Ang 402
1 ਪੁਤ੍ਰ ਕਲਤ੍ਰ ਗ੍ਰਿਹ ਸਗਲ ਸਮਗ੍ਰੀ ਸਭ ਮਿਥਿਆ ਅਸਨਾਹਾ ॥੧॥
2 ਰੇ ਮਨ ਕਿਆ ਕਰਹਿ ਹੈ ਹਾ ਹਾ ॥
3 ਦ੍ਰਿਸਟਿ ਦੇਖੁ ਜੈਸੇ ਹਰਿਚੰਦਉਰੀ ਇਕੁ ਰਾਮ ਭਜਨੁ ਲੈ ਲਾਹਾ ॥੧॥ ਰਹਾਉ ॥
4 ਜੈਸੇ ਬਸਤਰ ਦੇਹ ਓਢਾਨੇ ਦਿਨ ਦੋਇ ਚਾਰਿ ਭੋਰਾਹਾ ॥
5 ਭੀਤਿ ਊਪਰੇ ਕੇਤਕੁ ਧਾਈਐ ਅੰਤਿ ਓਰਕੋ ਆਹਾ ॥੨॥
6 ਜੈਸੇ ਅੰਭ ਕੁੰਡ ਕਰਿ ਰਾਖਿਓ ਪਰਤ ਸਿੰਧੁ ਗਲਿ ਜਾਹਾ ॥
7 ਆਵਗਿ ਆਗਿਆ ਪਾਰਬ੍ਰਹਮ ਕੀ ਉਠਿ ਜਾਸੀ ਮੁਹਤ ਚਸਾਹਾ ॥੩॥
8 ਰੇ ਮਨ ਲੇਖੈ ਚਾਲਹਿ ਲੇਖੈ ਬੈਸਹਿ ਲੇਖੈ ਲੈਦਾ ਸਾਹਾ ॥
9 ਸਦਾ ਕੀਰਤਿ ਕਰਿ ਨਾਨਕ ਹਰਿ ਕੀ ਉਬਰੇ ਸਤਿਗੁਰ ਚਰਣ ਓਟਾਹਾ ॥੪॥੧॥੧੨੩॥
10 ਆਸਾ ਮਹਲਾ ੫ ॥
11 ਅਪੁਸਟ ਬਾਤ ਤੇ ਭਈ ਸੀਧਰੀ ਦੂਤ ਦੁਸਟ ਸਜਨਈ ॥
12 ਅੰਧਕਾਰ ਮਹਿ ਰਤਨੁ ਪ੍ਰਗਾਸਿਓ ਮਲੀਨ ਬੁਧਿ ਹਛਨਈ ॥੧॥
13 ਜਉ ਕਿਰਪਾ ਗੋਬਿੰਦ ਭਈ ॥
14 ਸੁਖ ਸੰਪਤਿ ਹਰਿ ਨਾਮ ਫਲ ਪਾਏ ਸਤਿਗੁਰ ਮਿਲਈ ॥੧॥ ਰਹਾਉ ॥
15 ਮੋਹਿ ਕਿਰਪਨ ਕਉ ਕੋਇ ਨ ਜਾਨਤ ਸਗਲ ਭਵਨ ਪ੍ਰਗਟਈ ॥
16 ਸੰਗਿ ਬੈਠਨੋ ਕਹੀ ਨ ਪਾਵਤ ਹੁਣਿ ਸਗਲ ਚਰਣ ਸੇਵਈ ॥੨॥
17 ਆਢ ਆਢ ਕਉ ਫਿਰਤ ਢੂੰਢਤੇ ਮਨ ਸਗਲ ਤ੍ਰਿਸਨ ਬੁਝਿ ਗਈ ॥
18 ਏਕੁ ਬੋਲੁ ਭੀ ਖਵਤੋ ਨਾਹੀ ਸਾਧਸੰਗਤਿ ਸੀਤਲਈ ॥੩॥
19 ਏਕ ਜੀਹ ਗੁਣ ਕਵਨ ਵਖਾਨੈ ਅਗਮ ਅਗਮ ਅਗਮਈ ॥
20 ਦਾਸੁ ਦਾਸ ਦਾਸ ਕੋ ਕਰੀਅਹੁ ਜਨ ਨਾਨਕ ਹਰਿ ਸਰਣਈ ॥੪॥੨॥੧੨੪॥
21 ਆਸਾ ਮਹਲਾ ੫ ॥
22 ਰੇ ਮੂੜੇ ਲਾਹੇ ਕਉ ਤੂੰ ਢੀਲਾ ਢੀਲਾ ਤੋਟੇ ਕਉ ਬੇਗਿ ਧਾਇਆ ॥
23 ਸਸਤ ਵਖਰੁ ਤੂੰ ਘਿੰਨਹਿ ਨਾਹੀ ਪਾਪੀ ਬਾਧਾ ਰੇਨਾਇਆ ॥੧॥
24 ਸਤਿਗੁਰ ਤੇਰੀ ਆਸਾਇਆ ॥
25 ਪਤਿਤ ਪਾਵਨੁ ਤੇਰੋ ਨਾਮੁ ਪਾਰਬ੍ਰਹਮ ਮੈ ਏਹਾ ਓਟਾਇਆ ॥੧॥ ਰਹਾਉ ॥
26 ਗੰਧਣ ਵੈਣ ਸੁਣਹਿ ਉਰਝਾਵਹਿ ਨਾਮੁ ਲੈਤ ਅਲਕਾਇਆ ॥
27 ਨਿੰਦ ਚਿੰਦ ਕਉ ਬਹੁਤੁ ਉਮਾਹਿਓ ਬੂਝੀ ਉਲਟਾਇਆ ॥੨॥
28 ਪਰ ਧਨ ਪਰ ਤਨ ਪਰ ਤੀ ਨਿੰਦਾ ਅਖਾਧਿ ਖਾਹਿ ਹਰਕਾਇਆ ॥
29 ਸਾਚ ਧਰਮ ਸਿਉ ਰੁਚਿ ਨਹੀ ਆਵੈ ਸਤਿ ਸੁਨਤ ਛੋਹਾਇਆ ॥੩॥
30 ਦੀਨ ਦਇਆਲ ਕ੍ਰਿਪਾਲ ਪ੍ਰਭ ਠਾਕੁਰ ਭਗਤ ਟੇਕ ਹਰਿ ਨਾਇਆ ॥
31 ਨਾਨਕ ਆਹਿ ਸਰਣ ਪ੍ਰਭ ਆਇਓ ਰਾਖੁ ਲਾਜ ਅਪਨਾਇਆ ॥੪॥੩॥੧੨੫॥
32 ਆਸਾ ਮਹਲਾ ੫ ॥
33 ਮਿਥਿਆ ਸੰਗਿ ਸੰਗਿ ਲਪਟਾਏ ਮੋਹ ਮਾਇਆ ਕਰਿ ਬਾਧੇ ॥
34 ਜਹ ਜਾਨੋ ਸੋ ਚੀਤਿ ਨ ਆਵੈ ਅਹੰਬੁਧਿ ਭਏ ਆਂਧੇ ॥੧॥
35 ਮਨ ਬੈਰਾਗੀ ਕਿਉ ਨ ਅਰਾਧੇ ॥
36 ਕਾਚ ਕੋਠਰੀ ਮਾਹਿ ਤੂੰ ਬਸਤਾ ਸੰਗਿ ਸਗਲ ਬਿਖੈ ਕੀ ਬਿਆਧੇ ॥੧॥ ਰਹਾਉ ॥
37 ਮੇਰੀ ਮੇਰੀ ਕਰਤ ਦਿਨੁ ਰੈਨਿ ਬਿਹਾਵੈ ਪਲੁ ਖਿਨੁ ਛੀਜੈ ਅਰਜਾਧੇ ॥