Ang 42
1 ਓਨੀ ਚਲਣੁ ਸਦਾ ਨਿਹਾਲਿਆ ਹਰਿ ਖਰਚੁ ਲੀਆ ਪਤਿ ਪਾਇ ॥
2 ਗੁਰਮੁਖਿ ਦਰਗਹ ਮੰਨੀਅਹਿ ਹਰਿ ਆਪਿ ਲਏ ਗਲਿ ਲਾਇ ॥੨॥
3 ਗੁਰਮੁਖਾ ਨੋ ਪੰਥੁ ਪਰਗਟਾ ਦਰਿ ਠਾਕ ਨ ਕੋਈ ਪਾਇ ॥
4 ਹਰਿ ਨਾਮੁ ਸਲਾਹਨਿ ਨਾਮੁ ਮਨਿ ਨਾਮਿ ਰਹਨਿ ਲਿਵ ਲਾਇ ॥
5 ਅਨਹਦ ਧੁਨੀ ਦਰਿ ਵਜਦੇ ਦਰਿ ਸਚੈ ਸੋਭਾ ਪਾਇ ॥੩॥
6 ਜਿਨੀ ਗੁਰਮੁਖਿ ਨਾਮੁ ਸਲਾਹਿਆ ਤਿਨਾ ਸਭ ਕੋ ਕਹੈ ਸਾਬਾਸਿ ॥
7 ਤਿਨ ਕੀ ਸੰਗਤਿ ਦੇਹਿ ਪ੍ਰਭ ਮੈ ਜਾਚਿਕ ਕੀ ਅਰਦਾਸਿ ॥
8 ਨਾਨਕ ਭਾਗ ਵਡੇ ਤਿਨਾ ਗੁਰਮੁਖਾ ਜਿਨ ਅੰਤਰਿ ਨਾਮੁ ਪਰਗਾਸਿ ॥੪॥੩੩॥੩੧॥੬॥੭੦॥
9 ਸਿਰੀਰਾਗੁ ਮਹਲਾ ੫ ਘਰੁ ੧ ॥
10 ਕਿਆ ਤੂ ਰਤਾ ਦੇਖਿ ਕੈ ਪੁਤ੍ਰ ਕਲਤ੍ਰ ਸੀਗਾਰ ॥
11 ਰਸ ਭੋਗਹਿ ਖੁਸੀਆ ਕਰਹਿ ਮਾਣਹਿ ਰੰਗ ਅਪਾਰ ॥
12 ਬਹੁਤੁ ਕਰਹਿ ਫੁਰਮਾਇਸੀ ਵਰਤਹਿ ਹੋਇ ਅਫਾਰ ॥
13 ਕਰਤਾ ਚਿਤਿ ਨ ਆਵਈ ਮਨਮੁਖ ਅੰਧ ਗਵਾਰ ॥੧॥
14 ਮੇਰੇ ਮਨ ਸੁਖਦਾਤਾ ਹਰਿ ਸੋਇ ॥
15 ਗੁਰ ਪਰਸਾਦੀ ਪਾਈਐ ਕਰਮਿ ਪਰਾਪਤਿ ਹੋਇ ॥੧॥ ਰਹਾਉ ॥
16 ਕਪੜਿ ਭੋਗਿ ਲਪਟਾਇਆ ਸੁਇਨਾ ਰੁਪਾ ਖਾਕੁ ॥
17 ਹੈਵਰ ਗੈਵਰ ਬਹੁ ਰੰਗੇ ਕੀਏ ਰਥ ਅਥਾਕ ॥
18 ਕਿਸ ਹੀ ਚਿਤਿ ਨ ਪਾਵਹੀ ਬਿਸਰਿਆ ਸਭ ਸਾਕ ॥
19 ਸਿਰਜਣਹਾਰਿ ਭੁਲਾਇਆ ਵਿਣੁ ਨਾਵੈ ਨਾਪਾਕ ॥੨॥
20 ਲੈਦਾ ਬਦ ਦੁਆਇ ਤੂੰ ਮਾਇਆ ਕਰਹਿ ਇਕਤ ॥
21 ਜਿਸ ਨੋ ਤੂੰ ਪਤੀਆਇਦਾ ਸੋ ਸਣੁ ਤੁਝੈ ਅਨਿਤ ॥
22 ਅਹੰਕਾਰੁ ਕਰਹਿ ਅਹੰਕਾਰੀਆ ਵਿਆਪਿਆ ਮਨ ਕੀ ਮਤਿ ॥
23 ਤਿਨਿ ਪ੍ਰਭਿ ਆਪਿ ਭੁਲਾਇਆ ਨਾ ਤਿਸੁ ਜਾਤਿ ਨ ਪਤਿ ॥੩॥
24 ਸਤਿਗੁਰਿ ਪੁਰਖਿ ਮਿਲਾਇਆ ਇਕੋ ਸਜਣੁ ਸੋਇ ॥
25 ਹਰਿ ਜਨ ਕਾ ਰਾਖਾ ਏਕੁ ਹੈ ਕਿਆ ਮਾਣਸ ਹਉਮੈ ਰੋਇ ॥
26 ਜੋ ਹਰਿ ਜਨ ਭਾਵੈ ਸੋ ਕਰੇ ਦਰਿ ਫੇਰੁ ਨ ਪਾਵੈ ਕੋਇ ॥
27 ਨਾਨਕ ਰਤਾ ਰੰਗਿ ਹਰਿ ਸਭ ਜਗ ਮਹਿ ਚਾਨਣੁ ਹੋਇ ॥੪॥੧॥੭੧॥
28 ਸਿਰੀਰਾਗੁ ਮਹਲਾ ੫ ॥
29 ਮਨਿ ਬਿਲਾਸੁ ਬਹੁ ਰੰਗੁ ਘਣਾ ਦ੍ਰਿਸਟਿ ਭੂਲਿ ਖੁਸੀਆ ॥
30 ਛਤ੍ਰਧਾਰ ਬਾਦਿਸਾਹੀਆ ਵਿਚਿ ਸਹਸੇ ਪਰੀਆ ॥੧॥
31 ਭਾਈ ਰੇ ਸੁਖੁ ਸਾਧਸੰਗਿ ਪਾਇਆ ॥
32 ਲਿਖਿਆ ਲੇਖੁ ਤਿਨਿ ਪੁਰਖਿ ਬਿਧਾਤੈ ਦੁਖੁ ਸਹਸਾ ਮਿਟਿ ਗਇਆ ॥੧॥ ਰਹਾਉ ॥
33 ਜੇਤੇ ਥਾਨ ਥਨੰਤਰਾ ਤੇਤੇ ਭਵਿ ਆਇਆ ॥
34 ਧਨ ਪਾਤੀ ਵਡ ਭੂਮੀਆ ਮੇਰੀ ਮੇਰੀ ਕਰਿ ਪਰਿਆ ॥੨॥
35 ਹੁਕਮੁ ਚਲਾਏ ਨਿਸੰਗ ਹੋਇ ਵਰਤੈ ਅਫਰਿਆ ॥
36 ਸਭੁ ਕੋ ਵਸਗਤਿ ਕਰਿ ਲਇਓਨੁ ਬਿਨੁ ਨਾਵੈ ਖਾਕੁ ਰਲਿਆ ॥੩॥
37 ਕੋਟਿ ਤੇਤੀਸ ਸੇਵਕਾ ਸਿਧ ਸਾਧਿਕ ਦਰਿ ਖਰਿਆ ॥
38 ਗਿਰੰਬਾਰੀ ਵਡ ਸਾਹਬੀ ਸਭੁ ਨਾਨਕ ਸੁਪਨੁ ਥੀਆ ॥੪॥੨॥੭੨॥