Sri Guru Granth Sahib Ji

Ang 491

Change translation

1 ਇਹੁ ਕਾਰਣੁ ਕਰਤਾ ਕਰੇ ਜੋਤੀ ਜੋਤਿ ਸਮਾਇ ॥੪॥੩॥੫॥

2 ਗੂਜਰੀ ਮਹਲਾ ੩ ॥

3 ਰਾਮ ਰਾਮ ਸਭੁ ਕੋ ਕਹੈ ਕਹਿਐ ਰਾਮੁ ਨ ਹੋਇ ॥

4 ਗੁਰ ਪਰਸਾਦੀ ਰਾਮੁ ਮਨਿ ਵਸੈ ਤਾ ਫਲੁ ਪਾਵੈ ਕੋਇ ॥੧॥

5 ਅੰਤਰਿ ਗੋਵਿੰਦ ਜਿਸੁ ਲਾਗੈ ਪ੍ਰੀਤਿ ॥

6 ਹਰਿ ਤਿਸੁ ਕਦੇ ਨ ਵੀਸਰੈ ਹਰਿ ਹਰਿ ਕਰਹਿ ਸਦਾ ਮਨਿ ਚੀਤਿ ॥੧॥ ਰਹਾਉ ॥

7 ਹਿਰਦੈ ਜਿਨੑ ਕੈ ਕਪਟੁ ਵਸੈ ਬਾਹਰਹੁ ਸੰਤ ਕਹਾਹਿ ॥

8 ਤ੍ਰਿਸਨਾ ਮੂਲਿ ਨ ਚੁਕਈ ਅੰਤਿ ਗਏ ਪਛੁਤਾਹਿ ॥੨॥

9 ਅਨੇਕ ਤੀਰਥ ਜੇ ਜਤਨ ਕਰੈ ਤਾ ਅੰਤਰ ਕੀ ਹਉਮੈ ਕਦੇ ਨ ਜਾਇ ॥

10 ਜਿਸੁ ਨਰ ਕੀ ਦੁਬਿਧਾ ਨ ਜਾਇ ਧਰਮ ਰਾਇ ਤਿਸੁ ਦੇਇ ਸਜਾਇ ॥੩॥

11 ਕਰਮੁ ਹੋਵੈ ਸੋਈ ਜਨੁ ਪਾਏ ਗੁਰਮੁਖਿ ਬੂਝੈ ਕੋਈ ॥

12 ਨਾਨਕ ਵਿਚਹੁ ਹਉਮੈ ਮਾਰੇ ਤਾਂ ਹਰਿ ਭੇਟੈ ਸੋਈ ॥੪॥੪॥੬॥

13 ਗੂਜਰੀ ਮਹਲਾ ੩ ॥

14 ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥

15 ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥

16 ਹਰਿ ਚੇਤਿ ਅਚੇਤ ਮਨਾ ਜੋ ਇਛਹਿ ਸੋ ਫਲੁ ਹੋਈ ॥

17 ਗੁਰ ਪਰਸਾਦੀ ਹਰਿ ਰਸੁ ਪਾਵਹਿ ਪੀਵਤ ਰਹਹਿ ਸਦਾ ਸੁਖੁ ਹੋਈ ॥੧॥ ਰਹਾਉ ॥

18 ਸਤਿਗੁਰੁ ਭੇਟੇ ਤਾ ਪਾਰਸੁ ਹੋਵੈ ਪਾਰਸੁ ਹੋਇ ਤ ਪੂਜ ਕਰਾਏ ॥

19 ਜੋ ਉਸੁ ਪੂਜੇ ਸੋ ਫਲੁ ਪਾਏ ਦੀਖਿਆ ਦੇਵੈ ਸਾਚੁ ਬੁਝਾਏ ॥੨॥

20 ਵਿਣੁ ਪਾਰਸੈ ਪੂਜ ਨ ਹੋਵਈ ਵਿਣੁ ਮਨ ਪਰਚੇ ਅਵਰਾ ਸਮਝਾਏ ॥

21 ਗੁਰੂ ਸਦਾਏ ਅਗਿਆਨੀ ਅੰਧਾ ਕਿਸੁ ਓਹੁ ਮਾਰਗਿ ਪਾਏ ॥੩॥

22 ਨਾਨਕ ਵਿਣੁ ਨਦਰੀ ਕਿਛੂ ਨ ਪਾਈਐ ਜਿਸੁ ਨਦਰਿ ਕਰੇ ਸੋ ਪਾਏ ॥

23 ਗੁਰ ਪਰਸਾਦੀ ਦੇ ਵਡਿਆਈ ਅਪਣਾ ਸਬਦੁ ਵਰਤਾਏ ॥੪॥੫॥੭॥

24 ਗੂਜਰੀ ਮਹਲਾ ੩ ਪੰਚਪਦੇ ॥

25 ਨਾ ਕਾਸੀ ਮਤਿ ਊਪਜੈ ਨਾ ਕਾਸੀ ਮਤਿ ਜਾਇ ॥

26 ਸਤਿਗੁਰ ਮਿਲਿਐ ਮਤਿ ਊਪਜੈ ਤਾ ਇਹ ਸੋਝੀ ਪਾਇ ॥੧॥

27 ਹਰਿ ਕਥਾ ਤੂੰ ਸੁਣਿ ਰੇ ਮਨ ਸਬਦੁ ਮੰਨਿ ਵਸਾਇ ॥

28 ਇਹ ਮਤਿ ਤੇਰੀ ਥਿਰੁ ਰਹੈ ਤਾਂ ਭਰਮੁ ਵਿਚਹੁ ਜਾਇ ॥੧॥ ਰਹਾਉ ॥

29 ਹਰਿ ਚਰਣ ਰਿਦੈ ਵਸਾਇ ਤੂ ਕਿਲਵਿਖ ਹੋਵਹਿ ਨਾਸੁ ॥

30 ਪੰਚ ਭੂ ਆਤਮਾ ਵਸਿ ਕਰਹਿ ਤਾ ਤੀਰਥ ਕਰਹਿ ਨਿਵਾਸੁ ॥੨॥

31 ਮਨਮੁਖਿ ਇਹੁ ਮਨੁ ਮੁਗਧੁ ਹੈ ਸੋਝੀ ਕਿਛੂ ਨ ਪਾਇ ॥

32 ਹਰਿ ਕਾ ਨਾਮੁ ਨ ਬੁਝਈ ਅੰਤਿ ਗਇਆ ਪਛੁਤਾਇ ॥੩॥

33 ਇਹੁ ਮਨੁ ਕਾਸੀ ਸਭਿ ਤੀਰਥ ਸਿਮ੍ਰਿਤਿ ਸਤਿਗੁਰ ਦੀਆ ਬੁਝਾਇ ॥

34 ਅਠਸਠਿ ਤੀਰਥ ਤਿਸੁ ਸੰਗਿ ਰਹਹਿ ਜਿਨ ਹਰਿ ਹਿਰਦੈ ਰਹਿਆ ਸਮਾਇ ॥੪॥

35 ਨਾਨਕ ਸਤਿਗੁਰ ਮਿਲਿਐ ਹੁਕਮੁ ਬੁਝਿਆ ਏਕੁ ਵਸਿਆ ਮਨਿ ਆਇ ॥

36 ਜੋ ਤੁਧੁ ਭਾਵੈ ਸਭੁ ਸਚੁ ਹੈ ਸਚੇ ਰਹੈ ਸਮਾਇ ॥੫॥੬॥੮॥

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Version: Shabad OS database v5.0.0-next.0. Source

Sri Guru Granth Sahib Ji, 1,430 Angs in Gurmukhi.

Shabad OS identifies this Gurmukhi as public domain. That is its volunteers' statement, not a legal or religious ruling. The SGPC, the Akal Takht and other Sikh bodies haven't reviewed or approved this app, and it comes from no Sikh institution. For worship or paath, follow a saroop or a source your sangat trusts.

This source's conditions:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Shown for reading and study from the sources named here. EveryApp doesn't certify any text: for anything that matters, check a printed edition or ask a teacher of the tradition.

Report an error in the textReport a rights concern