Ang 368
1 ੴ ਸਤਿਗੁਰ ਪ੍ਰਸਾਦਿ ॥
2 ਮਹਲਾ ੪ ਰਾਗੁ ਆਸਾ ਘਰੁ ੬ ਕੇ ੩ ॥
3 ਹਥਿ ਕਰਿ ਤੰਤੁ ਵਜਾਵੈ ਜੋਗੀ ਥੋਥਰ ਵਾਜੈ ਬੇਨ ॥
4 ਗੁਰਮਤਿ ਹਰਿ ਗੁਣ ਬੋਲਹੁ ਜੋਗੀ ਇਹੁ ਮਨੂਆ ਹਰਿ ਰੰਗਿ ਭੇਨ ॥੧॥
5 ਜੋਗੀ ਹਰਿ ਦੇਹੁ ਮਤੀ ਉਪਦੇਸੁ ॥
6 ਜੁਗੁ ਜੁਗੁ ਹਰਿ ਹਰਿ ਏਕੋ ਵਰਤੈ ਤਿਸੁ ਆਗੈ ਹਮ ਆਦੇਸੁ ॥੧॥ ਰਹਾਉ ॥
7 ਗਾਵਹਿ ਰਾਗ ਭਾਤਿ ਬਹੁ ਬੋਲਹਿ ਇਹੁ ਮਨੂਆ ਖੇਲੈ ਖੇਲ ॥
8 ਜੋਵਹਿ ਕੂਪ ਸਿੰਚਨ ਕਉ ਬਸੁਧਾ ਉਠਿ ਬੈਲ ਗਏ ਚਰਿ ਬੇਲ ॥੨॥
9 ਕਾਇਆ ਨਗਰ ਮਹਿ ਕਰਮ ਹਰਿ ਬੋਵਹੁ ਹਰਿ ਜਾਮੈ ਹਰਿਆ ਖੇਤੁ ॥
10 ਮਨੂਆ ਅਸਥਿਰੁ ਬੈਲੁ ਮਨੁ ਜੋਵਹੁ ਹਰਿ ਸਿੰਚਹੁ ਗੁਰਮਤਿ ਜੇਤੁ ॥੩॥
11 ਜੋਗੀ ਜੰਗਮ ਸ੍ਰਿਸਟਿ ਸਭ ਤੁਮਰੀ ਜੋ ਦੇਹੁ ਮਤੀ ਤਿਤੁ ਚੇਲ ॥
12 ਜਨ ਨਾਨਕ ਕੇ ਪ੍ਰਭ ਅੰਤਰਜਾਮੀ ਹਰਿ ਲਾਵਹੁ ਮਨੂਆ ਪੇਲ ॥੪॥੯॥੬੧॥
13 ਆਸਾ ਮਹਲਾ ੪ ॥
14 ਕਬ ਕੋ ਭਾਲੈ ਘੁੰਘਰੂ ਤਾਲਾ ਕਬ ਕੋ ਬਜਾਵੈ ਰਬਾਬੁ ॥
15 ਆਵਤ ਜਾਤ ਬਾਰ ਖਿਨੁ ਲਾਗੈ ਹਉ ਤਬ ਲਗੁ ਸਮਾਰਉ ਨਾਮੁ ॥੧॥
16 ਮੇਰੈ ਮਨਿ ਐਸੀ ਭਗਤਿ ਬਨਿ ਆਈ ॥
17 ਹਉ ਹਰਿ ਬਿਨੁ ਖਿਨੁ ਪਲੁ ਰਹਿ ਨ ਸਕਉ ਜੈਸੇ ਜਲ ਬਿਨੁ ਮੀਨੁ ਮਰਿ ਜਾਈ ॥੧॥ ਰਹਾਉ ॥
18 ਕਬ ਕੋਊ ਮੇਲੈ ਪੰਚ ਸਤ ਗਾਇਣ ਕਬ ਕੋ ਰਾਗ ਧੁਨਿ ਉਠਾਵੈ ॥
19 ਮੇਲਤ ਚੁਨਤ ਖਿਨੁ ਪਲੁ ਚਸਾ ਲਾਗੈ ਤਬ ਲਗੁ ਮੇਰਾ ਮਨੁ ਰਾਮ ਗੁਨ ਗਾਵੈ ॥੨॥
20 ਕਬ ਕੋ ਨਾਚੈ ਪਾਵ ਪਸਾਰੈ ਕਬ ਕੋ ਹਾਥ ਪਸਾਰੈ ॥
21 ਹਾਥ ਪਾਵ ਪਸਾਰਤ ਬਿਲਮੁ ਤਿਲੁ ਲਾਗੈ ਤਬ ਲਗੁ ਮੇਰਾ ਮਨੁ ਰਾਮ ਸਮੑਾਰੈ ॥੩॥
22 ਕਬ ਕੋਊ ਲੋਗਨ ਕਉ ਪਤੀਆਵੈ ਲੋਕਿ ਪਤੀਣੈ ਨਾ ਪਤਿ ਹੋਇ ॥
23 ਜਨ ਨਾਨਕ ਹਰਿ ਹਿਰਦੈ ਸਦ ਧਿਆਵਹੁ ਤਾ ਜੈ ਜੈ ਕਰੇ ਸਭੁ ਕੋਇ ॥੪॥੧੦॥੬੨॥
24 ਆਸਾ ਮਹਲਾ ੪ ॥
25 ਸਤਸੰਗਤਿ ਮਿਲੀਐ ਹਰਿ ਸਾਧੂ ਮਿਲਿ ਸੰਗਤਿ ਹਰਿ ਗੁਣ ਗਾਇ ॥
26 ਗਿਆਨ ਰਤਨੁ ਬਲਿਆ ਘਟਿ ਚਾਨਣੁ ਅਗਿਆਨੁ ਅੰਧੇਰਾ ਜਾਇ ॥੧॥
27 ਹਰਿ ਜਨ ਨਾਚਹੁ ਹਰਿ ਹਰਿ ਧਿਆਇ ॥
28 ਐਸੇ ਸੰਤ ਮਿਲਹਿ ਮੇਰੇ ਭਾਈ ਹਮ ਜਨ ਕੇ ਧੋਵਹ ਪਾਇ ॥੧॥ ਰਹਾਉ ॥
29 ਹਰਿ ਹਰਿ ਨਾਮੁ ਜਪਹੁ ਮਨ ਮੇਰੇ ਅਨਦਿਨੁ ਹਰਿ ਲਿਵ ਲਾਇ ॥
30 ਜੋ ਇਛਹੁ ਸੋਈ ਫਲੁ ਪਾਵਹੁ ਫਿਰਿ ਭੂਖ ਨ ਲਾਗੈ ਆਇ ॥੨॥
31 ਆਪੇ ਹਰਿ ਅਪਰੰਪਰੁ ਕਰਤਾ ਹਰਿ ਆਪੇ ਬੋਲਿ ਬੁਲਾਇ ॥
32 ਸੇਈ ਸੰਤ ਭਲੇ ਤੁਧੁ ਭਾਵਹਿ ਜਿਨੑ ਕੀ ਪਤਿ ਪਾਵਹਿ ਥਾਇ ॥੩॥
33 ਨਾਨਕੁ ਆਖਿ ਨ ਰਾਜੈ ਹਰਿ ਗੁਣ ਜਿਉ ਆਖੈ ਤਿਉ ਸੁਖੁ ਪਾਇ ॥
34 ਭਗਤਿ ਭੰਡਾਰ ਦੀਏ ਹਰਿ ਅਪੁਨੇ ਗੁਣ ਗਾਹਕੁ ਵਣਜਿ ਲੈ ਜਾਇ ॥੪॥੧੧॥੬੩॥