Ang 425
1 ਆਪਣੈ ਹਥਿ ਵਡਿਆਈਆ ਦੇ ਨਾਮੇ ਲਾਏ ॥
2 ਨਾਨਕ ਨਾਮੁ ਨਿਧਾਨੁ ਮਨਿ ਵਸਿਆ ਵਡਿਆਈ ਪਾਏ ॥੮॥੪॥੨੬॥
3 ਆਸਾ ਮਹਲਾ ੩ ॥
4 ਸੁਣਿ ਮਨ ਮੰਨਿ ਵਸਾਇ ਤੂੰ ਆਪੇ ਆਇ ਮਿਲੈ ਮੇਰੇ ਭਾਈ ॥
5 ਅਨਦਿਨੁ ਸਚੀ ਭਗਤਿ ਕਰਿ ਸਚੈ ਚਿਤੁ ਲਾਈ ॥੧॥
6 ਏਕੋ ਨਾਮੁ ਧਿਆਇ ਤੂੰ ਸੁਖੁ ਪਾਵਹਿ ਮੇਰੇ ਭਾਈ ॥
7 ਹਉਮੈ ਦੂਜਾ ਦੂਰਿ ਕਰਿ ਵਡੀ ਵਡਿਆਈ ॥੧॥ ਰਹਾਉ ॥
8 ਇਸੁ ਭਗਤੀ ਨੋ ਸੁਰਿ ਨਰ ਮੁਨਿ ਜਨ ਲੋਚਦੇ ਵਿਣੁ ਸਤਿਗੁਰ ਪਾਈ ਨ ਜਾਇ ॥
9 ਪੰਡਿਤ ਪੜਦੇ ਜੋਤਿਕੀ ਤਿਨ ਬੂਝ ਨ ਪਾਇ ॥੨॥
10 ਆਪੈ ਥੈ ਸਭੁ ਰਖਿਓਨੁ ਕਿਛੁ ਕਹਣੁ ਨ ਜਾਈ ॥
11 ਆਪੇ ਦੇਇ ਸੁ ਪਾਈਐ ਗੁਰਿ ਬੂਝ ਬੁਝਾਈ ॥੩॥
12 ਜੀਅ ਜੰਤ ਸਭਿ ਤਿਸ ਦੇ ਸਭਨਾ ਕਾ ਸੋਈ ॥
13 ਮੰਦਾ ਕਿਸ ਨੋ ਆਖੀਐ ਜੇ ਦੂਜਾ ਹੋਈ ॥੪॥
14 ਇਕੋ ਹੁਕਮੁ ਵਰਤਦਾ ਏਕਾ ਸਿਰਿ ਕਾਰਾ ॥
15 ਆਪਿ ਭਵਾਲੀ ਦਿਤੀਅਨੁ ਅੰਤਰਿ ਲੋਭੁ ਵਿਕਾਰਾ ॥੫॥
16 ਇਕ ਆਪੇ ਗੁਰਮੁਖਿ ਕੀਤਿਅਨੁ ਬੂਝਨਿ ਵੀਚਾਰਾ ॥
17 ਭਗਤਿ ਭੀ ਓਨਾ ਨੋ ਬਖਸੀਅਨੁ ਅੰਤਰਿ ਭੰਡਾਰਾ ॥੬॥
18 ਗਿਆਨੀਆ ਨੋ ਸਭੁ ਸਚੁ ਹੈ ਸਚੁ ਸੋਝੀ ਹੋਈ ॥
19 ਓਇ ਭੁਲਾਏ ਕਿਸੈ ਦੇ ਨ ਭੁਲਨੑੀ ਸਚੁ ਜਾਣਨਿ ਸੋਈ ॥੭॥
20 ਘਰ ਮਹਿ ਪੰਚ ਵਰਤਦੇ ਪੰਚੇ ਵੀਚਾਰੀ ॥
21 ਨਾਨਕ ਬਿਨੁ ਸਤਿਗੁਰ ਵਸਿ ਨ ਆਵਨੑੀ ਨਾਮਿ ਹਉਮੈ ਮਾਰੀ ॥੮॥੫॥੨੭॥
22 ਆਸਾ ਮਹਲਾ ੩ ॥
23 ਘਰੈ ਅੰਦਰਿ ਸਭੁ ਵਥੁ ਹੈ ਬਾਹਰਿ ਕਿਛੁ ਨਾਹੀ ॥
24 ਗੁਰ ਪਰਸਾਦੀ ਪਾਈਐ ਅੰਤਰਿ ਕਪਟ ਖੁਲਾਹੀ ॥੧॥
25 ਸਤਿਗੁਰ ਤੇ ਹਰਿ ਪਾਈਐ ਭਾਈ ॥
26 ਅੰਤਰਿ ਨਾਮੁ ਨਿਧਾਨੁ ਹੈ ਪੂਰੈ ਸਤਿਗੁਰਿ ਦੀਆ ਦਿਖਾਈ ॥੧॥ ਰਹਾਉ ॥
27 ਹਰਿ ਕਾ ਗਾਹਕੁ ਹੋਵੈ ਸੋ ਲਏ ਪਾਏ ਰਤਨੁ ਵੀਚਾਰਾ ॥
28 ਅੰਦਰੁ ਖੋਲੈ ਦਿਬ ਦਿਸਟਿ ਦੇਖੈ ਮੁਕਤਿ ਭੰਡਾਰਾ ॥੨॥
29 ਅੰਦਰਿ ਮਹਲ ਅਨੇਕ ਹਹਿ ਜੀਉ ਕਰੇ ਵਸੇਰਾ ॥
30 ਮਨ ਚਿੰਦਿਆ ਫਲੁ ਪਾਇਸੀ ਫਿਰਿ ਹੋਇ ਨ ਫੇਰਾ ॥੩॥
31 ਪਾਰਖੀਆ ਵਥੁ ਸਮਾਲਿ ਲਈ ਗੁਰ ਸੋਝੀ ਹੋਈ ॥
32 ਨਾਮੁ ਪਦਾਰਥੁ ਅਮੁਲੁ ਸਾ ਗੁਰਮੁਖਿ ਪਾਵੈ ਕੋਈ ॥੪॥
33 ਬਾਹਰੁ ਭਾਲੇ ਸੁ ਕਿਆ ਲਹੈ ਵਥੁ ਘਰੈ ਅੰਦਰਿ ਭਾਈ ॥
34 ਭਰਮੇ ਭੂਲਾ ਸਭੁ ਜਗੁ ਫਿਰੈ ਮਨਮੁਖਿ ਪਤਿ ਗਵਾਈ ॥੫॥
35 ਘਰੁ ਦਰੁ ਛੋਡੇ ਆਪਣਾ ਪਰ ਘਰਿ ਝੂਠਾ ਜਾਈ ॥
36 ਚੋਰੈ ਵਾਂਗੂ ਪਕੜੀਐ ਬਿਨੁ ਨਾਵੈ ਚੋਟਾ ਖਾਈ ॥੬॥
37 ਜਿਨੑੀ ਘਰੁ ਜਾਤਾ ਆਪਣਾ ਸੇ ਸੁਖੀਏ ਭਾਈ ॥
38 ਅੰਤਰਿ ਬ੍ਰਹਮੁ ਪਛਾਣਿਆ ਗੁਰ ਕੀ ਵਡਿਆਈ ॥੭॥
39 ਆਪੇ ਦਾਨੁ ਕਰੇ ਕਿਸੁ ਆਖੀਐ ਆਪੇ ਦੇਇ ਬੁਝਾਈ ॥
40 ਨਾਨਕ ਨਾਮੁ ਧਿਆਇ ਤੂੰ ਦਰਿ ਸਚੈ ਸੋਭਾ ਪਾਈ ॥੮॥੬॥੨੮॥