Ang 269
1 ਮਿਥਿਆ ਨੇਤ੍ਰ ਪੇਖਤ ਪਰ ਤ੍ਰਿਅ ਰੂਪਾਦ ॥
2 ਮਿਥਿਆ ਰਸਨਾ ਭੋਜਨ ਅਨ ਸ੍ਵਾਦ ॥
3 ਮਿਥਿਆ ਚਰਨ ਪਰ ਬਿਕਾਰ ਕਉ ਧਾਵਹਿ ॥
4 ਮਿਥਿਆ ਮਨ ਪਰ ਲੋਭ ਲੁਭਾਵਹਿ ॥
5 ਮਿਥਿਆ ਤਨ ਨਹੀ ਪਰਉਪਕਾਰਾ ॥
6 ਮਿਥਿਆ ਬਾਸੁ ਲੇਤ ਬਿਕਾਰਾ ॥
7 ਬਿਨੁ ਬੂਝੇ ਮਿਥਿਆ ਸਭ ਭਏ ॥
8 ਸਫਲ ਦੇਹ ਨਾਨਕ ਹਰਿ ਹਰਿ ਨਾਮ ਲਏ ॥੫॥
9 ਬਿਰਥੀ ਸਾਕਤ ਕੀ ਆਰਜਾ ॥
10 ਸਾਚ ਬਿਨਾ ਕਹ ਹੋਵਤ ਸੂਚਾ ॥
11 ਬਿਰਥਾ ਨਾਮ ਬਿਨਾ ਤਨੁ ਅੰਧ ॥
12 ਮੁਖਿ ਆਵਤ ਤਾ ਕੈ ਦੁਰਗੰਧ ॥
13 ਬਿਨੁ ਸਿਮਰਨ ਦਿਨੁ ਰੈਨਿ ਬ੍ਰਿਥਾ ਬਿਹਾਇ ॥
14 ਮੇਘ ਬਿਨਾ ਜਿਉ ਖੇਤੀ ਜਾਇ ॥
15 ਗੋਬਿਦ ਭਜਨ ਬਿਨੁ ਬ੍ਰਿਥੇ ਸਭ ਕਾਮ ॥
16 ਜਿਉ ਕਿਰਪਨ ਕੇ ਨਿਰਾਰਥ ਦਾਮ ॥
17 ਧੰਨਿ ਧੰਨਿ ਤੇ ਜਨ ਜਿਹ ਘਟਿ ਬਸਿਓ ਹਰਿ ਨਾਉ ॥
18 ਨਾਨਕ ਤਾ ਕੈ ਬਲਿ ਬਲਿ ਜਾਉ ॥੬॥
19 ਰਹਤ ਅਵਰ ਕਛੁ ਅਵਰ ਕਮਾਵਤ ॥
20 ਮਨਿ ਨਹੀ ਪ੍ਰੀਤਿ ਮੁਖਹੁ ਗੰਢ ਲਾਵਤ ॥
21 ਜਾਨਨਹਾਰ ਪ੍ਰਭੂ ਪਰਬੀਨ ॥
22 ਬਾਹਰਿ ਭੇਖ ਨ ਕਾਹੂ ਭੀਨ ॥
23 ਅਵਰ ਉਪਦੇਸੈ ਆਪਿ ਨ ਕਰੈ ॥
24 ਆਵਤ ਜਾਵਤ ਜਨਮੈ ਮਰੈ ॥
25 ਜਿਸ ਕੈ ਅੰਤਰਿ ਬਸੈ ਨਿਰੰਕਾਰੁ ॥
26 ਤਿਸ ਕੀ ਸੀਖ ਤਰੈ ਸੰਸਾਰੁ ॥
27 ਜੋ ਤੁਮ ਭਾਨੇ ਤਿਨ ਪ੍ਰਭੁ ਜਾਤਾ ॥
28 ਨਾਨਕ ਉਨ ਜਨ ਚਰਨ ਪਰਾਤਾ ॥੭॥
29 ਕਰਉ ਬੇਨਤੀ ਪਾਰਬ੍ਰਹਮੁ ਸਭੁ ਜਾਨੈ ॥
30 ਅਪਨਾ ਕੀਆ ਆਪਹਿ ਮਾਨੈ ॥
31 ਆਪਹਿ ਆਪ ਆਪਿ ਕਰਤ ਨਿਬੇਰਾ ॥
32 ਕਿਸੈ ਦੂਰਿ ਜਨਾਵਤ ਕਿਸੈ ਬੁਝਾਵਤ ਨੇਰਾ ॥
33 ਉਪਾਵ ਸਿਆਨਪ ਸਗਲ ਤੇ ਰਹਤ ॥
34 ਸਭੁ ਕਛੁ ਜਾਨੈ ਆਤਮ ਕੀ ਰਹਤ ॥
35 ਜਿਸੁ ਭਾਵੈ ਤਿਸੁ ਲਏ ਲੜਿ ਲਾਇ ॥
36 ਥਾਨ ਥਨੰਤਰਿ ਰਹਿਆ ਸਮਾਇ ॥
37 ਸੋ ਸੇਵਕੁ ਜਿਸੁ ਕਿਰਪਾ ਕਰੀ ॥
38 ਨਿਮਖ ਨਿਮਖ ਜਪਿ ਨਾਨਕ ਹਰੀ ॥੮॥੫॥
39 ਸਲੋਕੁ ॥
40 ਕਾਮ ਕ੍ਰੋਧ ਅਰੁ ਲੋਭ ਮੋਹ ਬਿਨਸਿ ਜਾਇ ਅਹੰਮੇਵ ॥
41 ਨਾਨਕ ਪ੍ਰਭ ਸਰਣਾਗਤੀ ਕਰਿ ਪ੍ਰਸਾਦੁ ਗੁਰਦੇਵ ॥੧॥
42 ਅਸਟਪਦੀ ॥
43 ਜਿਹ ਪ੍ਰਸਾਦਿ ਛਤੀਹ ਅੰਮ੍ਰਿਤ ਖਾਹਿ ॥
44 ਤਿਸੁ ਠਾਕੁਰ ਕਉ ਰਖੁ ਮਨ ਮਾਹਿ ॥
45 ਜਿਹ ਪ੍ਰਸਾਦਿ ਸੁਗੰਧਤ ਤਨਿ ਲਾਵਹਿ ॥
46 ਤਿਸ ਕਉ ਸਿਮਰਤ ਪਰਮ ਗਤਿ ਪਾਵਹਿ ॥
47 ਜਿਹ ਪ੍ਰਸਾਦਿ ਬਸਹਿ ਸੁਖ ਮੰਦਰਿ ॥
48 ਤਿਸਹਿ ਧਿਆਇ ਸਦਾ ਮਨ ਅੰਦਰਿ ॥
49 ਜਿਹ ਪ੍ਰਸਾਦਿ ਗ੍ਰਿਹ ਸੰਗਿ ਸੁਖ ਬਸਨਾ ॥
50 ਆਠ ਪਹਰ ਸਿਮਰਹੁ ਤਿਸੁ ਰਸਨਾ ॥
51 ਜਿਹ ਪ੍ਰਸਾਦਿ ਰੰਗ ਰਸ ਭੋਗ ॥
52 ਨਾਨਕ ਸਦਾ ਧਿਆਈਐ ਧਿਆਵਨ ਜੋਗ ॥੧॥
53 ਜਿਹ ਪ੍ਰਸਾਦਿ ਪਾਟ ਪਟੰਬਰ ਹਢਾਵਹਿ ॥
54 ਤਿਸਹਿ ਤਿਆਗਿ ਕਤ ਅਵਰ ਲੁਭਾਵਹਿ ॥
55 ਜਿਹ ਪ੍ਰਸਾਦਿ ਸੁਖਿ ਸੇਜ ਸੋਈਜੈ ॥
56 ਮਨ ਆਠ ਪਹਰ ਤਾ ਕਾ ਜਸੁ ਗਾਵੀਜੈ ॥
57 ਜਿਹ ਪ੍ਰਸਾਦਿ ਤੁਝੁ ਸਭੁ ਕੋਊ ਮਾਨੈ ॥