Ang 518
1 ਜਿਸੁ ਸਿਮਰਤ ਸੁਖੁ ਹੋਇ ਸਗਲੇ ਦੂਖ ਜਾਹਿ ॥੨॥
2 ਪਉੜੀ ॥
3 ਅਕੁਲ ਨਿਰੰਜਨ ਪੁਰਖੁ ਅਗਮੁ ਅਪਾਰੀਐ ॥
4 ਸਚੋ ਸਚਾ ਸਚੁ ਸਚੁ ਨਿਹਾਰੀਐ ॥
5 ਕੂੜੁ ਨ ਜਾਪੈ ਕਿਛੁ ਤੇਰੀ ਧਾਰੀਐ ॥
6 ਸਭਸੈ ਦੇ ਦਾਤਾਰੁ ਜੇਤ ਉਪਾਰੀਐ ॥
7 ਇਕਤੁ ਸੂਤਿ ਪਰੋਇ ਜੋਤਿ ਸੰਜਾਰੀਐ ॥
8 ਹੁਕਮੇ ਭਵਜਲ ਮੰਝਿ ਹੁਕਮੇ ਤਾਰੀਐ ॥
9 ਪ੍ਰਭ ਜੀਉ ਤੁਧੁ ਧਿਆਏ ਸੋਇ ਜਿਸੁ ਭਾਗੁ ਮਥਾਰੀਐ ॥
10 ਤੇਰੀ ਗਤਿ ਮਿਤਿ ਲਖੀ ਨ ਜਾਇ ਹਉ ਤੁਧੁ ਬਲਿਹਾਰੀਐ ॥੧॥
11 ਸਲੋਕੁ ਮਃ ੫ ॥
12 ਜਾ ਤੂੰ ਤੁਸਹਿ ਮਿਹਰਵਾਨ ਅਚਿੰਤੁ ਵਸਹਿ ਮਨ ਮਾਹਿ ॥
13 ਜਾ ਤੂੰ ਤੁਸਹਿ ਮਿਹਰਵਾਨ ਨਉ ਨਿਧਿ ਘਰ ਮਹਿ ਪਾਹਿ ॥
14 ਜਾ ਤੂੰ ਤੁਸਹਿ ਮਿਹਰਵਾਨ ਤਾ ਗੁਰ ਕਾ ਮੰਤ੍ਰੁ ਕਮਾਹਿ ॥
15 ਜਾ ਤੂੰ ਤੁਸਹਿ ਮਿਹਰਵਾਨ ਤਾ ਨਾਨਕ ਸਚਿ ਸਮਾਹਿ ॥੧॥
16 ਮਃ ੫ ॥
17 ਕਿਤੀ ਬੈਹਨੑਿ ਬੈਹਣੇ ਮੁਚੁ ਵਜਾਇਨਿ ਵਜ ॥
18 ਨਾਨਕ ਸਚੇ ਨਾਮ ਵਿਣੁ ਕਿਸੈ ਨ ਰਹੀਆ ਲਜ ॥੨॥
19 ਪਉੜੀ ॥
20 ਤੁਧੁ ਧਿਆਇਨੑਿ ਬੇਦ ਕਤੇਬਾ ਸਣੁ ਖੜੇ ॥
21 ਗਣਤੀ ਗਣੀ ਨ ਜਾਇ ਤੇਰੈ ਦਰਿ ਪੜੇ ॥
22 ਬ੍ਰਹਮੇ ਤੁਧੁ ਧਿਆਇਨੑਿ ਇੰਦ੍ਰ ਇੰਦ੍ਰਾਸਣਾ ॥
23 ਸੰਕਰ ਬਿਸਨ ਅਵਤਾਰ ਹਰਿ ਜਸੁ ਮੁਖਿ ਭਣਾ ॥
24 ਪੀਰ ਪਿਕਾਬਰ ਸੇਖ ਮਸਾਇਕ ਅਉਲੀਏ ॥
25 ਓਤਿ ਪੋਤਿ ਨਿਰੰਕਾਰ ਘਟਿ ਘਟਿ ਮਉਲੀਏ ॥
26 ਕੂੜਹੁ ਕਰੇ ਵਿਣਾਸੁ ਧਰਮੇ ਤਗੀਐ ॥
27 ਜਿਤੁ ਜਿਤੁ ਲਾਇਹਿ ਆਪਿ ਤਿਤੁ ਤਿਤੁ ਲਗੀਐ ॥੨॥
28 ਸਲੋਕੁ ਮਃ ੫ ॥
29 ਚੰਗਿਆਈਁ ਆਲਕੁ ਕਰੇ ਬੁਰਿਆਈਁ ਹੋਇ ਸੇਰੁ ॥
30 ਨਾਨਕ ਅਜੁ ਕਲਿ ਆਵਸੀ ਗਾਫਲ ਫਾਹੀ ਪੇਰੁ ॥੧॥
31 ਮਃ ੫ ॥
32 ਕਿਤੀਆ ਕੁਢੰਗ ਗੁਝਾ ਥੀਐ ਨ ਹਿਤੁ ॥
33 ਨਾਨਕ ਤੈ ਸਹਿ ਢਕਿਆ ਮਨ ਮਹਿ ਸਚਾ ਮਿਤੁ ॥੨॥
34 ਪਉੜੀ ॥
35 ਹਉ ਮਾਗਉ ਤੁਝੈ ਦਇਆਲ ਕਰਿ ਦਾਸਾ ਗੋਲਿਆ ॥
36 ਨਉ ਨਿਧਿ ਪਾਈ ਰਾਜੁ ਜੀਵਾ ਬੋਲਿਆ ॥
37 ਅੰਮ੍ਰਿਤ ਨਾਮੁ ਨਿਧਾਨੁ ਦਾਸਾ ਘਰਿ ਘਣਾ ॥
38 ਤਿਨ ਕੈ ਸੰਗਿ ਨਿਹਾਲੁ ਸ੍ਰਵਣੀ ਜਸੁ ਸੁਣਾ ॥
39 ਕਮਾਵਾ ਤਿਨ ਕੀ ਕਾਰ ਸਰੀਰੁ ਪਵਿਤੁ ਹੋਇ ॥
40 ਪਖਾ ਪਾਣੀ ਪੀਸਿ ਬਿਗਸਾ ਪੈਰ ਧੋਇ ॥
41 ਆਪਹੁ ਕਛੂ ਨ ਹੋਇ ਪ੍ਰਭ ਨਦਰਿ ਨਿਹਾਲੀਐ ॥
42 ਮੋਹਿ ਨਿਰਗੁਣ ਦਿਚੈ ਥਾਉ ਸੰਤ ਧਰਮ ਸਾਲੀਐ ॥੩॥
43 ਸਲੋਕ ਮਃ ੫ ॥
44 ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥
45 ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥
46 ਮਃ ੫ ॥
47 ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਣੀ ਮਨੁ ਲਾਗ ॥
48 ਅਠਸਠਿ ਤੀਰਥ ਨਾਮੁ ਪ੍ਰਭ ਜਿਸੁ ਨਾਨਕ ਮਸਤਕਿ ਭਾਗ ॥੨॥
49 ਪਉੜੀ ॥
50 ਨਿਤ ਜਪੀਐ ਸਾਸਿ ਗਿਰਾਸਿ ਨਾਉ ਪਰਵਦਿਗਾਰ ਦਾ ॥
51 ਜਿਸ ਨੋ ਕਰੇ ਰਹੰਮ ਤਿਸੁ ਨ ਵਿਸਾਰਦਾ ॥
52 ਆਪਿ ਉਪਾਵਣਹਾਰ ਆਪੇ ਹੀ ਮਾਰਦਾ ॥