Ang 503
1 ਕਵਲ ਪ੍ਰਗਾਸ ਭਏ ਸਾਧਸੰਗੇ ਦੁਰਮਤਿ ਬੁਧਿ ਤਿਆਗੀ ॥੨॥
2 ਆਠ ਪਹਰ ਹਰਿ ਕੇ ਗੁਣ ਗਾਵੈ ਸਿਮਰੈ ਦੀਨ ਦੈਆਲਾ ॥
3 ਆਪਿ ਤਰੈ ਸੰਗਤਿ ਸਭ ਉਧਰੈ ਬਿਨਸੇ ਸਗਲ ਜੰਜਾਲਾ ॥੩॥
4 ਚਰਣ ਅਧਾਰੁ ਤੇਰਾ ਪ੍ਰਭ ਸੁਆਮੀ ਓਤਿ ਪੋਤਿ ਪ੍ਰਭੁ ਸਾਥਿ ॥
5 ਸਰਨਿ ਪਰਿਓ ਨਾਨਕ ਪ੍ਰਭ ਤੁਮਰੀ ਦੇ ਰਾਖਿਓ ਹਰਿ ਹਾਥ ॥੪॥੨॥੩੨॥
6 ਗੂਜਰੀ ਅਸਟਪਦੀਆ ਮਹਲਾ ੧ ਘਰੁ ੧ ॥
7 ੴ ਸਤਿਗੁਰ ਪ੍ਰਸਾਦਿ ॥
8 ਏਕ ਨਗਰੀ ਪੰਚ ਚੋਰ ਬਸੀਅਲੇ ਬਰਜਤ ਚੋਰੀ ਧਾਵੈ ॥
9 ਤ੍ਰਿਹਦਸ ਮਾਲ ਰਖੈ ਜੋ ਨਾਨਕ ਮੋਖ ਮੁਕਤਿ ਸੋ ਪਾਵੈ ॥੧॥
10 ਚੇਤਹੁ ਬਾਸੁਦੇਉ ਬਨਵਾਲੀ ॥
11 ਰਾਮੁ ਰਿਦੈ ਜਪਮਾਲੀ ॥੧॥ ਰਹਾਉ ॥
12 ਉਰਧ ਮੂਲ ਜਿਸੁ ਸਾਖ ਤਲਾਹਾ ਚਾਰਿ ਬੇਦ ਜਿਤੁ ਲਾਗੇ ॥
13 ਸਹਜ ਭਾਇ ਜਾਇ ਤੇ ਨਾਨਕ ਪਾਰਬ੍ਰਹਮ ਲਿਵ ਜਾਗੇ ॥੨॥
14 ਪਾਰਜਾਤੁ ਘਰਿ ਆਗਨਿ ਮੇਰੈ ਪੁਹਪ ਪਤ੍ਰ ਤਤੁ ਡਾਲਾ ॥
15 ਸਰਬ ਜੋਤਿ ਨਿਰੰਜਨ ਸੰਭੂ ਛੋਡਹੁ ਬਹੁਤੁ ਜੰਜਾਲਾ ॥੩॥
16 ਸੁਣਿ ਸਿਖਵੰਤੇ ਨਾਨਕੁ ਬਿਨਵੈ ਛੋਡਹੁ ਮਾਇਆ ਜਾਲਾ ॥
17 ਮਨਿ ਬੀਚਾਰਿ ਏਕ ਲਿਵ ਲਾਗੀ ਪੁਨਰਪਿ ਜਨਮੁ ਨ ਕਾਲਾ ॥੪॥
18 ਸੋ ਗੁਰੂ ਸੋ ਸਿਖੁ ਕਥੀਅਲੇ ਸੋ ਵੈਦੁ ਜਿ ਜਾਣੈ ਰੋਗੀ ॥
19 ਤਿਸੁ ਕਾਰਣਿ ਕੰਮੁ ਨ ਧੰਧਾ ਨਾਹੀ ਧੰਧੈ ਗਿਰਹੀ ਜੋਗੀ ॥੫॥
20 ਕਾਮੁ ਕ੍ਰੋਧੁ ਅਹੰਕਾਰੁ ਤਜੀਅਲੇ ਲੋਭੁ ਮੋਹੁ ਤਿਸ ਮਾਇਆ ॥
21 ਮਨਿ ਤਤੁ ਅਵਿਗਤੁ ਧਿਆਇਆ ਗੁਰ ਪਰਸਾਦੀ ਪਾਇਆ ॥੬॥
22 ਗਿਆਨੁ ਧਿਆਨੁ ਸਭ ਦਾਤਿ ਕਥੀਅਲੇ ਸੇਤ ਬਰਨ ਸਭਿ ਦੂਤਾ ॥
23 ਬ੍ਰਹਮ ਕਮਲ ਮਧੁ ਤਾਸੁ ਰਸਾਦੰ ਜਾਗਤ ਨਾਹੀ ਸੂਤਾ ॥੭॥
24 ਮਹਾ ਗੰਭੀਰ ਪਤ੍ਰ ਪਾਤਾਲਾ ਨਾਨਕ ਸਰਬ ਜੁਆਇਆ ॥
25 ਉਪਦੇਸ ਗੁਰੂ ਮਮ ਪੁਨਹਿ ਨ ਗਰਭੰ ਬਿਖੁ ਤਜਿ ਅੰਮ੍ਰਿਤੁ ਪੀਆਇਆ ॥੮॥੧॥
26 ਗੂਜਰੀ ਮਹਲਾ ੧ ॥
27 ਕਵਨ ਕਵਨ ਜਾਚਹਿ ਪ੍ਰਭ ਦਾਤੇ ਤਾ ਕੇ ਅੰਤ ਨ ਪਰਹਿ ਸੁਮਾਰ ॥
28 ਜੈਸੀ ਭੂਖ ਹੋਇ ਅਭ ਅੰਤਰਿ ਤੂੰ ਸਮਰਥੁ ਸਚੁ ਦੇਵਣਹਾਰ ॥੧॥
29 ਐ ਜੀ ਜਪੁ ਤਪੁ ਸੰਜਮੁ ਸਚੁ ਅਧਾਰ ॥
30 ਹਰਿ ਹਰਿ ਨਾਮੁ ਦੇਹਿ ਸੁਖੁ ਪਾਈਐ ਤੇਰੀ ਭਗਤਿ ਭਰੇ ਭੰਡਾਰ ॥੧॥ ਰਹਾਉ ॥
31 ਸੁੰਨ ਸਮਾਧਿ ਰਹਹਿ ਲਿਵ ਲਾਗੇ ਏਕਾ ਏਕੀ ਸਬਦੁ ਬੀਚਾਰ ॥
32 ਜਲੁ ਥਲੁ ਧਰਣਿ ਗਗਨੁ ਤਹ ਨਾਹੀ ਆਪੇ ਆਪੁ ਕੀਆ ਕਰਤਾਰ ॥੨॥
33 ਨਾ ਤਦਿ ਮਾਇਆ ਮਗਨੁ ਨ ਛਾਇਆ ਨਾ ਸੂਰਜ ਚੰਦ ਨ ਜੋਤਿ ਅਪਾਰ ॥
34 ਸਰਬ ਦ੍ਰਿਸਟਿ ਲੋਚਨ ਅਭ ਅੰਤਰਿ ਏਕਾ ਨਦਰਿ ਸੁ ਤ੍ਰਿਭਵਣ ਸਾਰ ॥੩॥