Ang 472
1 ਨੀਲ ਵਸਤ੍ਰ ਪਹਿਰਿ ਹੋਵਹਿ ਪਰਵਾਣੁ ॥
2 ਮਲੇਛ ਧਾਨੁ ਲੇ ਪੂਜਹਿ ਪੁਰਾਣੁ ॥
3 ਅਭਾਖਿਆ ਕਾ ਕੁਠਾ ਬਕਰਾ ਖਾਣਾ ॥
4 ਚਉਕੇ ਉਪਰਿ ਕਿਸੈ ਨ ਜਾਣਾ ॥
5 ਦੇ ਕੈ ਚਉਕਾ ਕਢੀ ਕਾਰ ॥
6 ਉਪਰਿ ਆਇ ਬੈਠੇ ਕੂੜਿਆਰ ॥
7 ਮਤੁ ਭਿਟੈ ਵੇ ਮਤੁ ਭਿਟੈ ॥
8 ਇਹੁ ਅੰਨੁ ਅਸਾਡਾ ਫਿਟੈ ॥
9 ਤਨਿ ਫਿਟੈ ਫੇੜ ਕਰੇਨਿ ॥
10 ਮਨਿ ਜੂਠੈ ਚੁਲੀ ਭਰੇਨਿ ॥
11 ਕਹੁ ਨਾਨਕ ਸਚੁ ਧਿਆਈਐ ॥
12 ਸੁਚਿ ਹੋਵੈ ਤਾ ਸਚੁ ਪਾਈਐ ॥੨॥
13 ਪਉੜੀ ॥
14 ਚਿਤੈ ਅੰਦਰਿ ਸਭੁ ਕੋ ਵੇਖਿ ਨਦਰੀ ਹੇਠਿ ਚਲਾਇਦਾ ॥
15 ਆਪੇ ਦੇ ਵਡਿਆਈਆ ਆਪੇ ਹੀ ਕਰਮ ਕਰਾਇਦਾ ॥
16 ਵਡਹੁ ਵਡਾ ਵਡ ਮੇਦਨੀ ਸਿਰੇ ਸਿਰਿ ਧੰਧੈ ਲਾਇਦਾ ॥
17 ਨਦਰਿ ਉਪਠੀ ਜੇ ਕਰੇ ਸੁਲਤਾਨਾ ਘਾਹੁ ਕਰਾਇਦਾ ॥
18 ਦਰਿ ਮੰਗਨਿ ਭਿਖ ਨ ਪਾਇਦਾ ॥੧੬॥
19 ਸਲੋਕੁ ਮਃ ੧ ॥
20 ਜੇ ਮੋਹਾਕਾ ਘਰੁ ਮੁਹੈ ਘਰੁ ਮੁਹਿ ਪਿਤਰੀ ਦੇਇ ॥
21 ਅਗੈ ਵਸਤੁ ਸਿਞਾਣੀਐ ਪਿਤਰੀ ਚੋਰ ਕਰੇਇ ॥
22 ਵਢੀਅਹਿ ਹਥ ਦਲਾਲ ਕੇ ਮੁਸਫੀ ਏਹ ਕਰੇਇ ॥
23 ਨਾਨਕ ਅਗੈ ਸੋ ਮਿਲੈ ਜਿ ਖਟੇ ਘਾਲੇ ਦੇਇ ॥੧॥
24 ਮਃ ੧ ॥
25 ਜਿਉ ਜੋਰੂ ਸਿਰਨਾਵਣੀ ਆਵੈ ਵਾਰੋ ਵਾਰ ॥
26 ਜੂਠੇ ਜੂਠਾ ਮੁਖਿ ਵਸੈ ਨਿਤ ਨਿਤ ਹੋਇ ਖੁਆਰੁ ॥
27 ਸੂਚੇ ਏਹਿ ਨ ਆਖੀਅਹਿ ਬਹਨਿ ਜਿ ਪਿੰਡਾ ਧੋਇ ॥
28 ਸੂਚੇ ਸੇਈ ਨਾਨਕਾ ਜਿਨ ਮਨਿ ਵਸਿਆ ਸੋਇ ॥੨॥
29 ਪਉੜੀ ॥
30 ਤੁਰੇ ਪਲਾਣੇ ਪਉਣ ਵੇਗ ਹਰ ਰੰਗੀ ਹਰਮ ਸਵਾਰਿਆ ॥
31 ਕੋਠੇ ਮੰਡਪ ਮਾੜੀਆ ਲਾਇ ਬੈਠੇ ਕਰਿ ਪਾਸਾਰਿਆ ॥
32 ਚੀਜ ਕਰਨਿ ਮਨਿ ਭਾਵਦੇ ਹਰਿ ਬੁਝਨਿ ਨਾਹੀ ਹਾਰਿਆ ॥
33 ਕਰਿ ਫੁਰਮਾਇਸਿ ਖਾਇਆ ਵੇਖਿ ਮਹਲਤਿ ਮਰਣੁ ਵਿਸਾਰਿਆ ॥
34 ਜਰੁ ਆਈ ਜੋਬਨਿ ਹਾਰਿਆ ॥੧੭॥
35 ਸਲੋਕੁ ਮਃ ੧ ॥
36 ਜੇ ਕਰਿ ਸੂਤਕੁ ਮੰਨੀਐ ਸਭ ਤੈ ਸੂਤਕੁ ਹੋਇ ॥
37 ਗੋਹੇ ਅਤੈ ਲਕੜੀ ਅੰਦਰਿ ਕੀੜਾ ਹੋਇ ॥
38 ਜੇਤੇ ਦਾਣੇ ਅੰਨ ਕੇ ਜੀਆ ਬਾਝੁ ਨ ਕੋਇ ॥
39 ਪਹਿਲਾ ਪਾਣੀ ਜੀਉ ਹੈ ਜਿਤੁ ਹਰਿਆ ਸਭੁ ਕੋਇ ॥
40 ਸੂਤਕੁ ਕਿਉ ਕਰਿ ਰਖੀਐ ਸੂਤਕੁ ਪਵੈ ਰਸੋਇ ॥
41 ਨਾਨਕ ਸੂਤਕੁ ਏਵ ਨ ਉਤਰੈ ਗਿਆਨੁ ਉਤਾਰੇ ਧੋਇ ॥੧॥
42 ਮਃ ੧ ॥
43 ਮਨ ਕਾ ਸੂਤਕੁ ਲੋਭੁ ਹੈ ਜਿਹਵਾ ਸੂਤਕੁ ਕੂੜੁ ॥
44 ਅਖੀ ਸੂਤਕੁ ਵੇਖਣਾ ਪਰ ਤ੍ਰਿਅ ਪਰ ਧਨ ਰੂਪੁ ॥
45 ਕੰਨੀ ਸੂਤਕੁ ਕੰਨਿ ਪੈ ਲਾਇਤਬਾਰੀ ਖਾਹਿ ॥
46 ਨਾਨਕ ਹੰਸਾ ਆਦਮੀ ਬਧੇ ਜਮ ਪੁਰਿ ਜਾਹਿ ॥੨॥
47 ਮਃ ੧ ॥
48 ਸਭੋ ਸੂਤਕੁ ਭਰਮੁ ਹੈ ਦੂਜੈ ਲਗੈ ਜਾਇ ॥
49 ਜੰਮਣੁ ਮਰਣਾ ਹੁਕਮੁ ਹੈ ਭਾਣੈ ਆਵੈ ਜਾਇ ॥
50 ਖਾਣਾ ਪੀਣਾ ਪਵਿਤ੍ਰੁ ਹੈ ਦਿਤੋਨੁ ਰਿਜਕੁ ਸੰਬਾਹਿ ॥
51 ਨਾਨਕ ਜਿਨੑੀ ਗੁਰਮੁਖਿ ਬੁਝਿਆ ਤਿਨੑਾ ਸੂਤਕੁ ਨਾਹਿ ॥੩॥