Ang 353
1 ਗੁਰ ਪਰਸਾਦੀ ਹਰਿ ਰਸੁ ਪਾਇਆ ਨਾਮੁ ਪਦਾਰਥੁ ਨਉ ਨਿਧਿ ਪਾਈ ॥੧॥ ਰਹਾਉ ॥
2 ਕਰਮ ਧਰਮ ਸਚੁ ਸਾਚਾ ਨਾਉ ॥
3 ਤਾ ਕੈ ਸਦ ਬਲਿਹਾਰੈ ਜਾਉ ॥
4 ਜੋ ਹਰਿ ਰਾਤੇ ਸੇ ਜਨ ਪਰਵਾਣੁ ॥
5 ਤਿਨ ਕੀ ਸੰਗਤਿ ਪਰਮ ਨਿਧਾਨੁ ॥੨॥
6 ਹਰਿ ਵਰੁ ਜਿਨਿ ਪਾਇਆ ਧਨ ਨਾਰੀ ॥
7 ਹਰਿ ਸਿਉ ਰਾਤੀ ਸਬਦੁ ਵੀਚਾਰੀ ॥
8 ਆਪਿ ਤਰੈ ਸੰਗਤਿ ਕੁਲ ਤਾਰੈ ॥
9 ਸਤਿਗੁਰੁ ਸੇਵਿ ਤਤੁ ਵੀਚਾਰੈ ॥੩॥
10 ਹਮਰੀ ਜਾਤਿ ਪਤਿ ਸਚੁ ਨਾਉ ॥
11 ਕਰਮ ਧਰਮ ਸੰਜਮੁ ਸਤ ਭਾਉ ॥
12 ਨਾਨਕ ਬਖਸੇ ਪੂਛ ਨ ਹੋਇ ॥
13 ਦੂਜਾ ਮੇਟੇ ਏਕੋ ਸੋਇ ॥੪॥੧੪॥
14 ਆਸਾ ਮਹਲਾ ੧ ॥
15 ਇਕਿ ਆਵਹਿ ਇਕਿ ਜਾਵਹਿ ਆਈ ॥
16 ਇਕਿ ਹਰਿ ਰਾਤੇ ਰਹਹਿ ਸਮਾਈ ॥
17 ਇਕਿ ਧਰਨਿ ਗਗਨ ਮਹਿ ਠਉਰ ਨ ਪਾਵਹਿ ॥
18 ਸੇ ਕਰਮਹੀਣ ਹਰਿ ਨਾਮੁ ਨ ਧਿਆਵਹਿ ॥੧॥
19 ਗੁਰ ਪੂਰੇ ਤੇ ਗਤਿ ਮਿਤਿ ਪਾਈ ॥
20 ਇਹੁ ਸੰਸਾਰੁ ਬਿਖੁ ਵਤ ਅਤਿ ਭਉਜਲੁ ਗੁਰਸਬਦੀ ਹਰਿ ਪਾਰਿ ਲੰਘਾਈ ॥੧॥ ਰਹਾਉ ॥
21 ਜਿਨੑ ਕਉ ਆਪਿ ਲਏ ਪ੍ਰਭੁ ਮੇਲਿ ॥
22 ਤਿਨ ਕਉ ਕਾਲੁ ਨ ਸਾਕੈ ਪੇਲਿ ॥
23 ਗੁਰਮੁਖਿ ਨਿਰਮਲ ਰਹਹਿ ਪਿਆਰੇ ॥
24 ਜਿਉ ਜਲ ਅੰਭ ਊਪਰਿ ਕਮਲ ਨਿਰਾਰੇ ॥੨॥
25 ਬੁਰਾ ਭਲਾ ਕਹੁ ਕਿਸ ਨੋ ਕਹੀਐ ॥
26 ਦੀਸੈ ਬ੍ਰਹਮੁ ਗੁਰਮੁਖਿ ਸਚੁ ਲਹੀਐ ॥
27 ਅਕਥੁ ਕਥਉ ਗੁਰਮਤਿ ਵੀਚਾਰੁ ॥
28 ਮਿਲਿ ਗੁਰ ਸੰਗਤਿ ਪਾਵਉ ਪਾਰੁ ॥੩॥
29 ਸਾਸਤ ਬੇਦ ਸਿੰਮ੍ਰਿਤਿ ਬਹੁ ਭੇਦ ॥
30 ਅਠਸਠਿ ਮਜਨੁ ਹਰਿ ਰਸੁ ਰੇਦ ॥
31 ਗੁਰਮੁਖਿ ਨਿਰਮਲੁ ਮੈਲੁ ਨ ਲਾਗੈ ॥
32 ਨਾਨਕ ਹਿਰਦੈ ਨਾਮੁ ਵਡੇ ਧੁਰਿ ਭਾਗੈ ॥੪॥੧੫॥
33 ਆਸਾ ਮਹਲਾ ੧ ॥
34 ਨਿਵਿ ਨਿਵਿ ਪਾਇ ਲਗਉ ਗੁਰ ਅਪੁਨੇ ਆਤਮ ਰਾਮੁ ਨਿਹਾਰਿਆ ॥
35 ਕਰਤ ਬੀਚਾਰੁ ਹਿਰਦੈ ਹਰਿ ਰਵਿਆ ਹਿਰਦੈ ਦੇਖਿ ਬੀਚਾਰਿਆ ॥੧॥
36 ਬੋਲਹੁ ਰਾਮੁ ਕਰੇ ਨਿਸਤਾਰਾ ॥
37 ਗੁਰ ਪਰਸਾਦਿ ਰਤਨੁ ਹਰਿ ਲਾਭੈ ਮਿਟੈ ਅਗਿਆਨੁ ਹੋਇ ਉਜੀਆਰਾ ॥੧॥ ਰਹਾਉ ॥
38 ਰਵਨੀ ਰਵੈ ਬੰਧਨ ਨਹੀ ਤੂਟਹਿ ਵਿਚਿ ਹਉਮੈ ਭਰਮੁ ਨ ਜਾਈ ॥
39 ਸਤਿਗੁਰੁ ਮਿਲੈ ਤ ਹਉਮੈ ਤੂਟੈ ਤਾ ਕੋ ਲੇਖੈ ਪਾਈ ॥੨॥
40 ਹਰਿ ਹਰਿ ਨਾਮੁ ਭਗਤਿ ਪ੍ਰਿਅ ਪ੍ਰੀਤਮੁ ਸੁਖ ਸਾਗਰੁ ਉਰ ਧਾਰੇ ॥
41 ਭਗਤਿ ਵਛਲੁ ਜਗਜੀਵਨੁ ਦਾਤਾ ਮਤਿ ਗੁਰਮਤਿ ਹਰਿ ਨਿਸਤਾਰੇ ॥੩॥
42 ਮਨ ਸਿਉ ਜੂਝਿ ਮਰੈ ਪ੍ਰਭੁ ਪਾਏ ਮਨਸਾ ਮਨਹਿ ਸਮਾਏ ॥
43 ਨਾਨਕ ਕ੍ਰਿਪਾ ਕਰੇ ਜਗਜੀਵਨੁ ਸਹਜ ਭਾਇ ਲਿਵ ਲਾਏ ॥੪॥੧੬॥
44 ਆਸਾ ਮਹਲਾ ੧ ॥
45 ਕਿਸ ਕਉ ਕਹਹਿ ਸੁਣਾਵਹਿ ਕਿਸ ਕਉ ਕਿਸੁ ਸਮਝਾਵਹਿ ਸਮਝਿ ਰਹੇ ॥
46 ਕਿਸੈ ਪੜਾਵਹਿ ਪੜਿ ਗੁਣਿ ਬੂਝੇ ਸਤਿਗੁਰ ਸਬਦਿ ਸੰਤੋਖਿ ਰਹੇ ॥੧॥