Ang 376
1 ਕਹੁ ਨਾਨਕ ਗੁਣ ਗਾਈਅਹਿ ਨੀਤ ॥
2 ਮੁਖ ਊਜਲ ਹੋਇ ਨਿਰਮਲ ਚੀਤ ॥੪॥੧੯॥
3 ਆਸਾ ਮਹਲਾ ੫ ॥
4 ਨਉ ਨਿਧਿ ਤੇਰੈ ਸਗਲ ਨਿਧਾਨ ॥
5 ਇਛਾ ਪੂਰਕੁ ਰਖੈ ਨਿਦਾਨ ॥੧॥
6 ਤੂੰ ਮੇਰੋ ਪਿਆਰੋ ਤਾ ਕੈਸੀ ਭੂਖਾ ॥
7 ਤੂੰ ਮਨਿ ਵਸਿਆ ਲਗੈ ਨ ਦੂਖਾ ॥੧॥ ਰਹਾਉ ॥
8 ਜੋ ਤੂੰ ਕਰਹਿ ਸੋਈ ਪਰਵਾਣੁ ॥
9 ਸਾਚੇ ਸਾਹਿਬ ਤੇਰਾ ਸਚੁ ਫੁਰਮਾਣੁ ॥੨॥
10 ਜਾ ਤੁਧੁ ਭਾਵੈ ਤਾ ਹਰਿ ਗੁਣ ਗਾਉ ॥
11 ਤੇਰੈ ਘਰਿ ਸਦਾ ਸਦਾ ਹੈ ਨਿਆਉ ॥੩॥
12 ਸਾਚੇ ਸਾਹਿਬ ਅਲਖ ਅਭੇਵ ॥
13 ਨਾਨਕ ਲਾਇਆ ਲਾਗਾ ਸੇਵ ॥੪॥੨੦॥
14 ਆਸਾ ਮਹਲਾ ੫ ॥
15 ਨਿਕਟਿ ਜੀਅ ਕੈ ਸਦ ਹੀ ਸੰਗਾ ॥
16 ਕੁਦਰਤਿ ਵਰਤੈ ਰੂਪ ਅਰੁ ਰੰਗਾ ॥੧॥
17 ਕਰ੍ਹੈ ਨ ਝੁਰੈ ਨਾ ਮਨੁ ਰੋਵਨਹਾਰਾ ॥
18 ਅਵਿਨਾਸੀ ਅਵਿਗਤੁ ਅਗੋਚਰੁ ਸਦਾ ਸਲਾਮਤਿ ਖਸਮੁ ਹਮਾਰਾ ॥੧॥ ਰਹਾਉ ॥
19 ਤੇਰੇ ਦਾਸਰੇ ਕਉ ਕਿਸ ਕੀ ਕਾਣਿ ॥
20 ਜਿਸ ਕੀ ਮੀਰਾ ਰਾਖੈ ਆਣਿ ॥੨॥
21 ਜੋ ਲਉਡਾ ਪ੍ਰਭਿ ਕੀਆ ਅਜਾਤਿ ॥
22 ਤਿਸੁ ਲਉਡੇ ਕਉ ਕਿਸ ਕੀ ਤਾਤਿ ॥੩॥
23 ਵੇਮੁਹਤਾਜਾ ਵੇਪਰਵਾਹੁ ॥
24 ਨਾਨਕ ਦਾਸ ਕਹਹੁ ਗੁਰ ਵਾਹੁ ॥੪॥੨੧॥
25 ਆਸਾ ਮਹਲਾ ੫ ॥
26 ਹਰਿ ਰਸੁ ਛੋਡਿ ਹੋਛੈ ਰਸਿ ਮਾਤਾ ॥
27 ਘਰ ਮਹਿ ਵਸਤੁ ਬਾਹਰਿ ਉਠਿ ਜਾਤਾ ॥੧॥
28 ਸੁਨੀ ਨ ਜਾਈ ਸਚੁ ਅੰਮ੍ਰਿਤ ਕਾਥਾ ॥
29 ਰਾਰਿ ਕਰਤ ਝੂਠੀ ਲਗਿ ਗਾਥਾ ॥੧॥ ਰਹਾਉ ॥
30 ਵਜਹੁ ਸਾਹਿਬ ਕਾ ਸੇਵ ਬਿਰਾਨੀ ॥
31 ਐਸੇ ਗੁਨਹ ਅਛਾਦਿਓ ਪ੍ਰਾਨੀ ॥੨॥
32 ਤਿਸੁ ਸਿਉ ਲੂਕ ਜੋ ਸਦ ਹੀ ਸੰਗੀ ॥
33 ਕਾਮਿ ਨ ਆਵੈ ਸੋ ਫਿਰਿ ਫਿਰਿ ਮੰਗੀ ॥੩॥
34 ਕਹੁ ਨਾਨਕ ਪ੍ਰਭ ਦੀਨ ਦਇਆਲਾ ॥
35 ਜਿਉ ਭਾਵੈ ਤਿਉ ਕਰਿ ਪ੍ਰਤਿਪਾਲਾ ॥੪॥੨੨॥
36 ਆਸਾ ਮਹਲਾ ੫ ॥
37 ਜੀਅ ਪ੍ਰਾਨ ਧਨੁ ਹਰਿ ਕੋ ਨਾਮੁ ॥
38 ਈਹਾ ਊਹਾਂ ਉਨ ਸੰਗਿ ਕਾਮੁ ॥੧॥
39 ਬਿਨੁ ਹਰਿ ਨਾਮ ਅਵਰੁ ਸਭੁ ਥੋਰਾ ॥
40 ਤ੍ਰਿਪਤਿ ਅਘਾਵੈ ਹਰਿ ਦਰਸਨਿ ਮਨੁ ਮੋਰਾ ॥੧॥ ਰਹਾਉ ॥
41 ਭਗਤਿ ਭੰਡਾਰ ਗੁਰਬਾਣੀ ਲਾਲ ॥
42 ਗਾਵਤ ਸੁਨਤ ਕਮਾਵਤ ਨਿਹਾਲ ॥੨॥
43 ਚਰਣ ਕਮਲ ਸਿਉ ਲਾਗੋ ਮਾਨੁ ॥
44 ਸਤਿਗੁਰਿ ਤੂਠੈ ਕੀਨੋ ਦਾਨੁ ॥੩॥
45 ਨਾਨਕ ਕਉ ਗੁਰਿ ਦੀਖਿਆ ਦੀਨੑ ॥
46 ਪ੍ਰਭ ਅਬਿਨਾਸੀ ਘਟਿ ਘਟਿ ਚੀਨੑ ॥੪॥੨੩॥
47 ਆਸਾ ਮਹਲਾ ੫ ॥
48 ਅਨਦ ਬਿਨੋਦ ਭਰੇਪੁਰਿ ਧਾਰਿਆ ॥
49 ਅਪੁਨਾ ਕਾਰਜੁ ਆਪਿ ਸਵਾਰਿਆ ॥੧॥
50 ਪੂਰ ਸਮਗ੍ਰੀ ਪੂਰੇ ਠਾਕੁਰ ਕੀ ॥
51 ਭਰਿਪੁਰਿ ਧਾਰਿ ਰਹੀ ਸੋਭ ਜਾ ਕੀ ॥੧॥ ਰਹਾਉ ॥
52 ਨਾਮੁ ਨਿਧਾਨੁ ਜਾ ਕੀ ਨਿਰਮਲ ਸੋਇ ॥
53 ਆਪੇ ਕਰਤਾ ਅਵਰੁ ਨ ਕੋਇ ॥੨॥
54 ਜੀਅ ਜੰਤ ਸਭਿ ਤਾ ਕੈ ਹਾਥਿ ॥
55 ਰਵਿ ਰਹਿਆ ਪ੍ਰਭੁ ਸਭ ਕੈ ਸਾਥਿ ॥੩॥