Ang 336
1 ਬਿਖੈ ਬਾਚੁ ਹਰਿ ਰਾਚੁ ਸਮਝੁ ਮਨ ਬਉਰਾ ਰੇ ॥
2 ਨਿਰਭੈ ਹੋਇ ਨ ਹਰਿ ਭਜੇ ਮਨ ਬਉਰਾ ਰੇ ਗਹਿਓ ਨ ਰਾਮ ਜਹਾਜੁ ॥੧॥ ਰਹਾਉ ॥
3 ਮਰਕਟ ਮੁਸਟੀ ਅਨਾਜ ਕੀ ਮਨ ਬਉਰਾ ਰੇ ਲੀਨੀ ਹਾਥੁ ਪਸਾਰਿ ॥
4 ਛੂਟਨ ਕੋ ਸਹਸਾ ਪਰਿਆ ਮਨ ਬਉਰਾ ਰੇ ਨਾਚਿਓ ਘਰ ਘਰ ਬਾਰਿ ॥੨॥
5 ਜਿਉ ਨਲਨੀ ਸੂਅਟਾ ਗਹਿਓ ਮਨ ਬਉਰਾ ਰੇ ਮਾਯਾ ਇਹੁ ਬਿਉਹਾਰੁ ॥
6 ਜੈਸਾ ਰੰਗੁ ਕਸੁੰਭ ਕਾ ਮਨ ਬਉਰਾ ਰੇ ਤਿਉ ਪਸਰਿਓ ਪਾਸਾਰੁ ॥੩॥
7 ਨਾਵਨ ਕਉ ਤੀਰਥ ਘਨੇ ਮਨ ਬਉਰਾ ਰੇ ਪੂਜਨ ਕਉ ਬਹੁ ਦੇਵ ॥
8 ਕਹੁ ਕਬੀਰ ਛੂਟਨੁ ਨਹੀ ਮਨ ਬਉਰਾ ਰੇ ਛੂਟਨੁ ਹਰਿ ਕੀ ਸੇਵ ॥੪॥੧॥੬॥੫੭॥
9 ਗਉੜੀ ॥
10 ਅਗਨਿ ਨ ਦਹੈ ਪਵਨੁ ਨਹੀ ਮਗਨੈ ਤਸਕਰੁ ਨੇਰਿ ਨ ਆਵੈ ॥
11 ਰਾਮ ਨਾਮ ਧਨੁ ਕਰਿ ਸੰਚਉਨੀ ਸੋ ਧਨੁ ਕਤ ਹੀ ਨ ਜਾਵੈ ॥੧॥
12 ਹਮਰਾ ਧਨੁ ਮਾਧਉ ਗੋਬਿੰਦੁ ਧਰਣੀਧਰੁ ਇਹੈ ਸਾਰ ਧਨੁ ਕਹੀਐ ॥
13 ਜੋ ਸੁਖੁ ਪ੍ਰਭ ਗੋਬਿੰਦ ਕੀ ਸੇਵਾ ਸੋ ਸੁਖੁ ਰਾਜਿ ਨ ਲਹੀਐ ॥੧॥ ਰਹਾਉ ॥
14 ਇਸੁ ਧਨ ਕਾਰਣਿ ਸਿਵ ਸਨਕਾਦਿਕ ਖੋਜਤ ਭਏ ਉਦਾਸੀ ॥
15 ਮਨਿ ਮੁਕੰਦੁ ਜਿਹਬਾ ਨਾਰਾਇਨੁ ਪਰੈ ਨ ਜਮ ਕੀ ਫਾਸੀ ॥੨॥
16 ਨਿਜ ਧਨੁ ਗਿਆਨੁ ਭਗਤਿ ਗੁਰਿ ਦੀਨੀ ਤਾਸੁ ਸੁਮਤਿ ਮਨੁ ਲਾਗਾ ॥
17 ਜਲਤ ਅੰਭ ਥੰਭਿ ਮਨੁ ਧਾਵਤ ਭਰਮ ਬੰਧਨ ਭਉ ਭਾਗਾ ॥੩॥
18 ਕਹੈ ਕਬੀਰੁ ਮਦਨ ਕੇ ਮਾਤੇ ਹਿਰਦੈ ਦੇਖੁ ਬੀਚਾਰੀ ॥
19 ਤੁਮ ਘਰਿ ਲਾਖ ਕੋਟਿ ਅਸ੍ਵ ਹਸਤੀ ਹਮ ਘਰਿ ਏਕੁ ਮੁਰਾਰੀ ॥੪॥੧॥੭॥੫੮॥
20 ਗਉੜੀ ॥
21 ਜਿਉ ਕਪਿ ਕੇ ਕਰ ਮੁਸਟਿ ਚਨਨ ਕੀ ਲੁਬਧਿ ਨ ਤਿਆਗੁ ਦਇਓ ॥
22 ਜੋ ਜੋ ਕਰਮ ਕੀਏ ਲਾਲਚ ਸਿਉ ਤੇ ਫਿਰਿ ਗਰਹਿ ਪਰਿਓ ॥੧॥
23 ਭਗਤਿ ਬਿਨੁ ਬਿਰਥੇ ਜਨਮੁ ਗਇਓ ॥
24 ਸਾਧਸੰਗਤਿ ਭਗਵਾਨ ਭਜਨ ਬਿਨੁ ਕਹੀ ਨ ਸਚੁ ਰਹਿਓ ॥੧॥ ਰਹਾਉ ॥
25 ਜਿਉ ਉਦਿਆਨ ਕੁਸਮ ਪਰਫੁਲਿਤ ਕਿਨਹਿ ਨ ਘ੍ਰਾਉ ਲਇਓ ॥
26 ਤੈਸੇ ਭ੍ਰਮਤ ਅਨੇਕ ਜੋਨਿ ਮਹਿ ਫਿਰਿ ਫਿਰਿ ਕਾਲ ਹਇਓ ॥੨॥
27 ਇਆ ਧਨ ਜੋਬਨ ਅਰੁ ਸੁਤ ਦਾਰਾ ਪੇਖਨ ਕਉ ਜੁ ਦਇਓ ॥
28 ਤਿਨ ਹੀ ਮਾਹਿ ਅਟਕਿ ਜੋ ਉਰਝੇ ਇੰਦ੍ਰੀ ਪ੍ਰੇਰਿ ਲਇਓ ॥੩॥
29 ਅਉਧ ਅਨਲ ਤਨੁ ਤਿਨ ਕੋ ਮੰਦਰੁ ਚਹੁ ਦਿਸ ਠਾਟੁ ਠਇਓ ॥
30 ਕਹਿ ਕਬੀਰ ਭੈ ਸਾਗਰ ਤਰਨ ਕਉ ਮੈ ਸਤਿਗੁਰ ਓਟ ਲਇਓ ॥੪॥੧॥੮॥੫੯॥
31 ਗਉੜੀ₈ ॥
32 ਪਾਨੀ ਮੈਲਾ ਮਾਟੀ ਗੋਰੀ ॥
33 ਇਸ ਮਾਟੀ ਕੀ ਪੁਤਰੀ ਜੋਰੀ ॥੧॥
34 ਮੈ ਨਾਹੀ ਕਛੁ ਆਹਿ ਨ ਮੋਰਾ ॥
35 ਤਨੁ ਧਨੁ ਸਭੁ ਰਸੁ ਗੋਬਿੰਦ ਤੋਰਾ ॥੧॥ ਰਹਾਉ ॥
36 ਇਸ ਮਾਟੀ ਮਹਿ ਪਵਨੁ ਸਮਾਇਆ ॥