Ang 401
1 ਗੁਰੂ ਵਿਟਹੁ ਹਉ ਵਾਰਿਆ ਜਿਸੁ ਮਿਲਿ ਸਚੁ ਸੁਆਉ ॥੧॥ ਰਹਾਉ ॥
2 ਸਗੁਨ ਅਪਸਗੁਨ ਤਿਸ ਕਉ ਲਗਹਿ ਜਿਸੁ ਚੀਤਿ ਨ ਆਵੈ ॥
3 ਤਿਸੁ ਜਮੁ ਨੇੜਿ ਨ ਆਵਈ ਜੋ ਹਰਿ ਪ੍ਰਭਿ ਭਾਵੈ ॥੨॥
4 ਪੁੰਨ ਦਾਨ ਜਪ ਤਪ ਜੇਤੇ ਸਭ ਊਪਰਿ ਨਾਮੁ ॥
5 ਹਰਿ ਹਰਿ ਰਸਨਾ ਜੋ ਜਪੈ ਤਿਸੁ ਪੂਰਨ ਕਾਮੁ ॥੩॥
6 ਭੈ ਬਿਨਸੇ ਭ੍ਰਮ ਮੋਹ ਗਏ ਕੋ ਦਿਸੈ ਨ ਬੀਆ ॥
7 ਨਾਨਕ ਰਾਖੇ ਪਾਰਬ੍ਰਹਮਿ ਫਿਰਿ ਦੂਖੁ ਨ ਥੀਆ ॥੪॥੧੮॥੧੨੦॥
8 ਆਸਾ ਘਰੁ ੯ ਮਹਲਾ ੫ ॥
9 ੴ ਸਤਿਗੁਰ ਪ੍ਰਸਾਦਿ ॥
10 ਚਿਤਵਉ ਚਿਤਵਿ ਸਰਬ ਸੁਖ ਪਾਵਉ ਆਗੈ ਭਾਵਉ ਕਿ ਨ ਭਾਵਉ ॥
11 ਏਕੁ ਦਾਤਾਰੁ ਸਗਲ ਹੈ ਜਾਚਿਕ ਦੂਸਰ ਕੈ ਪਹਿ ਜਾਵਉ ॥੧॥
12 ਹਉ ਮਾਗਉ ਆਨ ਲਜਾਵਉ ॥
13 ਸਗਲ ਛਤ੍ਰਪਤਿ ਏਕੋ ਠਾਕੁਰੁ ਕਉਨੁ ਸਮਸਰਿ ਲਾਵਉ ॥੧॥ ਰਹਾਉ ॥
14 ਊਠਉ ਬੈਸਉ ਰਹਿ ਭਿ ਨ ਸਾਕਉ ਦਰਸਨੁ ਖੋਜਿ ਖੋਜਾਵਉ ॥
15 ਬ੍ਰਹਮਾਦਿਕ ਸਨਕਾਦਿਕ ਸਨਕ ਸਨੰਦਨ ਸਨਾਤਨ ਸਨਤਕੁਮਾਰ ਤਿਨੑ ਕਉ ਮਹਲੁ ਦੁਲਭਾਵਉ ॥੨॥
16 ਅਗਮ ਅਗਮ ਆਗਾਧਿ ਬੋਧ ਕੀਮਤਿ ਪਰੈ ਨ ਪਾਵਉ ॥
17 ਤਾਕੀ ਸਰਣਿ ਸਤਿ ਪੁਰਖ ਕੀ ਸਤਿਗੁਰੁ ਪੁਰਖੁ ਧਿਆਵਉ ॥੩॥
18 ਭਇਓ ਕ੍ਰਿਪਾਲੁ ਦਇਆਲੁ ਪ੍ਰਭੁ ਠਾਕੁਰੁ ਕਾਟਿਓ ਬੰਧੁ ਗਰਾਵਉ ॥
19 ਕਹੁ ਨਾਨਕ ਜਉ ਸਾਧਸੰਗੁ ਪਾਇਓ ਤਉ ਫਿਰਿ ਜਨਮਿ ਨ ਆਵਉ ॥੪॥੧॥੧੨੧॥
20 ਆਸਾ ਮਹਲਾ ੫ ॥
21 ਅੰਤਰਿ ਗਾਵਉ ਬਾਹਰਿ ਗਾਵਉ ਗਾਵਉ ਜਾਗਿ ਸਵਾਰੀ ॥
22 ਸੰਗਿ ਚਲਨ ਕਉ ਤੋਸਾ ਦੀਨੑਾ ਗੋਬਿੰਦ ਨਾਮ ਕੇ ਬਿਉਹਾਰੀ ॥੧॥
23 ਅਵਰ ਬਿਸਾਰੀ ਬਿਸਾਰੀ ॥
24 ਨਾਮ ਦਾਨੁ ਗੁਰਿ ਪੂਰੈ ਦੀਓ ਮੈ ਏਹੋ ਆਧਾਰੀ ॥੧॥ ਰਹਾਉ ॥
25 ਦੂਖਨਿ ਗਾਵਉ ਸੁਖਿ ਭੀ ਗਾਵਉ ਮਾਰਗਿ ਪੰਥਿ ਸਮੑਾਰੀ ॥
26 ਨਾਮ ਦ੍ਰਿੜੁ ਗੁਰਿ ਮਨ ਮਹਿ ਦੀਆ ਮੋਰੀ ਤਿਸਾ ਬੁਝਾਰੀ ॥੨॥
27 ਦਿਨੁ ਭੀ ਗਾਵਉ ਰੈਨੀ ਗਾਵਉ ਗਾਵਉ ਸਾਸਿ ਸਾਸਿ ਰਸਨਾਰੀ ॥
28 ਸਤਸੰਗਤਿ ਮਹਿ ਬਿਸਾਸੁ ਹੋਇ ਹਰਿ ਜੀਵਤ ਮਰਤ ਸੰਗਾਰੀ ॥੩॥
29 ਜਨ ਨਾਨਕ ਕਉ ਇਹੁ ਦਾਨੁ ਦੇਹੁ ਪ੍ਰਭ ਪਾਵਉ ਸੰਤ ਰੇਨ ਉਰਿ ਧਾਰੀ ॥
30 ਸ੍ਰਵਨੀ ਕਥਾ ਨੈਨ ਦਰਸੁ ਪੇਖਉ ਮਸਤਕੁ ਗੁਰ ਚਰਨਾਰੀ ॥੪॥੨॥੧੨੨॥
31 ੴ ਸਤਿਗੁਰ ਪ੍ਰਸਾਦਿ ॥
32 ਆਸਾ ਘਰੁ ੧੦ ਮਹਲਾ ੫ ॥
33 ਜਿਸ ਨੋ ਤੂੰ ਅਸਥਿਰੁ ਕਰਿ ਮਾਨਹਿ ਤੇ ਪਾਹੁਨ ਦੋ ਦਾਹਾ ॥