Ang 340
1 ਕਹਿ ਕਬੀਰ ਗੁਰ ਭੇਟਿ ਮਹਾ ਸੁਖ ਭ੍ਰਮਤ ਰਹੇ ਮਨੁ ਮਾਨਾਨਾਂ ॥੪॥੨੩॥੭੪॥
2 ਰਾਗੁ ਗਉੜੀ ਪੂਰਬੀ ਬਾਵਨ ਅਖਰੀ ਕਬੀਰ ਜੀਉ ਕੀ ॥
3 ੴ ਸਤਿ ਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥
4 ਬਾਵਨ ਅਛਰ ਲੋਕ ਤ੍ਰੈ ਸਭੁ ਕਛੁ ਇਨ ਹੀ ਮਾਹਿ ॥
5 ਏ ਅਖਰ ਖਿਰਿ ਜਾਹਿਗੇ ਓਇ ਅਖਰ ਇਨ ਮਹਿ ਨਾਹਿ ॥੧॥
6 ਜਹਾ ਬੋਲ ਤਹ ਅਛਰ ਆਵਾ ॥
7 ਜਹ ਅਬੋਲ ਤਹ ਮਨੁ ਨ ਰਹਾਵਾ ॥
8 ਬੋਲ ਅਬੋਲ ਮਧਿ ਹੈ ਸੋਈ ॥
9 ਜਸ ਓਹੁ ਹੈ ਤਸ ਲਖੈ ਨ ਕੋਈ ॥੨॥
10 ਅਲਹ ਲਹਉ ਤਉ ਕਿਆ ਕਹਉ ਕਹਉ ਤ ਕੋ ਉਪਕਾਰ ॥
11 ਬਟਕ ਬੀਜ ਮਹਿ ਰਵਿ ਰਹਿਓ ਜਾ ਕੋ ਤੀਨਿ ਲੋਕ ਬਿਸਥਾਰ ॥੩॥
12 ਅਲਹ ਲਹੰਤਾ ਭੇਦ ਛੈ ਕਛੁ ਕਛੁ ਪਾਇਓ ਭੇਦ ॥
13 ਉਲਟਿ ਭੇਦ ਮਨੁ ਬੇਧਿਓ ਪਾਇਓ ਅਭੰਗ ਅਛੇਦ ॥੪॥
14 ਤੁਰਕ ਤਰੀਕਤਿ ਜਾਨੀਐ ਹਿੰਦੂ ਬੇਦ ਪੁਰਾਨ ॥
15 ਮਨ ਸਮਝਾਵਨ ਕਾਰਨੇ ਕਛੂਅਕ ਪੜੀਐ ਗਿਆਨ ॥੫॥
16 ਓਅੰਕਾਰ ਆਦਿ ਮੈ ਜਾਨਾ ॥
17 ਲਿਖਿ ਅਰੁ ਮੇਟੈ ਤਾਹਿ ਨ ਮਾਨਾ ॥
18 ਓਅੰਕਾਰ ਲਖੈ ਜਉ ਕੋਈ ॥
19 ਸੋਈ ਲਖਿ ਮੇਟਣਾ ਨ ਹੋਈ ॥੬॥
20 ਕਕਾ ਕਿਰਣਿ ਕਮਲ ਮਹਿ ਪਾਵਾ ॥
21 ਸਸਿ ਬਿਗਾਸ ਸੰਪਟ ਨਹੀ ਆਵਾ ॥
22 ਅਰੁ ਜੇ ਤਹਾ ਕੁਸਮ ਰਸੁ ਪਾਵਾ ॥
23 ਅਕਹ ਕਹਾ ਕਹਿ ਕਾ ਸਮਝਾਵਾ ॥੭॥
24 ਖਖਾ ਇਹੈ ਖੋੜਿ ਮਨ ਆਵਾ ॥
25 ਖੋੜੇ ਛਾਡਿ ਨ ਦਹ ਦਿਸ ਧਾਵਾ ॥
26 ਖਸਮਹਿ ਜਾਣਿ ਖਿਮਾ ਕਰਿ ਰਹੈ ॥
27 ਤਉ ਹੋਇ ਨਿਖਿਅਉ ਅਖੈ ਪਦੁ ਲਹੈ ॥੮॥
28 ਗਗਾ ਗੁਰ ਕੇ ਬਚਨ ਪਛਾਨਾ ॥
29 ਦੂਜੀ ਬਾਤ ਨ ਧਰਈ ਕਾਨਾ ॥
30 ਰਹੈ ਬਿਹੰਗਮ ਕਤਹਿ ਨ ਜਾਈ ॥
31 ਅਗਹ ਗਹੈ ਗਹਿ ਗਗਨ ਰਹਾਈ ॥੯॥
32 ਘਘਾ ਘਟਿ ਘਟਿ ਨਿਮਸੈ ਸੋਈ ॥
33 ਘਟ ਫੂਟੇ ਘਟਿ ਕਬਹਿ ਨ ਹੋਈ ॥
34 ਤਾ ਘਟ ਮਾਹਿ ਘਾਟ ਜਉ ਪਾਵਾ ॥
35 ਸੋ ਘਟੁ ਛਾਡਿ ਅਵਘਟ ਕਤ ਧਾਵਾ ॥੧੦॥
36 ਙੰਙਾ ਨਿਗ੍ਰਹਿ ਸਨੇਹੁ ਕਰਿ ਨਿਰਵਾਰੋ ਸੰਦੇਹ ॥
37 ਨਾਹੀ ਦੇਖਿ ਨ ਭਾਜੀਐ ਪਰਮ ਸਿਆਨਪ ਏਹ ॥੧੧॥
38 ਚਚਾ ਰਚਿਤ ਚਿਤ੍ਰ ਹੈ ਭਾਰੀ ॥
39 ਤਜਿ ਚਿਤ੍ਰੈ ਚੇਤਹੁ ਚਿਤਕਾਰੀ ॥
40 ਚਿਤ੍ਰ ਬਚਿਤ੍ਰ ਇਹੈ ਅਵਝੇਰਾ ॥
41 ਤਜਿ ਚਿਤ੍ਰੈ ਚਿਤੁ ਰਾਖਿ ਚਿਤੇਰਾ ॥੧੨॥
42 ਛਛਾ ਇਹੈ ਛਤ੍ਰਪਤਿ ਪਾਸਾ ॥
43 ਛਕਿ ਕਿ ਨ ਰਹਹੁ ਛਾਡਿ ਕਿ ਨ ਆਸਾ ॥
44 ਰੇ ਮਨ ਮੈ ਤਉ ਛਿਨ ਛਿਨ ਸਮਝਾਵਾ ॥
45 ਤਾਹਿ ਛਾਡਿ ਕਤ ਆਪੁ ਬਧਾਵਾ ॥੧੩॥
46 ਜਜਾ ਜਉ ਤਨ ਜੀਵਤ ਜਰਾਵੈ ॥
47 ਜੋਬਨ ਜਾਰਿ ਜੁਗਤਿ ਸੋ ਪਾਵੈ ॥
48 ਅਸ ਜਰਿ ਪਰ ਜਰਿ ਜਰਿ ਜਬ ਰਹੈ ॥
49 ਤਬ ਜਾਇ ਜੋਤਿ ਉਜਾਰਉ ਲਹੈ ॥੧੪॥