Ang 374
1 ਪ੍ਰਥਮੇ ਤੇਰੀ ਨੀਕੀ ਜਾਤਿ ॥
2 ਦੁਤੀਆ ਤੇਰੀ ਮਨੀਐ ਪਾਂਤਿ ॥
3 ਤ੍ਰਿਤੀਆ ਤੇਰਾ ਸੁੰਦਰ ਥਾਨੁ ॥
4 ਬਿਗੜ ਰੂਪੁ ਮਨ ਮਹਿ ਅਭਿਮਾਨੁ ॥੧॥
5 ਸੋਹਨੀ ਸਰੂਪਿ ਸੁਜਾਣਿ ਬਿਚਖਨਿ ॥
6 ਅਤਿ ਗਰਬੈ ਮੋਹਿ ਫਾਕੀ ਤੂੰ ॥੧॥ ਰਹਾਉ ॥
7 ਅਤਿ ਸੂਚੀ ਤੇਰੀ ਪਾਕਸਾਲ ॥
8 ਕਰਿ ਇਸਨਾਨੁ ਪੂਜਾ ਤਿਲਕੁ ਲਾਲ ॥
9 ਗਲੀ ਗਰਬਹਿ ਮੁਖਿ ਗੋਵਹਿ ਗਿਆਨ ॥
10 ਸਭ ਬਿਧਿ ਖੋਈ ਲੋਭਿ ਸੁਆਨ ॥੨॥
11 ਕਾਪਰ ਪਹਿਰਹਿ ਭੋਗਹਿ ਭੋਗ ॥
12 ਆਚਾਰ ਕਰਹਿ ਸੋਭਾ ਮਹਿ ਲੋਗ ॥
13 ਚੋਆ ਚੰਦਨ ਸੁਗੰਧ ਬਿਸਥਾਰ ॥
14 ਸੰਗੀ ਖੋਟਾ ਕ੍ਰੋਧੁ ਚੰਡਾਲ ॥੩॥
15 ਅਵਰ ਜੋਨਿ ਤੇਰੀ ਪਨਿਹਾਰੀ ॥
16 ਇਸੁ ਧਰਤੀ ਮਹਿ ਤੇਰੀ ਸਿਕਦਾਰੀ ॥
17 ਸੁਇਨਾ ਰੂਪਾ ਤੁਝ ਪਹਿ ਦਾਮ ॥
18 ਸੀਲੁ ਬਿਗਾਰਿਓ ਤੇਰਾ ਕਾਮ ॥੪॥
19 ਜਾ ਕਉ ਦ੍ਰਿਸਟਿ ਮਇਆ ਹਰਿ ਰਾਇ ॥
20 ਸਾ ਬੰਦੀ ਤੇ ਲਈ ਛਡਾਇ ॥
21 ਸਾਧਸੰਗਿ ਮਿਲਿ ਹਰਿ ਰਸੁ ਪਾਇਆ ॥
22 ਕਹੁ ਨਾਨਕ ਸਫਲ ਓਹ ਕਾਇਆ ॥੫॥
23 ਸਭਿ ਰੂਪ ਸਭਿ ਸੁਖ ਬਨੇ ਸੁਹਾਗਨਿ ॥
24 ਅਤਿ ਸੁੰਦਰਿ ਬਿਚਖਨਿ ਤੂੰ ॥੧॥ ਰਹਾਉ ਦੂਜਾ ॥੧੨॥
25 ਆਸਾ ਮਹਲਾ ੫ ਇਕਤੁਕੇ ੨ ॥
26 ਜੀਵਤ ਦੀਸੈ ਤਿਸੁ ਸਰਪਰ ਮਰਣਾ ॥
27 ਮੁਆ ਹੋਵੈ ਤਿਸੁ ਨਿਹਚਲੁ ਰਹਣਾ ॥੧॥
28 ਜੀਵਤ ਮੁਏ ਮੁਏ ਸੇ ਜੀਵੇ ॥
29 ਹਰਿ ਹਰਿ ਨਾਮੁ ਅਵਖਧੁ ਮੁਖਿ ਪਾਇਆ ਗੁਰਸਬਦੀ ਰਸੁ ਅੰਮ੍ਰਿਤੁ ਪੀਵੇ ॥੧॥ ਰਹਾਉ ॥
30 ਕਾਚੀ ਮਟੁਕੀ ਬਿਨਸਿ ਬਿਨਾਸਾ ॥
31 ਜਿਸੁ ਛੂਟੈ ਤ੍ਰਿਕੁਟੀ ਤਿਸੁ ਨਿਜ ਘਰਿ ਵਾਸਾ ॥੨॥
32 ਊਚਾ ਚੜੈ ਸੁ ਪਵੈ ਪਇਆਲਾ ॥
33 ਧਰਨਿ ਪੜੈ ਤਿਸੁ ਲਗੈ ਨ ਕਾਲਾ ॥੩॥
34 ਭ੍ਰਮਤ ਫਿਰੇ ਤਿਨ ਕਿਛੂ ਨ ਪਾਇਆ ॥
35 ਸੇ ਅਸਥਿਰ ਜਿਨ ਗੁਰਸਬਦੁ ਕਮਾਇਆ ॥੪॥
36 ਜੀਉ ਪਿੰਡੁ ਸਭੁ ਹਰਿ ਕਾ ਮਾਲੁ ॥
37 ਨਾਨਕ ਗੁਰ ਮਿਲਿ ਭਏ ਨਿਹਾਲ ॥੫॥੧੩॥
38 ਆਸਾ ਮਹਲਾ ੫ ॥
39 ਪੁਤਰੀ ਤੇਰੀ ਬਿਧਿ ਕਰਿ ਥਾਟੀ ॥
40 ਜਾਨੁ ਸਤਿ ਕਰਿ ਹੋਇਗੀ ਮਾਟੀ ॥੧॥
41 ਮੂਲੁ ਸਮਾਲਹੁ ਅਚੇਤ ਗਵਾਰਾ ॥
42 ਇਤਨੇ ਕਉ ਤੁਮੑ ਕਿਆ ਗਰਬੇ ॥੧॥ ਰਹਾਉ ॥
43 ਤੀਨਿ ਸੇਰ ਕਾ ਦਿਹਾੜੀ ਮਿਹਮਾਨੁ ॥
44 ਅਵਰ ਵਸਤੁ ਤੁਝ ਪਾਹਿ ਅਮਾਨ ॥੨॥
45 ਬਿਸਟਾ ਅਸਤ ਰਕਤੁ ਪਰੇਟੇ ਚਾਮ ॥
46 ਇਸੁ ਊਪਰਿ ਲੇ ਰਾਖਿਓ ਗੁਮਾਨ ॥੩॥
47 ਏਕ ਵਸਤੁ ਬੂਝਹਿ ਤਾ ਹੋਵਹਿ ਪਾਕ ॥
48 ਬਿਨੁ ਬੂਝੇ ਤੂੰ ਸਦਾ ਨਾਪਾਕ ॥੪॥
49 ਕਹੁ ਨਾਨਕ ਗੁਰ ਕਉ ਕੁਰਬਾਨੁ ॥
50 ਜਿਸ ਤੇ ਪਾਈਐ ਹਰਿ ਪੁਰਖੁ ਸੁਜਾਨੁ ॥੫॥੧੪॥
51 ਆਸਾ ਮਹਲਾ ੫ ਇਕਤੁਕੇ ਚਉਪਦੇ ॥
52 ਇਕ ਘੜੀ ਦਿਨਸੁ ਮੋ ਕਉ ਬਹੁਤੁ ਦਿਹਾਰੇ ॥
53 ਮਨੁ ਨ ਰਹੈ ਕੈਸੇ ਮਿਲਉ ਪਿਆਰੇ ॥੧॥
54 ਇਕੁ ਪਲੁ ਦਿਨਸੁ ਮੋ ਕਉ ਕਬਹੁ ਨ ਬਿਹਾਵੈ ॥