Sri Guru Granth Sahib Ji

Ang 291

Change translation

1 ਆਪਨ ਖੇਲੁ ਆਪਿ ਵਰਤੀਜਾ ॥

2 ਨਾਨਕ ਕਰਨੈਹਾਰੁ ਨ ਦੂਜਾ ॥੧॥

3 ਜਬ ਹੋਵਤ ਪ੍ਰਭ ਕੇਵਲ ਧਨੀ ॥

4 ਤਬ ਬੰਧ ਮੁਕਤਿ ਕਹੁ ਕਿਸ ਕਉ ਗਨੀ ॥

5 ਜਬ ਏਕਹਿ ਹਰਿ ਅਗਮ ਅਪਾਰ ॥

6 ਤਬ ਨਰਕ ਸੁਰਗ ਕਹੁ ਕਉਨ ਅਉਤਾਰ ॥

7 ਜਬ ਨਿਰਗੁਨ ਪ੍ਰਭ ਸਹਜ ਸੁਭਾਇ ॥

8 ਤਬ ਸਿਵ ਸਕਤਿ ਕਹਹੁ ਕਿਤੁ ਠਾਇ ॥

9 ਜਬ ਆਪਹਿ ਆਪਿ ਅਪਨੀ ਜੋਤਿ ਧਰੈ ॥

10 ਤਬ ਕਵਨ ਨਿਡਰੁ ਕਵਨ ਕਤ ਡਰੈ ॥

11 ਆਪਨ ਚਲਿਤ ਆਪਿ ਕਰਨੈਹਾਰ ॥

12 ਨਾਨਕ ਠਾਕੁਰ ਅਗਮ ਅਪਾਰ ॥੨॥

13 ਅਬਿਨਾਸੀ ਸੁਖ ਆਪਨ ਆਸਨ ॥

14 ਤਹ ਜਨਮ ਮਰਨ ਕਹੁ ਕਹਾ ਬਿਨਾਸਨ ॥

15 ਜਬ ਪੂਰਨ ਕਰਤਾ ਪ੍ਰਭੁ ਸੋਇ ॥

16 ਤਬ ਜਮ ਕੀ ਤ੍ਰਾਸ ਕਹਹੁ ਕਿਸੁ ਹੋਇ ॥

17 ਜਬ ਅਬਿਗਤ ਅਗੋਚਰ ਪ੍ਰਭ ਏਕਾ ॥

18 ਤਬ ਚਿਤ੍ਰ ਗੁਪਤ ਕਿਸੁ ਪੂਛਤ ਲੇਖਾ ॥

19 ਜਬ ਨਾਥ ਨਿਰੰਜਨ ਅਗੋਚਰ ਅਗਾਧੇ ॥

20 ਤਬ ਕਉਨ ਛੁਟੇ ਕਉਨ ਬੰਧਨ ਬਾਧੇ ॥

21 ਆਪਨ ਆਪ ਆਪ ਹੀ ਅਚਰਜਾ ॥

22 ਨਾਨਕ ਆਪਨ ਰੂਪ ਆਪ ਹੀ ਉਪਰਜਾ ॥੩॥

23 ਜਹ ਨਿਰਮਲ ਪੁਰਖੁ ਪੁਰਖ ਪਤਿ ਹੋਤਾ ॥

24 ਤਹ ਬਿਨੁ ਮੈਲੁ ਕਹਹੁ ਕਿਆ ਧੋਤਾ ॥

25 ਜਹ ਨਿਰੰਜਨ ਨਿਰੰਕਾਰ ਨਿਰਬਾਨ ॥

26 ਤਹ ਕਉਨ ਕਉ ਮਾਨ ਕਉਨ ਅਭਿਮਾਨ ॥

27 ਜਹ ਸਰੂਪ ਕੇਵਲ ਜਗਦੀਸ ॥

28 ਤਹ ਛਲ ਛਿਦ੍ਰ ਲਗਤ ਕਹੁ ਕੀਸ ॥

29 ਜਹ ਜੋਤਿ ਸਰੂਪੀ ਜੋਤਿ ਸੰਗਿ ਸਮਾਵੈ ॥

30 ਤਹ ਕਿਸਹਿ ਭੂਖ ਕਵਨੁ ਤ੍ਰਿਪਤਾਵੈ ॥

31 ਕਰਨ ਕਰਾਵਨ ਕਰਨੈਹਾਰੁ ॥

32 ਨਾਨਕ ਕਰਤੇ ਕਾ ਨਾਹਿ ਸੁਮਾਰੁ ॥੪॥

33 ਜਬ ਅਪਨੀ ਸੋਭਾ ਆਪਨ ਸੰਗਿ ਬਨਾਈ ॥

34 ਤਬ ਕਵਨ ਮਾਇ ਬਾਪ ਮਿਤ੍ਰ ਸੁਤ ਭਾਈ ॥

35 ਜਹ ਸਰਬ ਕਲਾ ਆਪਹਿ ਪਰਬੀਨ ॥

36 ਤਹ ਬੇਦ ਕਤੇਬ ਕਹਾ ਕੋਊ ਚੀਨ ॥

37 ਜਬ ਆਪਨ ਆਪੁ ਆਪਿ ਉਰਿ ਧਾਰੈ ॥

38 ਤਉ ਸਗਨ ਅਪਸਗਨ ਕਹਾ ਬੀਚਾਰੈ ॥

39 ਜਹ ਆਪਨ ਊਚ ਆਪਨ ਆਪਿ ਨੇਰਾ ॥

40 ਤਹ ਕਉਨ ਠਾਕੁਰੁ ਕਉਨੁ ਕਹੀਐ ਚੇਰਾ ॥

41 ਬਿਸਮਨ ਬਿਸਮ ਰਹੇ ਬਿਸਮਾਦ ॥

42 ਨਾਨਕ ਅਪਨੀ ਗਤਿ ਜਾਨਹੁ ਆਪਿ ॥੫॥

43 ਜਹ ਅਛਲ ਅਛੇਦ ਅਭੇਦ ਸਮਾਇਆ ॥

44 ਊਹਾ ਕਿਸਹਿ ਬਿਆਪਤ ਮਾਇਆ ॥

45 ਆਪਸ ਕਉ ਆਪਹਿ ਆਦੇਸੁ ॥

46 ਤਿਹੁ ਗੁਣ ਕਾ ਨਾਹੀ ਪਰਵੇਸੁ ॥

47 ਜਹ ਏਕਹਿ ਏਕ ਏਕ ਭਗਵੰਤਾ ॥

48 ਤਹ ਕਉਨੁ ਅਚਿੰਤੁ ਕਿਸੁ ਲਾਗੈ ਚਿੰਤਾ ॥

49 ਜਹ ਆਪਨ ਆਪੁ ਆਪਿ ਪਤੀਆਰਾ ॥

50 ਤਹ ਕਉਨੁ ਕਥੈ ਕਉਨੁ ਸੁਨਨੈਹਾਰਾ ॥

51 ਬਹੁ ਬੇਅੰਤ ਊਚ ਤੇ ਊਚਾ ॥

52 ਨਾਨਕ ਆਪਸ ਕਉ ਆਪਹਿ ਪਹੂਚਾ ॥੬॥

53 ਜਹ ਆਪਿ ਰਚਿਓ ਪਰਪੰਚੁ ਅਕਾਰੁ ॥

54 ਤਿਹੁ ਗੁਣ ਮਹਿ ਕੀਨੋ ਬਿਸਥਾਰੁ ॥

55 ਪਾਪੁ ਪੁੰਨੁ ਤਹ ਭਈ ਕਹਾਵਤ ॥

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Version: Shabad OS database v5.0.0-next.0. Source

Sri Guru Granth Sahib Ji, 1,430 Angs in Gurmukhi.

Shabad OS identifies this Gurmukhi as public domain. That is its volunteers' statement, not a legal or religious ruling. The SGPC, the Akal Takht and other Sikh bodies haven't reviewed or approved this app, and it comes from no Sikh institution. For worship or paath, follow a saroop or a source your sangat trusts.

This source's conditions:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Shown for reading and study from the sources named here. EveryApp doesn't certify any text: for anything that matters, check a printed edition or ask a teacher of the tradition.

Report an error in the textReport a rights concern