Ang 439
1 ਓਹੁ ਜੇਵ ਸਾਇਰ ਦੇਇ ਲਹਰੀ ਬਿਜੁਲ ਜਿਵੈ ਚਮਕਏ ॥
2 ਹਰਿ ਬਾਝੁ ਰਾਖਾ ਕੋਇ ਨਾਹੀ ਸੋਇ ਤੁਝਹਿ ਬਿਸਾਰਿਆ ॥
3 ਸਚੁ ਕਹੈ ਨਾਨਕੁ ਚੇਤਿ ਰੇ ਮਨ ਮਰਹਿ ਹਰਣਾ ਕਾਲਿਆ ॥੧॥
4 ਭਵਰਾ ਫੂਲਿ ਭਵੰਤਿਆ ਦੁਖੁ ਅਤਿ ਭਾਰੀ ਰਾਮ ॥
5 ਮੈ ਗੁਰੁ ਪੂਛਿਆ ਆਪਣਾ ਸਾਚਾ ਬੀਚਾਰੀ ਰਾਮ ॥
6 ਬੀਚਾਰਿ ਸਤਿਗੁਰੁ ਮੁਝੈ ਪੂਛਿਆ ਭਵਰੁ ਬੇਲੀ ਰਾਤਓ ॥
7 ਸੂਰਜੁ ਚੜਿਆ ਪਿੰਡੁ ਪੜਿਆ ਤੇਲੁ ਤਾਵਣਿ ਤਾਤਓ ॥
8 ਜਮ ਮਗਿ ਬਾਧਾ ਖਾਹਿ ਚੋਟਾ ਸਬਦ ਬਿਨੁ ਬੇਤਾਲਿਆ ॥
9 ਸਚੁ ਕਹੈ ਨਾਨਕੁ ਚੇਤਿ ਰੇ ਮਨ ਮਰਹਿ ਭਵਰਾ ਕਾਲਿਆ ॥੨॥
10 ਮੇਰੇ ਜੀਅੜਿਆ ਪਰਦੇਸੀਆ ਕਿਤੁ ਪਵਹਿ ਜੰਜਾਲੇ ਰਾਮ ॥
11 ਸਾਚਾ ਸਾਹਿਬੁ ਮਨਿ ਵਸੈ ਕੀ ਫਾਸਹਿ ਜਮ ਜਾਲੇ ਰਾਮ ॥
12 ਮਛੁਲੀ ਵਿਛੁੰਨੀ ਨੈਣ ਰੁੰਨੀ ਜਾਲੁ ਬਧਿਕਿ ਪਾਇਆ ॥
13 ਸੰਸਾਰੁ ਮਾਇਆ ਮੋਹੁ ਮੀਠਾ ਅੰਤਿ ਭਰਮੁ ਚੁਕਾਇਆ ॥
14 ਭਗਤਿ ਕਰਿ ਚਿਤੁ ਲਾਇ ਹਰਿ ਸਿਉ ਛੋਡਿ ਮਨਹੁ ਅੰਦੇਸਿਆ ॥
15 ਸਚੁ ਕਹੈ ਨਾਨਕੁ ਚੇਤਿ ਰੇ ਮਨ ਜੀਅੜਿਆ ਪਰਦੇਸੀਆ ॥੩॥
16 ਨਦੀਆ ਵਾਹ ਵਿਛੁੰਨਿਆ ਮੇਲਾ ਸੰਜੋਗੀ ਰਾਮ ॥
17 ਜੁਗੁ ਜੁਗੁ ਮੀਠਾ ਵਿਸੁ ਭਰੇ ਕੋ ਜਾਣੈ ਜੋਗੀ ਰਾਮ ॥
18 ਕੋਈ ਸਹਜਿ ਜਾਣੈ ਹਰਿ ਪਛਾਣੈ ਸਤਿਗੁਰੂ ਜਿਨਿ ਚੇਤਿਆ ॥
19 ਬਿਨੁ ਨਾਮ ਹਰਿ ਕੇ ਭਰਮਿ ਭੂਲੇ ਪਚਹਿ ਮੁਗਧ ਅਚੇਤਿਆ ॥
20 ਹਰਿ ਨਾਮੁ ਭਗਤਿ ਨ ਰਿਦੈ ਸਾਚਾ ਸੇ ਅੰਤਿ ਧਾਹੀ ਰੁੰਨਿਆ ॥
21 ਸਚੁ ਕਹੈ ਨਾਨਕੁ ਸਬਦਿ ਸਾਚੈ ਮੇਲਿ ਚਿਰੀ ਵਿਛੁੰਨਿਆ ॥੪॥੧॥੫॥
22 ੴ ਸਤਿਗੁਰ ਪ੍ਰਸਾਦਿ ॥
23 ਆਸਾ ਮਹਲਾ ੩ ਛੰਤ ਘਰੁ ੧ ॥
24 ਹਮ ਘਰੇ ਸਾਚਾ ਸੋਹਿਲਾ ਸਾਚੈ ਸਬਦਿ ਸੁਹਾਇਆ ਰਾਮ ॥
25 ਧਨ ਪਿਰ ਮੇਲੁ ਭਇਆ ਪ੍ਰਭਿ ਆਪਿ ਮਿਲਾਇਆ ਰਾਮ ॥
26 ਪ੍ਰਭਿ ਆਪਿ ਮਿਲਾਇਆ ਸਚੁ ਮੰਨਿ ਵਸਾਇਆ ਕਾਮਣਿ ਸਹਜੇ ਮਾਤੀ ॥
27 ਗੁਰ ਸਬਦਿ ਸੀਗਾਰੀ ਸਚਿ ਸਵਾਰੀ ਸਦਾ ਰਾਵੇ ਰੰਗਿ ਰਾਤੀ ॥
28 ਆਪੁ ਗਵਾਏ ਹਰਿ ਵਰੁ ਪਾਏ ਤਾ ਹਰਿ ਰਸੁ ਮੰਨਿ ਵਸਾਇਆ ॥
29 ਕਹੁ ਨਾਨਕ ਗੁਰ ਸਬਦਿ ਸਵਾਰੀ ਸਫਲਿਉ ਜਨਮੁ ਸਬਾਇਆ ॥੧॥
30 ਦੂਜੜੈ ਕਾਮਣਿ ਭਰਮਿ ਭੁਲੀ ਹਰਿ ਵਰੁ ਨ ਪਾਏ ਰਾਮ ॥
31 ਕਾਮਣਿ ਗੁਣੁ ਨਾਹੀ ਬਿਰਥਾ ਜਨਮੁ ਗਵਾਏ ਰਾਮ ॥
32 ਬਿਰਥਾ ਜਨਮੁ ਗਵਾਏ ਮਨਮੁਖਿ ਇਆਣੀ ਅਉਗਣਵੰਤੀ ਝੂਰੇ ॥
33 ਆਪਣਾ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਤਾ ਪਿਰੁ ਮਿਲਿਆ ਹਦੂਰੇ ॥
34 ਦੇਖਿ ਪਿਰੁ ਵਿਗਸੀ ਅੰਦਰਹੁ ਸਰਸੀ ਸਚੈ ਸਬਦਿ ਸੁਭਾਏ ॥
35 ਨਾਨਕ ਵਿਣੁ ਨਾਵੈ ਕਾਮਣਿ ਭਰਮਿ ਭੁਲਾਣੀ ਮਿਲਿ ਪ੍ਰੀਤਮ ਸੁਖੁ ਪਾਏ ॥੨॥