Ang 475
1 ਨਾਨਕ ਸਾ ਕਰਮਾਤਿ ਸਾਹਿਬ ਤੁਠੈ ਜੋ ਮਿਲੈ ॥੧॥
2 ਮਹਲਾ ੨ ॥
3 ਏਹ ਕਿਨੇਹੀ ਚਾਕਰੀ ਜਿਤੁ ਭਉ ਖਸਮ ਨ ਜਾਇ ॥
4 ਨਾਨਕ ਸੇਵਕੁ ਕਾਢੀਐ ਜਿ ਸੇਤੀ ਖਸਮ ਸਮਾਇ ॥੨॥
5 ਪਉੜੀ ॥
6 ਨਾਨਕ ਅੰਤ ਨ ਜਾਪਨੑੀ ਹਰਿ ਤਾ ਕੇ ਪਾਰਾਵਾਰ ॥
7 ਆਪਿ ਕਰਾਏ ਸਾਖਤੀ ਫਿਰਿ ਆਪਿ ਕਰਾਏ ਮਾਰ ॥
8 ਇਕਨੑਾ ਗਲੀ ਜੰਜੀਰੀਆ ਇਕਿ ਤੁਰੀ ਚੜਹਿ ਬਿਸੀਆਰ ॥
9 ਆਪਿ ਕਰਾਏ ਕਰੇ ਆਪਿ ਹਉ ਕੈ ਸਿਉ ਕਰੀ ਪੁਕਾਰ ॥
10 ਨਾਨਕ ਕਰਣਾ ਜਿਨਿ ਕੀਆ ਫਿਰਿ ਤਿਸ ਹੀ ਕਰਣੀ ਸਾਰ ॥੨੩॥
11 ਸਲੋਕੁ ਮਃ ੧ ॥
12 ਆਪੇ ਭਾਂਡੇ ਸਾਜਿਅਨੁ ਆਪੇ ਪੂਰਣੁ ਦੇਇ ॥
13 ਇਕਨੑੀ ਦੁਧੁ ਸਮਾਈਐ ਇਕਿ ਚੁਲੑੈ ਰਹਨੑਿ ਚੜੇ ॥
14 ਇਕਿ ਨਿਹਾਲੀ ਪੈ ਸਵਨੑਿ ਇਕਿ ਉਪਰਿ ਰਹਨਿ ਖੜੇ ॥
15 ਤਿਨੑਾ ਸਵਾਰੇ ਨਾਨਕਾ ਜਿਨੑ ਕਉ ਨਦਰਿ ਕਰੇ ॥੧॥
16 ਮਹਲਾ ੨ ॥
17 ਆਪੇ ਸਾਜੇ ਕਰੇ ਆਪਿ ਜਾਈ ਭਿ ਰਖੈ ਆਪਿ ॥
18 ਤਿਸੁ ਵਿਚਿ ਜੰਤ ਉਪਾਇ ਕੈ ਦੇਖੈ ਥਾਪਿ ਉਥਾਪਿ ॥
19 ਕਿਸ ਨੋ ਕਹੀਐ ਨਾਨਕਾ ਸਭੁ ਕਿਛੁ ਆਪੇ ਆਪਿ ॥੨॥
20 ਪਉੜੀ ॥
21 ਵਡੇ ਕੀਆ ਵਡਿਆਈਆ ਕਿਛੁ ਕਹਣਾ ਕਹਣੁ ਨ ਜਾਇ ॥
22 ਸੋ ਕਰਤਾ ਕਾਦਰ ਕਰੀਮੁ ਦੇ ਜੀਆ ਰਿਜਕੁ ਸੰਬਾਹਿ ॥
23 ਸਾਈ ਕਾਰ ਕਮਾਵਣੀ ਧੁਰਿ ਛੋਡੀ ਤਿੰਨੈ ਪਾਇ ॥
24 ਨਾਨਕ ਏਕੀ ਬਾਹਰੀ ਹੋਰ ਦੂਜੀ ਨਾਹੀ ਜਾਇ ॥
25 ਸੋ ਕਰੇ ਜਿ ਤਿਸੈ ਰਜਾਇ ॥੨੪॥੧॥ ਸੁਧੁ
26 ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
27 ਰਾਗੁ ਆਸਾ ਬਾਣੀ ਭਗਤਾ ਕੀ ॥
28 ਕਬੀਰ ਜੀਉ ਨਾਮਦੇਉ ਜੀਉ ਰਵਿਦਾਸ ਜੀਉ ॥
29 ਆਸਾ ਸ੍ਰੀ ਕਬੀਰ ਜੀਉ ॥
30 ਗੁਰ ਚਰਣ ਲਾਗਿ ਹਮ ਬਿਨਵਤਾ ਪੂਛਤ ਕਹ ਜੀਉ ਪਾਇਆ ॥
31 ਕਵਨ ਕਾਜਿ ਜਗੁ ਉਪਜੈ ਬਿਨਸੈ ਕਹਹੁ ਮੋਹਿ ਸਮਝਾਇਆ ॥੧॥
32 ਦੇਵ ਕਰਹੁ ਦਇਆ ਮੋਹਿ ਮਾਰਗਿ ਲਾਵਹੁ ਜਿਤੁ ਭੈ ਬੰਧਨ ਤੂਟੈ ॥
33 ਜਨਮ ਮਰਨ ਦੁਖ ਫੇੜ ਕਰਮ ਸੁਖ ਜੀਅ ਜਨਮ ਤੇ ਛੂਟੈ ॥੧॥ ਰਹਾਉ ॥
34 ਮਾਇਆ ਫਾਸ ਬੰਧ ਨਹੀ ਫਾਰੈ ਅਰੁ ਮਨ ਸੁੰਨਿ ਨ ਲੂਕੇ ॥
35 ਆਪਾ ਪਦੁ ਨਿਰਬਾਣੁ ਨ ਚੀਨੑਿਆ ਇਨ ਬਿਧਿ ਅਭਿਉ ਨ ਚੂਕੇ ॥੨॥
36 ਕਹੀ ਨ ਉਪਜੈ ਉਪਜੀ ਜਾਣੈ ਭਾਵ ਅਭਾਵ ਬਿਹੂਣਾ ॥
37 ਉਦੈ ਅਸਤ ਕੀ ਮਨ ਬੁਧਿ ਨਾਸੀ ਤਉ ਸਦਾ ਸਹਜਿ ਲਿਵ ਲੀਣਾ ॥੩॥
38 ਜਿਉ ਪ੍ਰਤਿਬਿੰਬੁ ਬਿੰਬ ਕਉ ਮਿਲੀ ਹੈ ਉਦਕ ਕੁੰਭੁ ਬਿਗਰਾਨਾ ॥
39 ਕਹੁ ਕਬੀਰ ਐਸਾ ਗੁਣ ਭ੍ਰਮੁ ਭਾਗਾ ਤਉ ਮਨੁ ਸੁੰਨਿ ਸਮਾਨਾਂ ॥੪॥੧॥