Ang 31
1 ਸਿਰੀਰਾਗੁ ਮਹਲਾ ੩ ॥
2 ਅੰਮ੍ਰਿਤੁ ਛੋਡਿ ਬਿਖਿਆ ਲੋਭਾਣੇ ਸੇਵਾ ਕਰਹਿ ਵਿਡਾਣੀ ॥
3 ਆਪਣਾ ਧਰਮੁ ਗਵਾਵਹਿ ਬੂਝਹਿ ਨਾਹੀ ਅਨਦਿਨੁ ਦੁਖਿ ਵਿਹਾਣੀ ॥
4 ਮਨਮੁਖ ਅੰਧ ਨ ਚੇਤਹੀ ਡੂਬਿ ਮੁਏ ਬਿਨੁ ਪਾਣੀ ॥੧॥
5 ਮਨ ਰੇ ਸਦਾ ਭਜਹੁ ਹਰਿ ਸਰਣਾਈ ॥
6 ਗੁਰ ਕਾ ਸਬਦੁ ਅੰਤਰਿ ਵਸੈ ਤਾ ਹਰਿ ਵਿਸਰਿ ਨ ਜਾਈ ॥੧॥ ਰਹਾਉ ॥
7 ਇਹੁ ਸਰੀਰੁ ਮਾਇਆ ਕਾ ਪੁਤਲਾ ਵਿਚਿ ਹਉਮੈ ਦੁਸਟੀ ਪਾਈ ॥
8 ਆਵਣੁ ਜਾਣਾ ਜੰਮਣੁ ਮਰਣਾ ਮਨਮੁਖਿ ਪਤਿ ਗਵਾਈ ॥
9 ਸਤਗੁਰੁ ਸੇਵਿ ਸਦਾ ਸੁਖੁ ਪਾਇਆ ਜੋਤੀ ਜੋਤਿ ਮਿਲਾਈ ॥੨॥
10 ਸਤਗੁਰ ਕੀ ਸੇਵਾ ਅਤਿ ਸੁਖਾਲੀ ਜੋ ਇਛੇ ਸੋ ਫਲੁ ਪਾਏ ॥
11 ਜਤੁ ਸਤੁ ਤਪੁ ਪਵਿਤੁ ਸਰੀਰਾ ਹਰਿ ਹਰਿ ਮੰਨਿ ਵਸਾਏ ॥
12 ਸਦਾ ਅਨੰਦਿ ਰਹੈ ਦਿਨੁ ਰਾਤੀ ਮਿਲਿ ਪ੍ਰੀਤਮ ਸੁਖੁ ਪਾਏ ॥੩॥
13 ਜੋ ਸਤਗੁਰ ਕੀ ਸਰਣਾਗਤੀ ਹਉ ਤਿਨ ਕੈ ਬਲਿ ਜਾਉ ॥
14 ਦਰਿ ਸਚੈ ਸਚੀ ਵਡਿਆਈ ਸਹਜੇ ਸਚਿ ਸਮਾਉ ॥
15 ਨਾਨਕ ਨਦਰੀ ਪਾਈਐ ਗੁਰਮੁਖਿ ਮੇਲਿ ਮਿਲਾਉ ॥੪॥੧੨॥੪੫॥
16 ਸਿਰੀਰਾਗੁ ਮਹਲਾ ੩ ॥
17 ਮਨਮੁਖ ਕਰਮ ਕਮਾਵਣੇ ਜਿਉ ਦੋਹਾਗਣਿ ਤਨਿ ਸੀਗਾਰੁ ॥
18 ਸੇਜੈ ਕੰਤੁ ਨ ਆਵਈ ਨਿਤ ਨਿਤ ਹੋਇ ਖੁਆਰੁ ॥
19 ਪਿਰ ਕਾ ਮਹਲੁ ਨ ਪਾਵਈ ਨਾ ਦੀਸੈ ਘਰੁ ਬਾਰੁ ॥੧॥
20 ਭਾਈ ਰੇ ਇਕ ਮਨਿ ਨਾਮੁ ਧਿਆਇ ॥
21 ਸੰਤਾ ਸੰਗਤਿ ਮਿਲਿ ਰਹੈ ਜਪਿ ਰਾਮ ਨਾਮੁ ਸੁਖੁ ਪਾਇ ॥੧॥ ਰਹਾਉ ॥
22 ਗੁਰਮੁਖਿ ਸਦਾ ਸੋਹਾਗਣੀ ਪਿਰੁ ਰਾਖਿਆ ਉਰ ਧਾਰਿ ॥
23 ਮਿਠਾ ਬੋਲਹਿ ਨਿਵਿ ਚਲਹਿ ਸੇਜੈ ਰਵੈ ਭਤਾਰੁ ॥
24 ਸੋਭਾਵੰਤੀ ਸੋਹਾਗਣੀ ਜਿਨ ਗੁਰ ਕਾ ਹੇਤੁ ਅਪਾਰੁ ॥੨॥
25 ਪੂਰੈ ਭਾਗਿ ਸਤਗੁਰੁ ਮਿਲੈ ਜਾ ਭਾਗੈ ਕਾ ਉਦਉ ਹੋਇ ॥
26 ਅੰਤਰਹੁ ਦੁਖੁ ਭ੍ਰਮੁ ਕਟੀਐ ਸੁਖੁ ਪਰਾਪਤਿ ਹੋਇ ॥
27 ਗੁਰ ਕੈ ਭਾਣੈ ਜੋ ਚਲੈ ਦੁਖੁ ਨ ਪਾਵੈ ਕੋਇ ॥੩॥
28 ਗੁਰ ਕੇ ਭਾਣੇ ਵਿਚਿ ਅੰਮ੍ਰਿਤੁ ਹੈ ਸਹਜੇ ਪਾਵੈ ਕੋਇ ॥
29 ਜਿਨਾ ਪਰਾਪਤਿ ਤਿਨ ਪੀਆ ਹਉਮੈ ਵਿਚਹੁ ਖੋਇ ॥
30 ਨਾਨਕ ਗੁਰਮੁਖਿ ਨਾਮੁ ਧਿਆਈਐ ਸਚਿ ਮਿਲਾਵਾ ਹੋਇ ॥੪॥੧੩॥੪੬॥
31 ਸਿਰੀਰਾਗੁ ਮਹਲਾ ੩ ॥
32 ਜਾ ਪਿਰੁ ਜਾਣੈ ਆਪਣਾ ਤਨੁ ਮਨੁ ਅਗੈ ਧਰੇਇ ॥
33 ਸੋਹਾਗਣੀ ਕਰਮ ਕਮਾਵਦੀਆ ਸੇਈ ਕਰਮ ਕਰੇਇ ॥
34 ਸਹਜੇ ਸਾਚਿ ਮਿਲਾਵੜਾ ਸਾਚੁ ਵਡਾਈ ਦੇਇ ॥੧॥
35 ਭਾਈ ਰੇ ਗੁਰ ਬਿਨੁ ਭਗਤਿ ਨ ਹੋਇ ॥
36 ਬਿਨੁ ਗੁਰ ਭਗਤਿ ਨ ਪਾਈਐ ਜੇ ਲੋਚੈ ਸਭੁ ਕੋਇ ॥੧॥ ਰਹਾਉ ॥
37 ਲਖ ਚਉਰਾਸੀਹ ਫੇਰੁ ਪਇਆ ਕਾਮਣਿ ਦੂਜੈ ਭਾਇ ॥
38 ਬਿਨੁ ਗੁਰ ਨੀਦ ਨ ਆਵਈ ਦੁਖੀ ਰੈਣਿ ਵਿਹਾਇ ॥
39 ਬਿਨੁ ਸਬਦੈ ਪਿਰੁ ਨ ਪਾਈਐ ਬਿਰਥਾ ਜਨਮੁ ਗਵਾਇ ॥੨॥