Ang 358
1 ੴ ਸਤਿਗੁਰ ਪ੍ਰਸਾਦਿ ॥
2 ਆਸਾ ਘਰੁ ੩ ਮਹਲਾ ੧ ॥
3 ਲਖ ਲਸਕਰ ਲਖ ਵਾਜੇ ਨੇਜੇ ਲਖ ਉਠਿ ਕਰਹਿ ਸਲਾਮੁ ॥
4 ਲਖਾ ਉਪਰਿ ਫੁਰਮਾਇਸਿ ਤੇਰੀ ਲਖ ਉਠਿ ਰਾਖਹਿ ਮਾਨੁ ॥
5 ਜਾਂ ਪਤਿ ਲੇਖੈ ਨਾ ਪਵੈ ਤਾਂ ਸਭਿ ਨਿਰਾਫਲ ਕਾਮ ॥੧॥
6 ਹਰਿ ਕੇ ਨਾਮ ਬਿਨਾ ਜਗੁ ਧੰਧਾ ॥
7 ਜੇ ਬਹੁਤਾ ਸਮਝਾਈਐ ਭੋਲਾ ਭੀ ਸੋ ਅੰਧੋ ਅੰਧਾ ॥੧॥ ਰਹਾਉ ॥
8 ਲਖ ਖਟੀਅਹਿ ਲਖ ਸੰਜੀਅਹਿ ਖਾਜਹਿ ਲਖ ਆਵਹਿ ਲਖ ਜਾਹਿ ॥
9 ਜਾਂ ਪਤਿ ਲੇਖੈ ਨਾ ਪਵੈ ਤਾਂ ਜੀਅ ਕਿਥੈ ਫਿਰਿ ਪਾਹਿ ॥੨॥
10 ਲਖ ਸਾਸਤ ਸਮਝਾਵਣੀ ਲਖ ਪੰਡਿਤ ਪੜਹਿ ਪੁਰਾਣ ॥
11 ਜਾਂ ਪਤਿ ਲੇਖੈ ਨਾ ਪਵੈ ਤਾਂ ਸਭੇ ਕੁਪਰਵਾਣ ॥੩॥
12 ਸਚ ਨਾਮਿ ਪਤਿ ਊਪਜੈ ਕਰਮਿ ਨਾਮੁ ਕਰਤਾਰੁ ॥
13 ਅਹਿਨਿਸਿ ਹਿਰਦੈ ਜੇ ਵਸੈ ਨਾਨਕ ਨਦਰੀ ਪਾਰੁ ॥੪॥੧॥੩੧॥
14 ਆਸਾ ਮਹਲਾ ੧ ॥
15 ਦੀਵਾ ਮੇਰਾ ਏਕੁ ਨਾਮੁ ਦੁਖੁ ਵਿਚਿ ਪਾਇਆ ਤੇਲੁ ॥
16 ਉਨਿ ਚਾਨਣਿ ਓਹੁ ਸੋਖਿਆ ਚੂਕਾ ਜਮ ਸਿਉ ਮੇਲੁ ॥੧॥
17 ਲੋਕਾ ਮਤ ਕੋ ਫਕੜਿ ਪਾਇ ॥
18 ਲਖ ਮੜਿਆ ਕਰਿ ਏਕਠੇ ਏਕ ਰਤੀ ਲੇ ਭਾਹਿ ॥੧॥ ਰਹਾਉ ॥
19 ਪਿੰਡੁ ਪਤਲਿ ਮੇਰੀ ਕੇਸਉ ਕਿਰਿਆ ਸਚੁ ਨਾਮੁ ਕਰਤਾਰੁ ॥
20 ਐਥੈ ਓਥੈ ਆਗੈ ਪਾਛੈ ਏਹੁ ਮੇਰਾ ਆਧਾਰੁ ॥੨॥
21 ਗੰਗ ਬਨਾਰਸਿ ਸਿਫਤਿ ਤੁਮਾਰੀ ਨਾਵੈ ਆਤਮ ਰਾਉ ॥
22 ਸਚਾ ਨਾਵਣੁ ਤਾਂ ਥੀਐ ਜਾਂ ਅਹਿਨਿਸਿ ਲਾਗੈ ਭਾਉ ॥੩॥
23 ਇਕ ਲੋਕੀ ਹੋਰੁ ਛਮਿਛਰੀ ਬ੍ਰਾਹਮਣੁ ਵਟਿ ਪਿੰਡੁ ਖਾਇ ॥
24 ਨਾਨਕ ਪਿੰਡੁ ਬਖਸੀਸ ਕਾ ਕਬਹੂੰ ਨਿਖੂਟਸਿ ਨਾਹਿ ॥੪॥੨॥੩੨॥
25 ਆਸਾ ਘਰੁ ੪ ਮਹਲਾ ੧ ॥
26 ੴ ਸਤਿਗੁਰ ਪ੍ਰਸਾਦਿ ॥
27 ਦੇਵਤਿਆ ਦਰਸਨ ਕੈ ਤਾਈ ਦੂਖ ਭੂਖ ਤੀਰਥ ਕੀਏ ॥
28 ਜੋਗੀ ਜਤੀ ਜੁਗਤਿ ਮਹਿ ਰਹਤੇ ਕਰਿ ਕਰਿ ਭਗਵੇ ਭੇਖ ਭਏ ॥੧॥
29 ਤਉ ਕਾਰਣਿ ਸਾਹਿਬਾ ਰੰਗਿ ਰਤੇ ॥
30 ਤੇਰੇ ਨਾਮ ਅਨੇਕਾ ਰੂਪ ਅਨੰਤਾ ਕਹਣੁ ਨ ਜਾਹੀ ਤੇਰੇ ਗੁਣ ਕੇਤੇ ॥੧॥ ਰਹਾਉ ॥
31 ਦਰ ਘਰ ਮਹਲਾ ਹਸਤੀ ਘੋੜੇ ਛੋਡਿ ਵਿਲਾਇਤਿ ਦੇਸ ਗਏ ॥
32 ਪੀਰ ਪੇਕਾਂਬਰ ਸਾਲਿਕ ਸਾਦਿਕ ਛੋਡੀ ਦੁਨੀਆ ਥਾਇ ਪਏ ॥੨॥
33 ਸਾਦ ਸਹਜ ਸੁਖ ਰਸ ਕਸ ਤਜੀਅਲੇ ਕਾਪੜ ਛੋਡੇ ਚਮੜ ਲੀਏ ॥
34 ਦੁਖੀਏ ਦਰਦਵੰਦ ਦਰਿ ਤੇਰੈ ਨਾਮਿ ਰਤੇ ਦਰਵੇਸ ਭਏ ॥੩॥
35 ਖਲੜੀ ਖਪਰੀ ਲਕੜੀ ਚਮੜੀ ਸਿਖਾ ਸੂਤੁ ਧੋਤੀ ਕੀਨੑੀ ॥
36 ਤੂੰ ਸਾਹਿਬੁ ਹਉ ਸਾਂਗੀ ਤੇਰਾ ਪ੍ਰਣਵੈ ਨਾਨਕੁ ਜਾਤਿ ਕੈਸੀ ॥੪॥੧॥੩੩॥