Ang 423
1 ਤਾ ਕੇ ਰੂਪ ਨ ਜਾਹੀ ਲਖਣੇ ਕਿਆ ਕਰਿ ਆਖਿ ਵੀਚਾਰੀ ॥੨॥
2 ਤੀਨਿ ਗੁਣਾ ਤੇਰੇ ਜੁਗ ਹੀ ਅੰਤਰਿ ਚਾਰੇ ਤੇਰੀਆ ਖਾਣੀ ॥
3 ਕਰਮੁ ਹੋਵੈ ਤਾ ਪਰਮ ਪਦੁ ਪਾਈਐ ਕਥੇ ਅਕਥ ਕਹਾਣੀ ॥੩॥
4 ਤੂੰ ਕਰਤਾ ਕੀਆ ਸਭੁ ਤੇਰਾ ਕਿਆ ਕੋ ਕਰੇ ਪਰਾਣੀ ॥
5 ਜਾ ਕਉ ਨਦਰਿ ਕਰਹਿ ਤੂੰ ਅਪਣੀ ਸਾਈ ਸਚਿ ਸਮਾਣੀ ॥੪॥
6 ਨਾਮੁ ਤੇਰਾ ਸਭੁ ਕੋਈ ਲੇਤੁ ਹੈ ਜੇਤੀ ਆਵਣ ਜਾਣੀ ॥
7 ਜਾ ਤੁਧੁ ਭਾਵੈ ਤਾ ਗੁਰਮੁਖਿ ਬੂਝੈ ਹੋਰ ਮਨਮੁਖਿ ਫਿਰੈ ਇਆਣੀ ॥੫॥
8 ਚਾਰੇ ਵੇਦ ਬ੍ਰਹਮੇ ਕਉ ਦੀਏ ਪੜਿ ਪੜਿ ਕਰੇ ਵੀਚਾਰੀ ॥
9 ਤਾ ਕਾ ਹੁਕਮੁ ਨ ਬੂਝੈ ਬਪੁੜਾ ਨਰਕਿ ਸੁਰਗਿ ਅਵਤਾਰੀ ॥੬॥
10 ਜੁਗਹ ਜੁਗਹ ਕੇ ਰਾਜੇ ਕੀਏ ਗਾਵਹਿ ਕਰਿ ਅਵਤਾਰੀ ॥
11 ਤਿਨ ਭੀ ਅੰਤੁ ਨ ਪਾਇਆ ਤਾ ਕਾ ਕਿਆ ਕਰਿ ਆਖਿ ਵੀਚਾਰੀ ॥੭॥
12 ਤੂੰ ਸਚਾ ਤੇਰਾ ਕੀਆ ਸਭੁ ਸਾਚਾ ਦੇਹਿ ਤ ਸਾਚੁ ਵਖਾਣੀ ॥
13 ਜਾ ਕਉ ਸਚੁ ਬੁਝਾਵਹਿ ਅਪਣਾ ਸਹਜੇ ਨਾਮਿ ਸਮਾਣੀ ॥੮॥੧॥੨੩॥
14 ਆਸਾ ਮਹਲਾ ੩ ॥
15 ਸਤਿਗੁਰ ਹਮਰਾ ਭਰਮੁ ਗਵਾਇਆ ॥
16 ਹਰਿ ਨਾਮੁ ਨਿਰੰਜਨੁ ਮੰਨਿ ਵਸਾਇਆ ॥
17 ਸਬਦੁ ਚੀਨਿ ਸਦਾ ਸੁਖੁ ਪਾਇਆ ॥੧॥
18 ਸੁਣਿ ਮਨ ਮੇਰੇ ਤਤੁ ਗਿਆਨੁ ॥
19 ਦੇਵਣ ਵਾਲਾ ਸਭ ਬਿਧਿ ਜਾਣੈ ਗੁਰਮੁਖਿ ਪਾਈਐ ਨਾਮੁ ਨਿਧਾਨੁ ॥੧॥ ਰਹਾਉ ॥
20 ਸਤਿਗੁਰ ਭੇਟੇ ਕੀ ਵਡਿਆਈ ॥
21 ਜਿਨਿ ਮਮਤਾ ਅਗਨਿ ਤ੍ਰਿਸਨਾ ਬੁਝਾਈ ॥
22 ਸਹਜੇ ਮਾਤਾ ਹਰਿ ਗੁਣ ਗਾਈ ॥੨॥
23 ਵਿਣੁ ਗੁਰ ਪੂਰੇ ਕੋਇ ਨ ਜਾਣੀ ॥
24 ਮਾਇਆ ਮੋਹਿ ਦੂਜੈ ਲੋਭਾਣੀ ॥
25 ਗੁਰਮੁਖਿ ਨਾਮੁ ਮਿਲੈ ਹਰਿ ਬਾਣੀ ॥੩॥
26 ਗੁਰ ਸੇਵਾ ਤਪਾਂ ਸਿਰਿ ਤਪੁ ਸਾਰੁ ॥
27 ਹਰਿ ਜੀਉ ਮਨਿ ਵਸੈ ਸਭ ਦੂਖ ਵਿਸਾਰਣਹਾਰੁ ॥
28 ਦਰਿ ਸਾਚੈ ਦੀਸੈ ਸਚਿਆਰੁ ॥੪॥
29 ਗੁਰ ਸੇਵਾ ਤੇ ਤ੍ਰਿਭਵਣ ਸੋਝੀ ਹੋਇ ॥
30 ਆਪੁ ਪਛਾਣਿ ਹਰਿ ਪਾਵੈ ਸੋਇ ॥
31 ਸਾਚੀ ਬਾਣੀ ਮਹਲੁ ਪਰਾਪਤਿ ਹੋਇ ॥੫॥
32 ਗੁਰ ਸੇਵਾ ਤੇ ਸਭ ਕੁਲ ਉਧਾਰੇ ॥
33 ਨਿਰਮਲ ਨਾਮੁ ਰਖੈ ਉਰਿ ਧਾਰੇ ॥
34 ਸਾਚੀ ਸੋਭਾ ਸਾਚਿ ਦੁਆਰੇ ॥੬॥
35 ਸੇ ਵਡਭਾਗੀ ਜਿ ਗੁਰਿ ਸੇਵਾ ਲਾਏ ॥
36 ਅਨਦਿਨੁ ਭਗਤਿ ਸਚੁ ਨਾਮੁ ਦ੍ਰਿੜਾਏ ॥
37 ਨਾਮੇ ਉਧਰੇ ਕੁਲ ਸਬਾਏ ॥੭॥
38 ਨਾਨਕੁ ਸਾਚੁ ਕਹੈ ਵੀਚਾਰੁ ॥
39 ਹਰਿ ਕਾ ਨਾਮੁ ਰਖਹੁ ਉਰਿ ਧਾਰਿ ॥
40 ਹਰਿ ਭਗਤੀ ਰਾਤੇ ਮੋਖ ਦੁਆਰੁ ॥੮॥੨॥੨੪॥
41 ਆਸਾ ਮਹਲਾ ੩ ॥
42 ਆਸਾ ਆਸ ਕਰੇ ਸਭੁ ਕੋਈ ॥
43 ਹੁਕਮੈ ਬੂਝੈ ਨਿਰਾਸਾ ਹੋਈ ॥
44 ਆਸਾ ਵਿਚਿ ਸੁਤੇ ਕਈ ਲੋਈ ॥
45 ਸੋ ਜਾਗੈ ਜਾਗਾਵੈ ਸੋਈ ॥੧॥
46 ਸਤਿਗੁਰਿ ਨਾਮੁ ਬੁਝਾਇਆ ਵਿਣੁ ਨਾਵੈ ਭੁਖ ਨ ਜਾਈ ॥