Ang 290
1 ਸੋ ਕਿਉ ਬਿਸਰੈ ਜਿਨਿ ਸਭੁ ਕਿਛੁ ਦੀਆ ॥
2 ਸੋ ਕਿਉ ਬਿਸਰੈ ਜਿ ਜੀਵਨ ਜੀਆ ॥
3 ਸੋ ਕਿਉ ਬਿਸਰੈ ਜਿ ਅਗਨਿ ਮਹਿ ਰਾਖੈ ॥
4 ਗੁਰ ਪ੍ਰਸਾਦਿ ਕੋ ਬਿਰਲਾ ਲਾਖੈ ॥
5 ਸੋ ਕਿਉ ਬਿਸਰੈ ਜਿ ਬਿਖੁ ਤੇ ਕਾਢੈ ॥
6 ਜਨਮ ਜਨਮ ਕਾ ਟੂਟਾ ਗਾਢੈ ॥
7 ਗੁਰਿ ਪੂਰੈ ਤਤੁ ਇਹੈ ਬੁਝਾਇਆ ॥
8 ਪ੍ਰਭੁ ਅਪਨਾ ਨਾਨਕ ਜਨ ਧਿਆਇਆ ॥੪॥
9 ਸਾਜਨ ਸੰਤ ਕਰਹੁ ਇਹੁ ਕਾਮੁ ॥
10 ਆਨ ਤਿਆਗਿ ਜਪਹੁ ਹਰਿ ਨਾਮੁ ॥
11 ਸਿਮਰਿ ਸਿਮਰਿ ਸਿਮਰਿ ਸੁਖ ਪਾਵਹੁ ॥
12 ਆਪਿ ਜਪਹੁ ਅਵਰਹ ਨਾਮੁ ਜਪਾਵਹੁ ॥
13 ਭਗਤਿ ਭਾਇ ਤਰੀਐ ਸੰਸਾਰੁ ॥
14 ਬਿਨੁ ਭਗਤੀ ਤਨੁ ਹੋਸੀ ਛਾਰੁ ॥
15 ਸਰਬ ਕਲਿਆਣ ਸੂਖ ਨਿਧਿ ਨਾਮੁ ॥
16 ਬੂਡਤ ਜਾਤ ਪਾਏ ਬਿਸ੍ਰਾਮੁ ॥
17 ਸਗਲ ਦੂਖ ਕਾ ਹੋਵਤ ਨਾਸੁ ॥
18 ਨਾਨਕ ਨਾਮੁ ਜਪਹੁ ਗੁਨਤਾਸੁ ॥੫॥
19 ਉਪਜੀ ਪ੍ਰੀਤਿ ਪ੍ਰੇਮ ਰਸੁ ਚਾਉ ॥
20 ਮਨ ਤਨ ਅੰਤਰਿ ਇਹੀ ਸੁਆਉ ॥
21 ਨੇਤ੍ਰਹੁ ਪੇਖਿ ਦਰਸੁ ਸੁਖੁ ਹੋਇ ॥
22 ਮਨੁ ਬਿਗਸੈ ਸਾਧ ਚਰਨ ਧੋਇ ॥
23 ਭਗਤ ਜਨਾ ਕੈ ਮਨਿ ਤਨਿ ਰੰਗੁ ॥
24 ਬਿਰਲਾ ਕੋਊ ਪਾਵੈ ਸੰਗੁ ॥
25 ਏਕ ਬਸਤੁ ਦੀਜੈ ਕਰਿ ਮਇਆ ॥
26 ਗੁਰ ਪ੍ਰਸਾਦਿ ਨਾਮੁ ਜਪਿ ਲਇਆ ॥
27 ਤਾ ਕੀ ਉਪਮਾ ਕਹੀ ਨ ਜਾਇ ॥
28 ਨਾਨਕ ਰਹਿਆ ਸਰਬ ਸਮਾਇ ॥੬॥
29 ਪ੍ਰਭ ਬਖਸੰਦ ਦੀਨ ਦਇਆਲ ॥
30 ਭਗਤਿ ਵਛਲ ਸਦਾ ਕਿਰਪਾਲ ॥
31 ਅਨਾਥ ਨਾਥ ਗੋਬਿੰਦ ਗੁਪਾਲ ॥
32 ਸਰਬ ਘਟਾ ਕਰਤ ਪ੍ਰਤਿਪਾਲ ॥
33 ਆਦਿ ਪੁਰਖ ਕਾਰਣ ਕਰਤਾਰ ॥
34 ਭਗਤ ਜਨਾ ਕੇ ਪ੍ਰਾਨ ਅਧਾਰ ॥
35 ਜੋ ਜੋ ਜਪੈ ਸੁ ਹੋਇ ਪੁਨੀਤ ॥
36 ਭਗਤਿ ਭਾਇ ਲਾਵੈ ਮਨ ਹੀਤ ॥
37 ਹਮ ਨਿਰਗੁਨੀਆਰ ਨੀਚ ਅਜਾਨ ॥
38 ਨਾਨਕ ਤੁਮਰੀ ਸਰਨਿ ਪੁਰਖ ਭਗਵਾਨ ॥੭॥
39 ਸਰਬ ਬੈਕੁੰਠ ਮੁਕਤਿ ਮੋਖ ਪਾਏ ॥
40 ਏਕ ਨਿਮਖ ਹਰਿ ਕੇ ਗੁਨ ਗਾਏ ॥
41 ਅਨਿਕ ਰਾਜ ਭੋਗ ਬਡਿਆਈ ॥
42 ਹਰਿ ਕੇ ਨਾਮ ਕੀ ਕਥਾ ਮਨਿ ਭਾਈ ॥
43 ਬਹੁ ਭੋਜਨ ਕਾਪਰ ਸੰਗੀਤ ॥
44 ਰਸਨਾ ਜਪਤੀ ਹਰਿ ਹਰਿ ਨੀਤ ॥
45 ਭਲੀ ਸੁ ਕਰਨੀ ਸੋਭਾ ਧਨਵੰਤ ॥
46 ਹਿਰਦੈ ਬਸੇ ਪੂਰਨ ਗੁਰ ਮੰਤ ॥
47 ਸਾਧਸੰਗਿ ਪ੍ਰਭ ਦੇਹੁ ਨਿਵਾਸ ॥
48 ਸਰਬ ਸੂਖ ਨਾਨਕ ਪਰਗਾਸ ॥੮॥੨੦॥
49 ਸਲੋਕੁ ॥
50 ਸਰਗੁਨ ਨਿਰਗੁਨ ਨਿਰੰਕਾਰ ਸੁੰਨ ਸਮਾਧੀ ਆਪਿ ॥
51 ਆਪਨ ਕੀਆ ਨਾਨਕਾ ਆਪੇ ਹੀ ਫਿਰਿ ਜਾਪਿ ॥੧॥
52 ਅਸਟਪਦੀ ॥
53 ਜਬ ਅਕਾਰੁ ਇਹੁ ਕਛੁ ਨ ਦ੍ਰਿਸਟੇਤਾ ॥
54 ਪਾਪ ਪੁੰਨ ਤਬ ਕਹ ਤੇ ਹੋਤਾ ॥
55 ਜਬ ਧਾਰੀ ਆਪਨ ਸੁੰਨ ਸਮਾਧਿ ॥
56 ਤਬ ਬੈਰ ਬਿਰੋਧ ਕਿਸੁ ਸੰਗਿ ਕਮਾਤਿ ॥
57 ਜਬ ਇਸ ਕਾ ਬਰਨੁ ਚਿਹਨੁ ਨ ਜਾਪਤ ॥
58 ਤਬ ਹਰਖ ਸੋਗ ਕਹੁ ਕਿਸਹਿ ਬਿਆਪਤ ॥
59 ਜਬ ਆਪਨ ਆਪ ਆਪਿ ਪਾਰਬ੍ਰਹਮ ॥
60 ਤਬ ਮੋਹ ਕਹਾ ਕਿਸੁ ਹੋਵਤ ਭਰਮ ॥