Ang 274
1 ਬ੍ਰਹਮ ਗਿਆਨੀ ਆਪਿ ਨਿਰੰਕਾਰੁ ॥
2 ਬ੍ਰਹਮ ਗਿਆਨੀ ਕੀ ਸੋਭਾ ਬ੍ਰਹਮ ਗਿਆਨੀ ਬਨੀ ॥
3 ਨਾਨਕ ਬ੍ਰਹਮ ਗਿਆਨੀ ਸਰਬ ਕਾ ਧਨੀ ॥੮॥੮॥
4 ਸਲੋਕੁ ॥
5 ਉਰਿ ਧਾਰੈ ਜੋ ਅੰਤਰਿ ਨਾਮੁ ॥
6 ਸਰਬ ਮੈ ਪੇਖੈ ਭਗਵਾਨੁ ॥
7 ਨਿਮਖ ਨਿਮਖ ਠਾਕੁਰ ਨਮਸਕਾਰੈ ॥
8 ਨਾਨਕ ਓਹੁ ਅਪਰਸੁ ਸਗਲ ਨਿਸਤਾਰੈ ॥੧॥
9 ਅਸਟਪਦੀ ॥
10 ਮਿਥਿਆ ਨਾਹੀ ਰਸਨਾ ਪਰਸ ॥
11 ਮਨ ਮਹਿ ਪ੍ਰੀਤਿ ਨਿਰੰਜਨ ਦਰਸ ॥
12 ਪਰ ਤ੍ਰਿਅ ਰੂਪੁ ਨ ਪੇਖੈ ਨੇਤ੍ਰ ॥
13 ਸਾਧ ਕੀ ਟਹਲ ਸੰਤਸੰਗਿ ਹੇਤ ॥
14 ਕਰਨ ਨ ਸੁਨੈ ਕਾਹੂ ਕੀ ਨਿੰਦਾ ॥
15 ਸਭ ਤੇ ਜਾਨੈ ਆਪਸ ਕਉ ਮੰਦਾ ॥
16 ਗੁਰ ਪ੍ਰਸਾਦਿ ਬਿਖਿਆ ਪਰਹਰੈ ॥
17 ਮਨ ਕੀ ਬਾਸਨਾ ਮਨ ਤੇ ਟਰੈ ॥
18 ਇੰਦ੍ਰੀ ਜਿਤ ਪੰਚ ਦੋਖ ਤੇ ਰਹਤ ॥
19 ਨਾਨਕ ਕੋਟਿ ਮਧੇ ਕੋ ਐਸਾ ਅਪਰਸ ॥੧॥
20 ਬੈਸਨੋ ਸੋ ਜਿਸੁ ਊਪਰਿ ਸੁਪ੍ਰਸੰਨ ॥
21 ਬਿਸਨ ਕੀ ਮਾਇਆ ਤੇ ਹੋਇ ਭਿੰਨ ॥
22 ਕਰਮ ਕਰਤ ਹੋਵੈ ਨਿਹਕਰਮ ॥
23 ਤਿਸੁ ਬੈਸਨੋ ਕਾ ਨਿਰਮਲ ਧਰਮ ॥
24 ਕਾਹੂ ਫਲ ਕੀ ਇਛਾ ਨਹੀ ਬਾਛੈ ॥
25 ਕੇਵਲ ਭਗਤਿ ਕੀਰਤਨ ਸੰਗਿ ਰਾਚੈ ॥
26 ਮਨ ਤਨ ਅੰਤਰਿ ਸਿਮਰਨ ਗੋਪਾਲ ॥
27 ਸਭ ਊਪਰਿ ਹੋਵਤ ਕਿਰਪਾਲ ॥
28 ਆਪਿ ਦ੍ਰਿੜੈ ਅਵਰਹ ਨਾਮੁ ਜਪਾਵੈ ॥
29 ਨਾਨਕ ਓਹੁ ਬੈਸਨੋ ਪਰਮ ਗਤਿ ਪਾਵੈ ॥੨॥
30 ਭਗਉਤੀ ਭਗਵੰਤ ਭਗਤਿ ਕਾ ਰੰਗੁ ॥
31 ਸਗਲ ਤਿਆਗੈ ਦੁਸਟ ਕਾ ਸੰਗੁ ॥
32 ਮਨ ਤੇ ਬਿਨਸੈ ਸਗਲਾ ਭਰਮੁ ॥
33 ਕਰਿ ਪੂਜੈ ਸਗਲ ਪਾਰਬ੍ਰਹਮੁ ॥
34 ਸਾਧਸੰਗਿ ਪਾਪਾ ਮਲੁ ਖੋਵੈ ॥
35 ਤਿਸੁ ਭਗਉਤੀ ਕੀ ਮਤਿ ਊਤਮ ਹੋਵੈ ॥
36 ਭਗਵੰਤ ਕੀ ਟਹਲ ਕਰੈ ਨਿਤ ਨੀਤਿ ॥
37 ਮਨੁ ਤਨੁ ਅਰਪੈ ਬਿਸਨ ਪਰੀਤਿ ॥
38 ਹਰਿ ਕੇ ਚਰਨ ਹਿਰਦੈ ਬਸਾਵੈ ॥
39 ਨਾਨਕ ਐਸਾ ਭਗਉਤੀ ਭਗਵੰਤ ਕਉ ਪਾਵੈ ॥੩॥
40 ਸੋ ਪੰਡਿਤੁ ਜੋ ਮਨੁ ਪਰਬੋਧੈ ॥
41 ਰਾਮ ਨਾਮੁ ਆਤਮ ਮਹਿ ਸੋਧੈ ॥
42 ਰਾਮ ਨਾਮ ਸਾਰੁ ਰਸੁ ਪੀਵੈ ॥
43 ਉਸੁ ਪੰਡਿਤ ਕੈ ਉਪਦੇਸਿ ਜਗੁ ਜੀਵੈ ॥
44 ਹਰਿ ਕੀ ਕਥਾ ਹਿਰਦੈ ਬਸਾਵੈ ॥
45 ਸੋ ਪੰਡਿਤੁ ਫਿਰਿ ਜੋਨਿ ਨ ਆਵੈ ॥
46 ਬੇਦ ਪੁਰਾਨ ਸਿਮ੍ਰਿਤਿ ਬੂਝੈ ਮੂਲ ॥
47 ਸੂਖਮ ਮਹਿ ਜਾਨੈ ਅਸਥੂਲੁ ॥
48 ਚਹੁ ਵਰਨਾ ਕਉ ਦੇ ਉਪਦੇਸੁ ॥
49 ਨਾਨਕ ਉਸੁ ਪੰਡਿਤ ਕਉ ਸਦਾ ਅਦੇਸੁ ॥੪॥
50 ਬੀਜ ਮੰਤ੍ਰੁ ਸਰਬ ਕੋ ਗਿਆਨੁ ॥
51 ਚਹੁ ਵਰਨਾ ਮਹਿ ਜਪੈ ਕੋਊ ਨਾਮੁ ॥
52 ਜੋ ਜੋ ਜਪੈ ਤਿਸ ਕੀ ਗਤਿ ਹੋਇ ॥
53 ਸਾਧਸੰਗਿ ਪਾਵੈ ਜਨੁ ਕੋਇ ॥
54 ਕਰਿ ਕਿਰਪਾ ਅੰਤਰਿ ਉਰ ਧਾਰੈ ॥
55 ਪਸੁ ਪ੍ਰੇਤ ਮੁਘਦ ਪਾਥਰ ਕਉ ਤਾਰੈ ॥
56 ਸਰਬ ਰੋਗ ਕਾ ਅਉਖਦੁ ਨਾਮੁ ॥
57 ਕਲਿਆਣ ਰੂਪ ਮੰਗਲ ਗੁਣ ਗਾਮ ॥
58 ਕਾਹੂ ਜੁਗਤਿ ਕਿਤੈ ਨ ਪਾਈਐ ਧਰਮਿ ॥
59 ਨਾਨਕ ਤਿਸੁ ਮਿਲੈ ਜਿਸੁ ਲਿਖਿਆ ਧੁਰਿ ਕਰਮਿ ॥੫॥
60 ਜਿਸ ਕੈ ਮਨਿ ਪਾਰਬ੍ਰਹਮ ਕਾ ਨਿਵਾਸੁ ॥