Ang 308
1 ਮਃ ੪ ॥
2 ਜਿਨ ਕਉ ਆਪਿ ਦੇਇ ਵਡਿਆਈ ਜਗਤੁ ਭੀ ਆਪੇ ਆਣਿ ਤਿਨ ਕਉ ਪੈਰੀ ਪਾਏ ॥
3 ਡਰੀਐ ਤਾਂ ਜੇ ਕਿਛੁ ਆਪ ਦੂ ਕੀਚੈ ਸਭੁ ਕਰਤਾ ਆਪਣੀ ਕਲਾ ਵਧਾਏ ॥
4 ਦੇਖਹੁ ਭਾਈ ਏਹੁ ਅਖਾੜਾ ਹਰਿ ਪ੍ਰੀਤਮ ਸਚੇ ਕਾ ਜਿਨਿ ਆਪਣੈ ਜੋਰਿ ਸਭਿ ਆਣਿ ਨਿਵਾਏ ॥
5 ਆਪਣਿਆ ਭਗਤਾ ਕੀ ਰਖ ਕਰੇ ਹਰਿ ਸੁਆਮੀ ਨਿੰਦਕਾ ਦੁਸਟਾ ਕੇ ਮੁਹ ਕਾਲੇ ਕਰਾਏ ॥
6 ਸਤਿਗੁਰ ਕੀ ਵਡਿਆਈ ਨਿਤ ਚੜੈ ਸਵਾਈ ਹਰਿ ਕੀਰਤਿ ਭਗਤਿ ਨਿਤ ਆਪਿ ਕਰਾਏ ॥
7 ਅਨਦਿਨੁ ਨਾਮੁ ਜਪਹੁ ਗੁਰਸਿਖਹੁ ਹਰਿ ਕਰਤਾ ਸਤਿਗੁਰੁ ਘਰੀ ਵਸਾਏ ॥
8 ਸਤਿਗੁਰ ਕੀ ਬਾਣੀ ਸਤਿ ਸਤਿ ਕਰਿ ਜਾਣਹੁ ਗੁਰਸਿਖਹੁ ਹਰਿ ਕਰਤਾ ਆਪਿ ਮੁਹਹੁ ਕਢਾਏ ॥
9 ਗੁਰਸਿਖਾ ਕੇ ਮੁਹ ਉਜਲੇ ਕਰੇ ਹਰਿ ਪਿਆਰਾ ਗੁਰ ਕਾ ਜੈਕਾਰੁ ਸੰਸਾਰਿ ਸਭਤੁ ਕਰਾਏ ॥
10 ਜਨੁ ਨਾਨਕੁ ਹਰਿ ਕਾ ਦਾਸੁ ਹੈ ਹਰਿ ਦਾਸਨ ਕੀ ਹਰਿ ਪੈਜ ਰਖਾਏ ॥੨॥
11 ਪਉੜੀ ॥
12 ਤੂ ਸਚਾ ਸਾਹਿਬੁ ਆਪਿ ਹੈ ਸਚੁ ਸਾਹ ਹਮਾਰੇ ॥
13 ਸਚੁ ਪੂਜੀ ਨਾਮੁ ਦ੍ਰਿੜਾਇ ਪ੍ਰਭ ਵਣਜਾਰੇ ਥਾਰੇ ॥
14 ਸਚੁ ਸੇਵਹਿ ਸਚੁ ਵਣੰਜਿ ਲੈਹਿ ਗੁਣ ਕਥਹ ਨਿਰਾਰੇ ॥
15 ਸੇਵਕ ਭਾਇ ਸੇ ਜਨ ਮਿਲੇ ਗੁਰ ਸਬਦਿ ਸਵਾਰੇ ॥
16 ਤੂ ਸਚਾ ਸਾਹਿਬੁ ਅਲਖੁ ਹੈ ਗੁਰ ਸਬਦਿ ਲਖਾਰੇ ॥੧੪॥
17 ਸਲੋਕ ਮਃ ੪ ॥
18 ਜਿਸੁ ਅੰਦਰਿ ਤਾਤਿ ਪਰਾਈ ਹੋਵੈ ਤਿਸ ਦਾ ਕਦੇ ਨ ਹੋਵੀ ਭਲਾ ॥
19 ਓਸ ਦੈ ਆਖਿਐ ਕੋਈ ਨ ਲਗੈ ਨਿਤ ਓਜਾੜੀ ਪੂਕਾਰੇ ਖਲਾ ॥
20 ਜਿਸੁ ਅੰਦਰਿ ਚੁਗਲੀ ਚੁਗਲੋ ਵਜੈ ਕੀਤਾ ਕਰਤਿਆ ਓਸ ਦਾ ਸਭੁ ਗਇਆ ॥
21 ਨਿਤ ਚੁਗਲੀ ਕਰੇ ਅਣਹੋਦੀ ਪਰਾਈ ਮੁਹੁ ਕਢਿ ਨ ਸਕੈ ਓਸ ਦਾ ਕਾਲਾ ਭਇਆ ॥
22 ਕਰਮ ਧਰਤੀ ਸਰੀਰੁ ਕਲਿਜੁਗ ਵਿਚਿ ਜੇਹਾ ਕੋ ਬੀਜੇ ਤੇਹਾ ਕੋ ਖਾਏ ॥
23 ਗਲਾ ਉਪਰਿ ਤਪਾਵਸੁ ਨ ਹੋਈ ਵਿਸੁ ਖਾਧੀ ਤਤਕਾਲ ਮਰਿ ਜਾਏ ॥
24 ਭਾਈ ਵੇਖਹੁ ਨਿਆਉ ਸਚੁ ਕਰਤੇ ਕਾ ਜੇਹਾ ਕੋਈ ਕਰੇ ਤੇਹਾ ਕੋਈ ਪਾਏ ॥
25 ਜਨ ਨਾਨਕ ਕਉ ਸਭ ਸੋਝੀ ਪਾਈ ਹਰਿ ਦਰ ਕੀਆ ਬਾਤਾ ਆਖਿ ਸੁਣਾਏ ॥੧॥
26 ਮਃ ੪ ॥
27 ਹੋਦੈ ਪਰਤਖਿ ਗੁਰੂ ਜੋ ਵਿਛੁੜੇ ਤਿਨ ਕਉ ਦਰਿ ਢੋਈ ਨਾਹੀ ॥
28 ਕੋਈ ਜਾਇ ਮਿਲੈ ਤਿਨ ਨਿੰਦਕਾ ਮੁਹ ਫਿਕੇ ਥੁਕ ਥੁਕ ਮੁਹਿ ਪਾਹੀ ॥
29 ਜੋ ਸਤਿਗੁਰਿ ਫਿਟਕੇ ਸੇ ਸਭ ਜਗਤਿ ਫਿਟਕੇ ਨਿਤ ਭੰਭਲ ਭੂਸੇ ਖਾਹੀ ॥
30 ਜਿਨ ਗੁਰੁ ਗੋਪਿਆ ਆਪਣਾ ਸੇ ਲੈਦੇ ਢਹਾ ਫਿਰਾਹੀ ॥
31 ਤਿਨ ਕੀ ਭੁਖ ਕਦੇ ਨ ਉਤਰੈ ਨਿਤ ਭੁਖਾ ਭੁਖ ਕੂਕਾਹੀ ॥
32 ਓਨਾ ਦਾ ਆਖਿਆ ਕੋ ਨਾ ਸੁਣੈ ਨਿਤ ਹਉਲੇ ਹਉਲਿ ਮਰਾਹੀ ॥
33 ਸਤਿਗੁਰ ਕੀ ਵਡਿਆਈ ਵੇਖਿ ਨ ਸਕਨੀ ਓਨਾ ਅਗੈ ਪਿਛੈ ਥਾਉ ਨਾਹੀ ॥
34 ਜੋ ਸਤਿਗੁਰਿ ਮਾਰੇ ਤਿਨ ਜਾਇ ਮਿਲਹਿ ਰਹਦੀ ਖੁਹਦੀ ਸਭ ਪਤਿ ਗਵਾਹੀ ॥