Ang 437
1 ਕਰਿ ਮਜਨੋ ਸਪਤ ਸਰੇ ਮਨ ਨਿਰਮਲ ਮੇਰੇ ਰਾਮ ॥
2 ਨਿਰਮਲ ਜਲਿ ਨੑਾਏ ਜਾ ਪ੍ਰਭ ਭਾਏ ਪੰਚ ਮਿਲੇ ਵੀਚਾਰੇ ॥
3 ਕਾਮੁ ਕਰੋਧੁ ਕਪਟੁ ਬਿਖਿਆ ਤਜਿ ਸਚੁ ਨਾਮੁ ਉਰਿ ਧਾਰੇ ॥
4 ਹਉਮੈ ਲੋਭ ਲਹਰਿ ਲਬ ਥਾਕੇ ਪਾਏ ਦੀਨ ਦਇਆਲਾ ॥
5 ਨਾਨਕ ਗੁਰ ਸਮਾਨਿ ਤੀਰਥੁ ਨਹੀ ਕੋਈ ਸਾਚੇ ਗੁਰ ਗੋਪਾਲਾ ॥੩॥
6 ਹਉ ਬਨੁ ਬਨੋ ਦੇਖਿ ਰਹੀ ਤ੍ਰਿਣੁ ਦੇਖਿ ਸਬਾਇਆ ਰਾਮ ॥
7 ਤ੍ਰਿਭਵਣੋ ਤੁਝਹਿ ਕੀਆ ਸਭੁ ਜਗਤੁ ਸਬਾਇਆ ਰਾਮ ॥
8 ਤੇਰਾ ਸਭੁ ਕੀਆ ਤੂੰ ਥਿਰੁ ਥੀਆ ਤੁਧੁ ਸਮਾਨਿ ਕੋ ਨਾਹੀ ॥
9 ਤੂੰ ਦਾਤਾ ਸਭ ਜਾਚਿਕ ਤੇਰੇ ਤੁਧੁ ਬਿਨੁ ਕਿਸੁ ਸਾਲਾਹੀ ॥
10 ਅਣਮੰਗਿਆ ਦਾਨੁ ਦੀਜੈ ਦਾਤੇ ਤੇਰੀ ਭਗਤਿ ਭਰੇ ਭੰਡਾਰਾ ॥
11 ਰਾਮ ਨਾਮ ਬਿਨੁ ਮੁਕਤਿ ਨ ਹੋਈ ਨਾਨਕੁ ਕਹੈ ਵੀਚਾਰਾ ॥੪॥੨॥
12 ਆਸਾ ਮਹਲਾ ੧ ॥
13 ਮੇਰਾ ਮਨੋ ਮੇਰਾ ਮਨੁ ਰਾਤਾ ਰਾਮ ਪਿਆਰੇ ਰਾਮ ॥
14 ਸਚੁ ਸਾਹਿਬੋ ਆਦਿ ਪੁਰਖੁ ਅਪਰੰਪਰੋ ਧਾਰੇ ਰਾਮ ॥
15 ਅਗਮ ਅਗੋਚਰੁ ਅਪਰ ਅਪਾਰਾ ਪਾਰਬ੍ਰਹਮੁ ਪਰਧਾਨੋ ॥
16 ਆਦਿ ਜੁਗਾਦੀ ਹੈ ਭੀ ਹੋਸੀ ਅਵਰੁ ਝੂਠਾ ਸਭੁ ਮਾਨੋ ॥
17 ਕਰਮ ਧਰਮ ਕੀ ਸਾਰ ਨ ਜਾਣੈ ਸੁਰਤਿ ਮੁਕਤਿ ਕਿਉ ਪਾਈਐ ॥
18 ਨਾਨਕ ਗੁਰਮੁਖਿ ਸਬਦਿ ਪਛਾਣੈ ਅਹਿਨਿਸਿ ਨਾਮੁ ਧਿਆਈਐ ॥੧॥
19 ਮੇਰਾ ਮਨੋ ਮੇਰਾ ਮਨੁ ਮਾਨਿਆ ਨਾਮੁ ਸਖਾਈ ਰਾਮ ॥
20 ਹਉਮੈ ਮਮਤਾ ਮਾਇਆ ਸੰਗਿ ਨ ਜਾਈ ਰਾਮ ॥
21 ਮਾਤਾ ਪਿਤ ਭਾਈ ਸੁਤ ਚਤੁਰਾਈ ਸੰਗਿ ਨ ਸੰਪੈ ਨਾਰੇ ॥
22 ਸਾਇਰ ਕੀ ਪੁਤ੍ਰੀ ਪਰਹਰਿ ਤਿਆਗੀ ਚਰਣ ਤਲੈ ਵੀਚਾਰੇ ॥
23 ਆਦਿ ਪੁਰਖਿ ਇਕੁ ਚਲਤੁ ਦਿਖਾਇਆ ਜਹ ਦੇਖਾ ਤਹ ਸੋਈ ॥
24 ਨਾਨਕ ਹਰਿ ਕੀ ਭਗਤਿ ਨ ਛੋਡਉ ਸਹਜੇ ਹੋਇ ਸੁ ਹੋਈ ॥੨॥
25 ਮੇਰਾ ਮਨੋ ਮੇਰਾ ਮਨੁ ਨਿਰਮਲੁ ਸਾਚੁ ਸਮਾਲੇ ਰਾਮ ॥
26 ਅਵਗਣ ਮੇਟਿ ਚਲੇ ਗੁਣ ਸੰਗਮ ਨਾਲੇ ਰਾਮ ॥
27 ਅਵਗਣ ਪਰਹਰਿ ਕਰਣੀ ਸਾਰੀ ਦਰਿ ਸਚੈ ਸਚਿਆਰੋ ॥
28 ਆਵਣੁ ਜਾਵਣੁ ਠਾਕਿ ਰਹਾਏ ਗੁਰਮੁਖਿ ਤਤੁ ਵੀਚਾਰੋ ॥
29 ਸਾਜਨੁ ਮੀਤੁ ਸੁਜਾਣੁ ਸਖਾ ਤੂੰ ਸਚਿ ਮਿਲੈ ਵਡਿਆਈ ॥
30 ਨਾਨਕ ਨਾਮੁ ਰਤਨੁ ਪਰਗਾਸਿਆ ਐਸੀ ਗੁਰਮਤਿ ਪਾਈ ॥੩॥
31 ਸਚੁ ਅੰਜਨੋ ਅੰਜਨੁ ਸਾਰਿ ਨਿਰੰਜਨਿ ਰਾਤਾ ਰਾਮ ॥
32 ਮਨਿ ਤਨਿ ਰਵਿ ਰਹਿਆ ਜਗਜੀਵਨੋ ਦਾਤਾ ਰਾਮ ॥
33 ਜਗਜੀਵਨੁ ਦਾਤਾ ਹਰਿ ਮਨਿ ਰਾਤਾ ਸਹਜਿ ਮਿਲੈ ਮੇਲਾਇਆ ॥
34 ਸਾਧ ਸਭਾ ਸੰਤਾ ਕੀ ਸੰਗਤਿ ਨਦਰਿ ਪ੍ਰਭੂ ਸੁਖੁ ਪਾਇਆ ॥
35 ਹਰਿ ਕੀ ਭਗਤਿ ਰਤੇ ਬੈਰਾਗੀ ਚੂਕੇ ਮੋਹ ਪਿਆਸਾ ॥
36 ਨਾਨਕ ਹਉਮੈ ਮਾਰਿ ਪਤੀਣੇ ਵਿਰਲੇ ਦਾਸ ਉਦਾਸਾ ॥੪॥੩॥