Ang 446
1 ਕਲਿਜੁਗੁ ਹਰਿ ਕੀਆ ਪਗ ਤ੍ਰੈ ਖਿਸਕੀਆ ਪਗੁ ਚਉਥਾ ਟਿਕੈ ਟਿਕਾਇ ਜੀਉ ॥
2 ਗੁਰਸਬਦੁ ਕਮਾਇਆ ਅਉਖਧੁ ਹਰਿ ਪਾਇਆ ਹਰਿ ਕੀਰਤਿ ਹਰਿ ਸਾਂਤਿ ਪਾਇ ਜੀਉ ॥
3 ਹਰਿ ਕੀਰਤਿ ਰੁਤਿ ਆਈ ਹਰਿ ਨਾਮੁ ਵਡਾਈ ਹਰਿ ਹਰਿ ਨਾਮੁ ਖੇਤੁ ਜਮਾਇਆ ॥
4 ਕਲਿਜੁਗਿ ਬੀਜੁ ਬੀਜੇ ਬਿਨੁ ਨਾਵੈ ਸਭੁ ਲਾਹਾ ਮੂਲੁ ਗਵਾਇਆ ॥
5 ਜਨ ਨਾਨਕਿ ਗੁਰੁ ਪੂਰਾ ਪਾਇਆ ਮਨਿ ਹਿਰਦੈ ਨਾਮੁ ਲਖਾਇ ਜੀਉ ॥
6 ਕਲਜੁਗੁ ਹਰਿ ਕੀਆ ਪਗ ਤ੍ਰੈ ਖਿਸਕੀਆ ਪਗੁ ਚਉਥਾ ਟਿਕੈ ਟਿਕਾਇ ਜੀਉ ॥੪॥੪॥੧੧॥
7 ਆਸਾ ਮਹਲਾ ੪ ॥
8 ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥
9 ਹਰਿ ਹਰਿ ਰਸੁ ਪਾਇਆ ਗੁਰਮਤਿ ਹਰਿ ਧਿਆਇਆ ਧੁਰਿ ਮਸਤਕਿ ਭਾਗ ਪੁਰਾਨ ਜੀਉ ॥
10 ਧੁਰਿ ਮਸਤਕਿ ਭਾਗੁ ਹਰਿ ਨਾਮਿ ਸੁਹਾਗੁ ਹਰਿ ਨਾਮੈ ਹਰਿ ਗੁਣ ਗਾਇਆ ॥
11 ਮਸਤਕਿ ਮਣੀ ਪ੍ਰੀਤਿ ਬਹੁ ਪ੍ਰਗਟੀ ਹਰਿ ਨਾਮੈ ਹਰਿ ਸੋਹਾਇਆ ॥
12 ਜੋਤੀ ਜੋਤਿ ਮਿਲੀ ਪ੍ਰਭੁ ਪਾਇਆ ਮਿਲਿ ਸਤਿਗੁਰ ਮਨੂਆ ਮਾਨ ਜੀਉ ॥
13 ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥੧॥
14 ਹਰਿ ਹਰਿ ਜਸੁ ਗਾਇਆ ਪਰਮ ਪਦੁ ਪਾਇਆ ਤੇ ਊਤਮ ਜਨ ਪਰਧਾਨ ਜੀਉ ॥
15 ਤਿਨੑ ਹਮ ਚਰਣ ਸਰੇਵਹ ਖਿਨੁ ਖਿਨੁ ਪਗ ਧੋਵਹ ਜਿਨ ਹਰਿ ਮੀਠ ਲਗਾਨ ਜੀਉ ॥
16 ਹਰਿ ਮੀਠਾ ਲਾਇਆ ਪਰਮ ਸੁਖ ਪਾਇਆ ਮੁਖਿ ਭਾਗਾ ਰਤੀ ਚਾਰੇ ॥
17 ਗੁਰਮਤਿ ਹਰਿ ਗਾਇਆ ਹਰਿ ਹਾਰੁ ਉਰਿ ਪਾਇਆ ਹਰਿ ਨਾਮਾ ਕੰਠਿ ਧਾਰੇ ॥
18 ਸਭ ਏਕ ਦ੍ਰਿਸਟਿ ਸਮਤੁ ਕਰਿ ਦੇਖੈ ਸਭੁ ਆਤਮ ਰਾਮੁ ਪਛਾਨ ਜੀਉ ॥
19 ਹਰਿ ਹਰਿ ਜਸੁ ਗਾਇਆ ਪਰਮ ਪਦੁ ਪਾਇਆ ਤੇ ਊਤਮ ਜਨ ਪਰਧਾਨ ਜੀਉ ॥੨॥
20 ਸਤਸੰਗਤਿ ਮਨਿ ਭਾਈ ਹਰਿ ਰਸਨ ਰਸਾਈ ਵਿਚਿ ਸੰਗਤਿ ਹਰਿ ਰਸੁ ਹੋਇ ਜੀਉ ॥
21 ਹਰਿ ਹਰਿ ਆਰਾਧਿਆ ਗੁਰ ਸਬਦਿ ਵਿਗਾਸਿਆ ਬੀਜਾ ਅਵਰੁ ਨ ਕੋਇ ਜੀਉ ॥
22 ਅਵਰੁ ਨ ਕੋਇ ਹਰਿ ਅੰਮ੍ਰਿਤੁ ਸੋਇ ਜਿਨਿ ਪੀਆ ਸੋ ਬਿਧਿ ਜਾਣੈ ॥
23 ਧਨੁ ਧੰਨੁ ਗੁਰੂ ਪੂਰਾ ਪ੍ਰਭੁ ਪਾਇਆ ਲਗਿ ਸੰਗਤਿ ਨਾਮੁ ਪਛਾਣੈ ॥
24 ਨਾਮੋ ਸੇਵਿ ਨਾਮੋ ਆਰਾਧੈ ਬਿਨੁ ਨਾਮੈ ਅਵਰੁ ਨ ਕੋਇ ਜੀਉ ॥
25 ਸਤਸੰਗਤਿ ਮਨਿ ਭਾਈ ਹਰਿ ਰਸਨ ਰਸਾਈ ਵਿਚਿ ਸੰਗਤਿ ਹਰਿ ਰਸੁ ਹੋਇ ਜੀਉ ॥੩॥
26 ਹਰਿ ਦਇਆ ਪ੍ਰਭ ਧਾਰਹੁ ਪਾਖਣ ਹਮ ਤਾਰਹੁ ਕਢਿ ਲੇਵਹੁ ਸਬਦਿ ਸੁਭਾਇ ਜੀਉ ॥
27 ਮੋਹ ਚੀਕੜਿ ਫਾਥੇ ਨਿਘਰਤ ਹਮ ਜਾਤੇ ਹਰਿ ਬਾਂਹ ਪ੍ਰਭੂ ਪਕਰਾਇ ਜੀਉ ॥
28 ਪ੍ਰਭਿ ਬਾਂਹ ਪਕਰਾਈ ਊਤਮ ਮਤਿ ਪਾਈ ਗੁਰ ਚਰਣੀ ਜਨੁ ਲਾਗਾ ॥