Ang 455
1 ਜੈਸੀ ਚਾਤ੍ਰਿਕ ਪਿਆਸ ਖਿਨੁ ਖਿਨੁ ਬੂੰਦ ਚਵੈ ਬਰਸੁ ਸੁਹਾਵੇ ਮੇਹੁ ॥
2 ਹਰਿ ਪ੍ਰੀਤਿ ਕਰੀਜੈ ਇਹੁ ਮਨੁ ਦੀਜੈ ਅਤਿ ਲਾਈਐ ਚਿਤੁ ਮੁਰਾਰੀ ॥
3 ਮਾਨੁ ਨ ਕੀਜੈ ਸਰਣਿ ਪਰੀਜੈ ਦਰਸਨ ਕਉ ਬਲਿਹਾਰੀ ॥
4 ਗੁਰ ਸੁਪ੍ਰਸੰਨੇ ਮਿਲੁ ਨਾਹ ਵਿਛੁੰਨੇ ਧਨ ਦੇਦੀ ਸਾਚੁ ਸਨੇਹਾ ॥
5 ਕਹੁ ਨਾਨਕ ਛੰਤ ਅਨੰਤ ਠਾਕੁਰ ਕੇ ਹਰਿ ਸਿਉ ਕੀਜੈ ਨੇਹਾ ਮਨ ਐਸਾ ਨੇਹੁ ਕਰੇਹੁ ॥੨॥
6 ਚਕਵੀ ਸੂਰ ਸਨੇਹੁ ਚਿਤਵੈ ਆਸ ਘਣੀ ਕਦਿ ਦਿਨੀਅਰੁ ਦੇਖੀਐ ॥
7 ਕੋਕਿਲ ਅੰਬ ਪਰੀਤਿ ਚਵੈ ਸੁਹਾਵੀਆ ਮਨ ਹਰਿ ਰੰਗੁ ਕੀਜੀਐ ॥
8 ਹਰਿ ਪ੍ਰੀਤਿ ਕਰੀਜੈ ਮਾਨੁ ਨ ਕੀਜੈ ਇਕ ਰਾਤੀ ਕੇ ਹਭਿ ਪਾਹੁਣਿਆ ॥
9 ਅਬ ਕਿਆ ਰੰਗੁ ਲਾਇਓ ਮੋਹੁ ਰਚਾਇਓ ਨਾਗੇ ਆਵਣ ਜਾਵਣਿਆ ॥
10 ਥਿਰੁ ਸਾਧੂ ਸਰਣੀ ਪੜੀਐ ਚਰਣੀ ਅਬ ਟੂਟਸਿ ਮੋਹੁ ਜੁ ਕਿਤੀਐ ॥
11 ਕਹੁ ਨਾਨਕ ਛੰਤ ਦਇਆਲ ਪੁਰਖ ਕੇ ਮਨ ਹਰਿ ਲਾਇ ਪਰੀਤਿ ਕਬ ਦਿਨੀਅਰੁ ਦੇਖੀਐ ॥੩॥
12 ਨਿਸਿ ਕੁਰੰਕ ਜੈਸੇ ਨਾਦ ਸੁਣਿ ਸ੍ਰਵਣੀ ਹੀਉ ਡਿਵੈ ਮਨ ਐਸੀ ਪ੍ਰੀਤਿ ਕੀਜੈ ॥
13 ਜੈਸੀ ਤਰੁਣਿ ਭਤਾਰ ਉਰਝੀ ਪਿਰਹਿ ਸਿਵੈ ਇਹੁ ਮਨੁ ਲਾਲ ਦੀਜੈ ॥
14 ਮਨੁ ਲਾਲਹਿ ਦੀਜੈ ਭੋਗ ਕਰੀਜੈ ਹਭਿ ਖੁਸੀਆ ਰੰਗ ਮਾਣੇ ॥
15 ਪਿਰੁ ਅਪਨਾ ਪਾਇਆ ਰੰਗੁ ਲਾਲੁ ਬਣਾਇਆ ਅਤਿ ਮਿਲਿਓ ਮਿਤ੍ਰ ਚਿਰਾਣੇ ॥
16 ਗੁਰੁ ਥੀਆ ਸਾਖੀ ਤਾ ਡਿਠਮੁ ਆਖੀ ਪਿਰ ਜੇਹਾ ਅਵਰੁ ਨ ਦੀਸੈ ॥
17 ਕਹੁ ਨਾਨਕ ਛੰਤ ਦਇਆਲ ਮੋਹਨ ਕੇ ਮਨ ਹਰਿ ਚਰਣ ਗਹੀਜੈ ਐਸੀ ਮਨ ਪ੍ਰੀਤਿ ਕੀਜੈ ॥੪॥੧॥੪॥
18 ਆਸਾ ਮਹਲਾ ੫ ॥
19 ਸਲੋਕੁ ॥
20 ਬਨੁ ਬਨੁ ਫਿਰਤੀ ਖੋਜਤੀ ਹਾਰੀ ਬਹੁ ਅਵਗਾਹਿ ॥
21 ਨਾਨਕ ਭੇਟੇ ਸਾਧ ਜਬ ਹਰਿ ਪਾਇਆ ਮਨ ਮਾਹਿ ॥੧॥
22 ਛੰਤ ॥
23 ਜਾ ਕਉ ਖੋਜਹਿ ਅਸੰਖ ਮੁਨੀ ਅਨੇਕ ਤਪੇ ॥
24 ਬ੍ਰਹਮੇ ਕੋਟਿ ਅਰਾਧਹਿ ਗਿਆਨੀ ਜਾਪ ਜਪੇ ॥
25 ਜਪ ਤਾਪ ਸੰਜਮ ਕਿਰਿਆ ਪੂਜਾ ਅਨਿਕ ਸੋਧਨ ਬੰਦਨਾ ॥
26 ਕਰਿ ਗਵਨੁ ਬਸੁਧਾ ਤੀਰਥਹ ਮਜਨੁ ਮਿਲਨ ਕਉ ਨਿਰੰਜਨਾ ॥
27 ਮਾਨੁਖ ਬਨੁ ਤਿਨੁ ਪਸੂ ਪੰਖੀ ਸਗਲ ਤੁਝਹਿ ਅਰਾਧਤੇ ॥
28 ਦਇਆਲ ਲਾਲ ਗੋਬਿੰਦ ਨਾਨਕ ਮਿਲੁ ਸਾਧਸੰਗਤਿ ਹੋਇ ਗਤੇ ॥੧॥
29 ਕੋਟਿ ਬਿਸਨ ਅਵਤਾਰ ਸੰਕਰ ਜਟਾਧਾਰ ॥
30 ਚਾਹਹਿ ਤੁਝਹਿ ਦਇਆਰ ਮਨਿ ਤਨਿ ਰੁਚ ਅਪਾਰ ॥
31 ਅਪਾਰ ਅਗਮ ਗੋਬਿੰਦ ਠਾਕੁਰ ਸਗਲ ਪੂਰਕ ਪ੍ਰਭ ਧਨੀ ॥
32 ਸੁਰ ਸਿਧ ਗਣ ਗੰਧਰਬ ਧਿਆਵਹਿ ਜਖ ਕਿੰਨਰ ਗੁਣ ਭਨੀ ॥
33 ਕੋਟਿ ਇੰਦ੍ਰ ਅਨੇਕ ਦੇਵਾ ਜਪਤ ਸੁਆਮੀ ਜੈ ਜੈ ਕਾਰ ॥
34 ਅਨਾਥ ਨਾਥ ਦਇਆਲ ਨਾਨਕ ਸਾਧਸੰਗਤਿ ਮਿਲਿ ਉਧਾਰ ॥੨॥
35 ਕੋਟਿ ਦੇਵੀ ਜਾ ਕਉ ਸੇਵਹਿ ਲਖਿਮੀ ਅਨਿਕ ਭਾਤਿ ॥