰੁ ਚਰੈ ਨ ਹਾਥਾ ॥
22 ਨਾਮੁ ਜਪਹੁ ਤਉ ਕਟੀਅਹਿ ਫਾਸਾ ॥
23 ਫਿਰਿ ਫਿਰਿ ਆਵਨ ਜਾਨੁ ਨ ਹੋਈ ॥
24 ਏਕਹਿ ਏਕ ਜਪਹੁ ਜਪੁ ਸੋਈ ॥
25 ਕਰਹੁ ਕ੍ਰਿਪਾ ਪ੍ਰਭ ਕਰਨੈਹਾਰੇ ॥
26 ਮੇਲਿ ਲੇਹੁ ਨਾਨਕ ਬੇਚਾਰੇ ॥੩੮॥
27 ਸਲੋਕੁ ॥
28 ਬਿਨਉ ਸੁਨਹੁ ਤੁਮ ਪਾਰਬ੍ਰਹਮ ਦੀਨ ਦਇਆਲ ਗੁਪਾਲ ॥
29 ਸੁਖ ਸੰਪੈ ਬਹੁ ਭੋਗ ਰਸ ਨਾਨਕ ਸਾਧ ਰਵਾਲ ॥੧॥
30 ਪਉੜੀ ॥
31 ਬਬਾ ਬ੍ਰਹਮੁ ਜਾਨਤ ਤੇ ਬ੍ਰਹਮਾ ॥
32 ਬੈਸਨੋ ਤੇ ਗੁਰਮੁਖਿ ਸੁਚ ਧਰਮਾ ॥
33 ਬੀਰਾ ਆਪਨ ਬੁਰਾ ਮਿਟਾਵੈ ॥
34 ਤਾਹੂ ਬੁਰਾ ਨਿਕਟਿ ਨਹੀ ਆਵੈ ॥
35 ਬਾਧਿਓ ਆਪਨ ਹਉ ਹਉ ਬੰਧਾ ॥
36 ਦੋਸੁ ਦੇਤ ਆਗਹ ਕਉ ਅੰਧਾ ॥
37 ਬਾਤ ਚੀਤ ਸਭ ਰਹੀ ਸਿਆਨਪ ॥
38 ਜਿਸਹਿ ਜਨਾਵਹੁ ਸੋ ਜਾਨੈ ਨਾਨਕ ॥੩੯॥
39 ਸਲੋਕੁ ॥
40 ਭੈ ਭੰਜਨ ਅਘ ਦੂਖ ਨਾਸ ਮਨਹਿ ਅਰਾਧਿ ਹਰੇ ॥
41 ਸੰਤਸੰਗ ਜਿਹ ਰਿਦ ਬਸਿਓ ਨਾਨਕ ਤੇ ਨ ਭ੍ਰਮੇ ॥੧॥
42 ਪਉੜੀ ॥
43 ਭਭਾ ਭਰਮੁ ਮਿਟਾਵਹੁ ਅਪਨਾ ॥
44 ਇਆ ਸੰਸਾਰੁ ਸਗਲ ਹੈ ਸੁਪਨਾ ॥
45 ਭਰਮੇ ਸੁਰਿ ਨਰ ਦੇਵੀ ਦੇਵਾ ॥
46 ਭਰਮੇ ਸਿਧ ਸਾਧਿਕ ਬ੍ਰਹਮੇਵਾ ॥
47 ਭਰਮਿ ਭਰਮਿ ਮਾਨੁਖ ਡਹਕਾਏ ॥
48 ਦੁਤਰ ਮਹਾ ਬਿਖਮ ਇਹ ਮਾਏ ॥
49 ਗੁਰਮੁਖਿ ਭ੍ਰਮ ਭੈ ਮੋਹ ਮਿਟਾਇਆ ॥
50 ਨਾਨਕ ਤੇਹ ਪਰਮ ਸੁਖ ਪਾਇਆ ॥੪੦॥
51 ਸਲੋਕੁ ॥
52 ਮਾਇਆ ਡੋਲੈ ਬਹੁ ਬਿਧੀ ਮਨੁ ਲਪਟਿਓ ਤਿਹ ਸੰਗ ॥
53 ਮਾਗਨ ਤੇ ਜਿਹ ਤੁਮ ਰਖਹੁ ਸੁ ਨਾਨਕ ਨਾਮਹਿ ਰੰਗ ॥੧॥
54 ਪਉੜੀ ॥
55 ਮਮਾ ਮਾਗਨਹਾਰ ਇਆਨਾ ॥
56 ਦੇਨਹਾਰ ਦੇ ਰਹਿਓ ਸੁਜਾਨਾ ॥
57 ਜੋ ਦੀਨੋ ਸੋ ਏਕਹਿ ਬਾਰ ॥
58 ਮਨ ਮੂਰਖ ਕਹ ਕਰਹਿ ਪੁਕਾਰ ॥
59 ਜਉ ਮਾਗਹਿ ਤਉ ਮਾਗਹਿ ਬੀਆ ॥
60 ਜਾ ਤੇ ਕੁਸਲ ਨ ਕਾਹੂ ਥੀਆ ॥
61 ਮਾਗਨਿ ਮਾਗ ਤ ਏਕਹਿ ਮਾਗ ॥
62 ਨਾਨਕ ਜਾ ਤੇ ਪਰਹਿ ਪਰਾਗ ॥੪੧॥