Ang 267
1 ਮੁਖਿ ਅਪਿਆਉ ਬੈਠ ਕਉ ਦੈਨ ॥
2 ਇਹੁ ਨਿਰਗੁਨੁ ਗੁਨੁ ਕਛੂ ਨ ਬੂਝੈ ॥
3 ਬਖਸਿ ਲੇਹੁ ਤਉ ਨਾਨਕ ਸੀਝੈ ॥੧॥
4 ਜਿਹ ਪ੍ਰਸਾਦਿ ਧਰ ਊਪਰਿ ਸੁਖਿ ਬਸਹਿ ॥
5 ਸੁਤ ਭ੍ਰਾਤ ਮੀਤ ਬਨਿਤਾ ਸੰਗਿ ਹਸਹਿ ॥
6 ਜਿਹ ਪ੍ਰਸਾਦਿ ਪੀਵਹਿ ਸੀਤਲ ਜਲਾ ॥
7 ਸੁਖਦਾਈ ਪਵਨੁ ਪਾਵਕੁ ਅਮੁਲਾ ॥
8 ਜਿਹ ਪ੍ਰਸਾਦਿ ਭੋਗਹਿ ਸਭਿ ਰਸਾ ॥
9 ਸਗਲ ਸਮਗ੍ਰੀ ਸੰਗਿ ਸਾਥਿ ਬਸਾ ॥
10 ਦੀਨੇ ਹਸਤ ਪਾਵ ਕਰਨ ਨੇਤ੍ਰ ਰਸਨਾ ॥
11 ਤਿਸਹਿ ਤਿਆਗਿ ਅਵਰ ਸੰਗਿ ਰਚਨਾ ॥
12 ਐਸੇ ਦੋਖ ਮੂੜ ਅੰਧ ਬਿਆਪੇ ॥
13 ਨਾਨਕ ਕਾਢਿ ਲੇਹੁ ਪ੍ਰਭ ਆਪੇ ॥੨॥
14 ਆਦਿ ਅੰਤਿ ਜੋ ਰਾਖਨਹਾਰੁ ॥
15 ਤਿਸ ਸਿਉ ਪ੍ਰੀਤਿ ਨ ਕਰੈ ਗਵਾਰੁ ॥
16 ਜਾ ਕੀ ਸੇਵਾ ਨਵ ਨਿਧਿ ਪਾਵੈ ॥
17 ਤਾ ਸਿਉ ਮੂੜਾ ਮਨੁ ਨਹੀ ਲਾਵੈ ॥
18 ਜੋ ਠਾਕੁਰੁ ਸਦ ਸਦਾ ਹਜੂਰੇ ॥
19 ਤਾ ਕਉ ਅੰਧਾ ਜਾਨਤ ਦੂਰੇ ॥
20 ਜਾ ਕੀ ਟਹਲ ਪਾਵੈ ਦਰਗਹ ਮਾਨੁ ॥
21 ਤਿਸਹਿ ਬਿਸਾਰੈ ਮੁਗਧੁ ਅਜਾਨੁ ॥
22 ਸਦਾ ਸਦਾ ਇਹੁ ਭੂਲਨਹਾਰੁ ॥
23 ਨਾਨਕ ਰਾਖਨਹਾਰੁ ਅਪਾਰੁ ॥੩॥
24 ਰਤਨੁ ਤਿਆਗਿ ਕਉਡੀ ਸੰਗਿ ਰਚੈ ॥
25 ਸਾਚੁ ਛੋਡਿ ਝੂਠ ਸੰਗਿ ਮਚੈ ॥
26 ਜੋ ਛਡਨਾ ਸੁ ਅਸਥਿਰੁ ਕਰਿ ਮਾਨੈ ॥
27 ਜੋ ਹੋਵਨੁ ਸੋ ਦੂਰਿ ਪਰਾਨੈ ॥
28 ਛੋਡਿ ਜਾਇ ਤਿਸ ਕਾ ਸ੍ਰਮੁ ਕਰੈ ॥
29 ਸੰਗਿ ਸਹਾਈ ਤਿਸੁ ਪਰਹਰੈ ॥
30 ਚੰਦਨ ਲੇਪੁ ਉਤਾਰੈ ਧੋਇ ॥
31 ਗਰਧਬ ਪ੍ਰੀਤਿ ਭਸਮ ਸੰਗਿ ਹੋਇ ॥
32 ਅੰਧ ਕੂਪ ਮਹਿ ਪਤਿਤ ਬਿਕਰਾਲ ॥
33 ਨਾਨਕ ਕਾਢਿ ਲੇਹੁ ਪ੍ਰਭ ਦਇਆਲ ॥੪॥
34 ਕਰਤੂਤਿ ਪਸੂ ਕੀ ਮਾਨਸ ਜਾਤਿ ॥
35 ਲੋਕ ਪਚਾਰਾ ਕਰੈ ਦਿਨੁ ਰਾਤਿ ॥
36 ਬਾਹਰਿ ਭੇਖ ਅੰਤਰਿ ਮਲੁ ਮਾਇਆ ॥
37 ਛਪਸਿ ਨਾਹਿ ਕਛੁ ਕਰੈ ਛਪਾਇਆ ॥
38 ਬਾਹਰਿ ਗਿਆਨ ਧਿਆਨ ਇਸਨਾਨ ॥
39 ਅੰਤਰਿ ਬਿਆਪੈ ਲੋਭੁ ਸੁਆਨੁ ॥
40 ਅੰਤਰਿ ਅਗਨਿ ਬਾਹਰਿ ਤਨੁ ਸੁਆਹ ॥
41 ਗਲਿ ਪਾਥਰ ਕੈਸੇ ਤਰੈ ਅਥਾਹ ॥
42 ਜਾ ਕੈ ਅੰਤਰਿ ਬਸੈ ਪ੍ਰਭੁ ਆਪਿ ॥
43 ਨਾਨਕ ਤੇ ਜਨ ਸਹਜਿ ਸਮਾਤਿ ॥੫॥
44 ਸੁਨਿ ਅੰਧਾ ਕੈਸੇ ਮਾਰਗੁ ਪਾਵੈ ॥
45 ਕਰੁ ਗਹਿ ਲੇਹੁ ਓੜਿ ਨਿਬਹਾਵੈ ॥
46 ਕਹਾ ਬੁਝਾਰਤਿ ਬੂਝੈ ਡੋਰਾ ॥
47 ਨਿਸਿ ਕਹੀਐ ਤਉ ਸਮਝੈ ਭੋਰਾ ॥
48 ਕਹਾ ਬਿਸਨਪਦ ਗਾਵੈ ਗੁੰਗ ॥
49 ਜਤਨ ਕਰੈ ਤਉ ਭੀ ਸੁਰ ਭੰਗ ॥
50 ਕਹ ਪਿੰਗੁਲ ਪਰਬਤ ਪਰ ਭਵਨ ॥
51 ਨਹੀ ਹੋਤ ਊਹਾ ਉਸੁ ਗਵਨ ॥
52 ਕਰਤਾਰ ਕਰੁਣਾ ਮੈ ਦੀਨੁ ਬੇਨਤੀ ਕਰੈ ॥
53 ਨਾਨਕ ਤੁਮਰੀ ਕਿਰਪਾ ਤਰੈ ॥੬॥
54 ਸੰਗਿ ਸਹਾਈ ਸੁ ਆਵੈ ਨ ਚੀਤਿ ॥
55 ਜੋ ਬੈਰਾਈ ਤਾ ਸਿਉ ਪ੍ਰੀਤਿ ॥
56 ਬਲੂਆ ਕੇ ਗ੍ਰਿਹ ਭੀਤਰਿ ਬਸੈ ॥
57 ਅਨਦ ਕੇਲ ਮਾਇਆ ਰੰਗਿ ਰਸੈ ॥
58 ਦ੍ਰਿੜੁ ਕਰਿ ਮਾਨੈ ਮਨਹਿ ਪ੍ਰਤੀਤਿ ॥
59 ਕਾਲੁ ਨ ਆਵੈ ਮੂੜੇ ਚੀਤਿ ॥
60 ਬੈਰ ਬਿਰੋਧ ਕਾਮ ਕ੍ਰੋਧ ਮੋਹ ॥
61 ਝੂਠ ਬਿਕਾਰ ਮਹਾ ਲੋਭ ਧ੍ਰੋਹ ॥