Ang 432
1 ਜੋ ਤੁਧੁ ਭਾਵੈ ਸੋ ਭਲਾ ਪਿਆਰੇ ਤੇਰੀ ਅਮਰੁ ਰਜਾਇ ॥੭॥
2 ਨਾਨਕ ਰੰਗਿ ਰਤੇ ਨਾਰਾਇਣੈ ਪਿਆਰੇ ਮਾਤੇ ਸਹਜਿ ਸੁਭਾਇ ॥੮॥੨॥੪॥
3 ਸਭ ਬਿਧਿ ਤੁਮ ਹੀ ਜਾਨਤੇ ਪਿਆਰੇ ਕਿਸੁ ਪਹਿ ਕਹਉ ਸੁਨਾਇ ॥੧॥
4 ਤੂੰ ਦਾਤਾ ਜੀਆ ਸਭਨਾ ਕਾ ਤੇਰਾ ਦਿਤਾ ਪਹਿਰਹਿ ਖਾਇ ॥੨॥
5 ਸੁਖੁ ਦੁਖੁ ਤੇਰੀ ਆਗਿਆ ਪਿਆਰੇ ਦੂਜੀ ਨਾਹੀ ਜਾਇ ॥੩॥
6 ਜੋ ਤੂੰ ਕਰਾਵਹਿ ਸੋ ਕਰੀ ਪਿਆਰੇ ਅਵਰੁ ਕਿਛੁ ਕਰਣੁ ਨ ਜਾਇ ॥੪॥
7 ਦਿਨੁ ਰੈਣਿ ਸਭ ਸੁਹਾਵਣੇ ਪਿਆਰੇ ਜਿਤੁ ਜਪੀਐ ਹਰਿ ਨਾਉ ॥੫॥
8 ਸਾਈ ਕਾਰ ਕਮਾਵਣੀ ਪਿਆਰੇ ਧੁਰਿ ਮਸਤਕਿ ਲੇਖੁ ਲਿਖਾਇ ॥੬॥
9 ਏਕੋ ਆਪਿ ਵਰਤਦਾ ਪਿਆਰੇ ਘਟਿ ਘਟਿ ਰਹਿਆ ਸਮਾਇ ॥੭॥
10 ਸੰਸਾਰ ਕੂਪ ਤੇ ਉਧਰਿ ਲੈ ਪਿਆਰੇ ਨਾਨਕ ਹਰਿ ਸਰਣਾਇ ॥੮॥੩॥੨੨॥੧੫॥੨॥੪੨॥
11 ਰਾਗੁ ਆਸਾ ਮਹਲਾ ੧ ਪਟੀ ਲਿਖੀ ॥
12 ੴ ਸਤਿਗੁਰ ਪ੍ਰਸਾਦਿ ॥
13 ਸਸੈ ਸੋਇ ਸ੍ਰਿਸਟਿ ਜਿਨਿ ਸਾਜੀ ਸਭਨਾ ਸਾਹਿਬੁ ਏਕੁ ਭਇਆ ॥
14 ਸੇਵਤ ਰਹੇ ਚਿਤੁ ਜਿਨੑ ਕਾ ਲਾਗਾ ਆਇਆ ਤਿਨੑ ਕਾ ਸਫਲੁ ਭਇਆ ॥੧॥
15 ਮਨ ਕਾਹੇ ਭੂਲੇ ਮੂੜ ਮਨਾ ॥
16 ਜਬ ਲੇਖਾ ਦੇਵਹਿ ਬੀਰਾ ਤਉ ਪੜਿਆ ॥੧॥ ਰਹਾਉ ॥
17 ਈਵੜੀ ਆਦਿ ਪੁਰਖੁ ਹੈ ਦਾਤਾ ਆਪੇ ਸਚਾ ਸੋਈ ॥
18 ਏਨਾ ਅਖਰਾ ਮਹਿ ਜੋ ਗੁਰਮੁਖਿ ਬੂਝੈ ਤਿਸੁ ਸਿਰਿ ਲੇਖੁ ਨ ਹੋਈ ॥੨॥
19 ਊੜੈ ਉਪਮਾ ਤਾ ਕੀ ਕੀਜੈ ਜਾ ਕਾ ਅੰਤੁ ਨ ਪਾਇਆ ॥
20 ਸੇਵਾ ਕਰਹਿ ਸੇਈ ਫਲੁ ਪਾਵਹਿ ਜਿਨੑੀ ਸਚੁ ਕਮਾਇਆ ॥੩॥
21 ਙੰਙੈ ਙਿਆਨੁ ਬੂਝੈ ਜੇ ਕੋਈ ਪੜਿਆ ਪੰਡਿਤੁ ਸੋਈ ॥
22 ਸਰਬ ਜੀਆ ਮਹਿ ਏਕੋ ਜਾਣੈ ਤਾ ਹਉਮੈ ਕਹੈ ਨ ਕੋਈ ॥੪॥
23 ਕਕੈ ਕੇਸ ਪੁੰਡਰ ਜਬ ਹੂਏ ਵਿਣੁ ਸਾਬੂਣੈ ਉਜਲਿਆ ॥
24 ਜਮ ਰਾਜੇ ਕੇ ਹੇਰੂ ਆਏ ਮਾਇਆ ਕੈ ਸੰਗਲਿ ਬੰਧਿ ਲਇਆ ॥੫॥
25 ਖਖੈ ਖੁੰਦਕਾਰੁ ਸਾਹ ਆਲਮੁ ਕਰਿ ਖਰੀਦਿ ਜਿਨਿ ਖਰਚੁ ਦੀਆ ॥
26 ਬੰਧਨਿ ਜਾ ਕੈ ਸਭੁ ਜਗੁ ਬਾਧਿਆ ਅਵਰੀ ਕਾ ਨਹੀ ਹੁਕਮੁ ਪਇਆ ॥੬॥
27 ਗਗੈ ਗੋਇ ਗਾਇ ਜਿਨਿ ਛੋਡੀ ਗਲੀ ਗੋਬਿਦੁ ਗਰਬਿ ਭਇਆ ॥
28 ਘੜਿ ਭਾਂਡੇ ਜਿਨਿ ਆਵੀ ਸਾਜੀ ਚਾੜਣ ਵਾਹੈ ਤਈ ਕੀਆ ॥੭॥
29 ਘਘੈ ਘਾਲ ਸੇਵਕੁ ਜੇ ਘਾਲੈ ਸਬਦਿ ਗੁਰੂ ਕੈ ਲਾਗਿ ਰਹੈ ॥
30 ਬੁਰਾ ਭਲਾ ਜੇ ਸਮ ਕਰਿ ਜਾਣੈ ਇਨ ਬਿਧਿ ਸਾਹਿਬੁ ਰਮਤੁ ਰਹੈ ॥੮॥
31 ਚਚੈ ਚਾਰਿ ਵੇਦ ਜਿਨਿ ਸਾਜੇ ਚਾਰੇ ਖਾਣੀ ਚਾਰਿ ਜੁਗਾ ॥
32 ਜੁਗੁ ਜੁਗੁ ਜੋਗੀ ਖਾਣੀ ਭੋਗੀ ਪੜਿਆ ਪੰਡਿਤੁ ਆਪਿ ਥੀਆ ॥੯॥