Ang 516
1 ਨਾਨਕ ਵਾਹੁ ਵਾਹੁ ਗੁਰਮੁਖਿ ਪਾਈਐ ਅਨਦਿਨੁ ਨਾਮੁ ਲਏਇ ॥੧॥
2 ਮਃ ੩ ॥
3 ਬਿਨੁ ਸਤਿਗੁਰ ਸੇਵੇ ਸਾਤਿ ਨ ਆਵਈ ਦੂਜੀ ਨਾਹੀ ਜਾਇ ॥
4 ਜੇ ਬਹੁਤੇਰਾ ਲੋਚੀਐ ਵਿਣੁ ਕਰਮੈ ਨ ਪਾਇਆ ਜਾਇ ॥
5 ਜਿਨੑਾ ਅੰਤਰਿ ਲੋਭ ਵਿਕਾਰੁ ਹੈ ਦੂਜੈ ਭਾਇ ਖੁਆਇ ॥
6 ਜੰਮਣੁ ਮਰਣੁ ਨ ਚੁਕਈ ਹਉਮੈ ਵਿਚਿ ਦੁਖੁ ਪਾਇ ॥
7 ਜਿਨੑਾ ਸਤਿਗੁਰ ਸਿਉ ਚਿਤੁ ਲਾਇਆ ਸੁ ਖਾਲੀ ਕੋਈ ਨਾਹਿ ॥
8 ਤਿਨ ਜਮ ਕੀ ਤਲਬ ਨ ਹੋਵਈ ਨਾ ਓਇ ਦੁਖ ਸਹਾਹਿ ॥
9 ਨਾਨਕ ਗੁਰਮੁਖਿ ਉਬਰੇ ਸਚੈ ਸਬਦਿ ਸਮਾਹਿ ॥੨॥
10 ਪਉੜੀ ॥
11 ਢਾਢੀ ਤਿਸ ਨੋ ਆਖੀਐ ਜਿ ਖਸਮੈ ਧਰੇ ਪਿਆਰੁ ॥
12 ਦਰਿ ਖੜਾ ਸੇਵਾ ਕਰੇ ਗੁਰਸਬਦੀ ਵੀਚਾਰੁ ॥
13 ਢਾਢੀ ਦਰੁ ਘਰੁ ਪਾਇਸੀ ਸਚੁ ਰਖੈ ਉਰ ਧਾਰਿ ॥
14 ਢਾਢੀ ਕਾ ਮਹਲੁ ਅਗਲਾ ਹਰਿ ਕੈ ਨਾਇ ਪਿਆਰਿ ॥
15 ਢਾਢੀ ਕੀ ਸੇਵਾ ਚਾਕਰੀ ਹਰਿ ਜਪਿ ਹਰਿ ਨਿਸਤਾਰਿ ॥੧੮॥
16 ਸਲੋਕੁ ਮਃ ੩ ॥
17 ਗੂਜਰੀ ਜਾਤਿ ਗਵਾਰਿ ਜਾ ਸਹੁ ਪਾਏ ਆਪਣਾ ॥
18 ਗੁਰ ਕੈ ਸਬਦਿ ਵੀਚਾਰਿ ਅਨਦਿਨੁ ਹਰਿ ਜਪੁ ਜਾਪਣਾ ॥
19 ਜਿਸੁ ਸਤਿਗੁਰੁ ਮਿਲੈ ਤਿਸੁ ਭਉ ਪਵੈ ਸਾ ਕੁਲਵੰਤੀ ਨਾਰਿ ॥
20 ਸਾ ਹੁਕਮੁ ਪਛਾਣੈ ਕੰਤ ਕਾ ਜਿਸ ਨੋ ਕ੍ਰਿਪਾ ਕੀਤੀ ਕਰਤਾਰਿ ॥
21 ਓਹ ਕੁਚਜੀ ਕੁਲਖਣੀ ਪਰਹਰਿ ਛੋਡੀ ਭਤਾਰਿ ॥
22 ਭੈ ਪਇਐ ਮਲੁ ਕਟੀਐ ਨਿਰਮਲ ਹੋਵੈ ਸਰੀਰੁ ॥
23 ਅੰਤਰਿ ਪਰਗਾਸੁ ਮਤਿ ਊਤਮ ਹੋਵੈ ਹਰਿ ਜਪਿ ਗੁਣੀ ਗਹੀਰੁ ॥
24 ਭੈ ਵਿਚਿ ਬੈਸੈ ਭੈ ਰਹੈ ਭੈ ਵਿਚਿ ਕਮਾਵੈ ਕਾਰ ॥
25 ਐਥੈ ਸੁਖੁ ਵਡਿਆਈਆ ਦਰਗਹ ਮੋਖ ਦੁਆਰ ॥
26 ਭੈ ਤੇ ਨਿਰਭਉ ਪਾਈਐ ਮਿਲਿ ਜੋਤੀ ਜੋਤਿ ਅਪਾਰ ॥
27 ਨਾਨਕ ਖਸਮੈ ਭਾਵੈ ਸਾ ਭਲੀ ਜਿਸ ਨੋ ਆਪੇ ਬਖਸੇ ਕਰਤਾਰੁ ॥੧॥
28 ਮਃ ੩ ॥
29 ਸਦਾ ਸਦਾ ਸਾਲਾਹੀਐ ਸਚੇ ਕਉ ਬਲਿ ਜਾਉ ॥
30 ਨਾਨਕ ਏਕੁ ਛੋਡਿ ਦੂਜੈ ਲਗੈ ਸਾ ਜਿਹਵਾ ਜਲਿ ਜਾਉ ॥੨॥
31 ਪਉੜੀ ॥
32 ਅੰਸਾ ਅਉਤਾਰੁ ਉਪਾਇਓਨੁ ਭਾਉ ਦੂਜਾ ਕੀਆ ॥
33 ਜਿਉ ਰਾਜੇ ਰਾਜੁ ਕਮਾਵਦੇ ਦੁਖ ਸੁਖ ਭਿੜੀਆ ॥
34 ਈਸਰੁ ਬ੍ਰਹਮਾ ਸੇਵਦੇ ਅੰਤੁ ਤਿਨੑੀ ਨ ਲਹੀਆ ॥
35 ਨਿਰਭਉ ਨਿਰੰਕਾਰੁ ਅਲਖੁ ਹੈ ਗੁਰਮੁਖਿ ਪ੍ਰਗਟੀਆ ॥
36 ਤਿਥੈ ਸੋਗੁ ਵਿਜੋਗੁ ਨ ਵਿਆਪਈ ਅਸਥਿਰੁ ਜਗਿ ਥੀਆ ॥੧੯॥
37 ਸਲੋਕੁ ਮਃ ੩ ॥
38 ਏਹੁ ਸਭੁ ਕਿਛੁ ਆਵਣ ਜਾਣੁ ਹੈ ਜੇਤਾ ਹੈ ਆਕਾਰੁ ॥
39 ਜਿਨਿ ਏਹੁ ਲੇਖਾ ਲਿਖਿਆ ਸੋ ਹੋਆ ਪਰਵਾਣੁ ॥
40 ਨਾਨਕ ਜੇ ਕੋ ਆਪੁ ਗਣਾਇਦਾ ਸੋ ਮੂਰਖੁ ਗਾਵਾਰੁ ॥੧॥
41 ਮਃ ੩ ॥
42 ਮਨੁ ਕੁੰਚਰੁ ਪੀਲਕੁ ਗੁਰੂ ਗਿਆਨੁ ਕੁੰਡਾ ਜਹ ਖਿੰਚੇ ਤਹ ਜਾਇ ॥
43 ਨਾਨਕ ਹਸਤੀ ਕੁੰਡੇ ਬਾਹਰਾ ਫਿਰਿ ਫਿਰਿ ਉਝੜਿ ਪਾਇ ॥੨॥
44 ਪਉੜੀ ॥
45 ਤਿਸੁ ਆਗੈ ਅਰਦਾਸਿ ਜਿਨਿ ਉਪਾਇਆ ॥