Ang 536
1 ਜਨ ਨਾਨਕ ਦਾਸ ਦਾਸ ਕੋ ਕਰੀਅਹੁ ਮੇਰਾ ਮੂੰਡੁ ਸਾਧ ਪਗਾ ਹੇਠਿ ਰੁਲਸੀ ਰੇ ॥੨॥੪॥੩੭॥
2 ਰਾਗੁ ਦੇਵਗੰਧਾਰੀ ਮਹਲਾ ੫ ਘਰੁ ੭ ॥
3 ੴ ਸਤਿਗੁਰ ਪ੍ਰਸਾਦਿ ॥
4 ਸਭ ਦਿਨ ਕੇ ਸਮਰਥ ਪੰਥ ਬਿਠੁਲੇ ਹਉ ਬਲਿ ਬਲਿ ਜਾਉ ॥
5 ਗਾਵਨ ਭਾਵਨ ਸੰਤਨ ਤੋਰੈ ਚਰਨ ਉਵਾ ਕੈ ਪਾਉ ॥੧॥ ਰਹਾਉ ॥
6 ਜਾਸਨ ਬਾਸਨ ਸਹਜ ਕੇਲ ਕਰੁਣਾ ਮੈ ਏਕ ਅਨੰਤ ਅਨੂਪੈ ਠਾਉ ॥੧॥
7 ਰਿਧਿ ਸਿਧਿ ਨਿਧਿ ਕਰ ਤਲ ਜਗਜੀਵਨ ਸ੍ਰਬ ਨਾਥ ਅਨੇਕੈ ਨਾਉ ॥
8 ਦਇਆ ਮਇਆ ਕਿਰਪਾ ਨਾਨਕ ਕਉ ਸੁਨਿ ਸੁਨਿ ਜਸੁ ਜੀਵਾਉ ॥੨॥੧॥੩੮॥੬॥੪੪॥
9 ੴ ਸਤਿਗੁਰ ਪ੍ਰਸਾਦਿ ॥
10 ਰਾਗੁ ਦੇਵਗੰਧਾਰੀ ਮਹਲਾ ੯ ॥
11 ਯਹ ਮਨੁ ਨੈਕ ਨ ਕਹਿਓ ਕਰੈ ॥
12 ਸੀਖ ਸਿਖਾਇ ਰਹਿਓ ਅਪਨੀ ਸੀ ਦੁਰਮਤਿ ਤੇ ਨ ਟਰੈ ॥੧॥ ਰਹਾਉ ॥
13 ਮਦਿ ਮਾਇਆ ਕੈ ਭਇਓ ਬਾਵਰੋ ਹਰਿ ਜਸੁ ਨਹਿ ਉਚਰੈ ॥
14 ਕਰਿ ਪਰਪੰਚੁ ਜਗਤ ਕਉ ਡਹਕੈ ਅਪਨੋ ਉਦਰੁ ਭਰੈ ॥੧॥
15 ਸੁਆਨ ਪੂਛ ਜਿਉ ਹੋਇ ਨ ਸੂਧੋ ਕਹਿਓ ਨ ਕਾਨ ਧਰੈ ॥
16 ਕਹੁ ਨਾਨਕ ਭਜੁ ਰਾਮ ਨਾਮ ਨਿਤ ਜਾ ਤੇ ਕਾਜੁ ਸਰੈ ॥੨॥੧॥
17 ਦੇਵਗੰਧਾਰੀ ਮਹਲਾ ੯ ॥
18 ਸਭ ਕਿਛੁ ਜੀਵਤ ਕੋ ਬਿਵਹਾਰ ॥
19 ਮਾਤ ਪਿਤਾ ਭਾਈ ਸੁਤ ਬੰਧਪ ਅਰੁ ਫੁਨਿ ਗ੍ਰਿਹ ਕੀ ਨਾਰਿ ॥੧॥ ਰਹਾਉ ॥
20 ਤਨ ਤੇ ਪ੍ਰਾਨ ਹੋਤ ਜਬ ਨਿਆਰੇ ਟੇਰਤ ਪ੍ਰੇਤਿ ਪੁਕਾਰਿ ॥
21 ਆਧ ਘਰੀ ਕੋਊ ਨਹਿ ਰਾਖੈ ਘਰ ਤੇ ਦੇਤ ਨਿਕਾਰਿ ॥੧॥
22 ਮ੍ਰਿਗ ਤ੍ਰਿਸਨਾ ਜਿਉ ਜਗ ਰਚਨਾ ਯਹ ਦੇਖਹੁ ਰਿਦੈ ਬਿਚਾਰਿ ॥
23 ਕਹੁ ਨਾਨਕ ਭਜੁ ਰਾਮ ਨਾਮ ਨਿਤ ਜਾ ਤੇ ਹੋਤ ਉਧਾਰ ॥੨॥੨॥
24 ਦੇਵਗੰਧਾਰੀ ਮਹਲਾ ੯ ॥
25 ਜਗਤ ਮੈ ਝੂਠੀ ਦੇਖੀ ਪ੍ਰੀਤਿ ॥
26 ਅਪਨੇ ਹੀ ਸੁਖ ਸਿਉ ਸਭ ਲਾਗੇ ਕਿਆ ਦਾਰਾ ਕਿਆ ਮੀਤ ॥੧॥ ਰਹਾਉ ॥
27 ਮੇਰਉ ਮੇਰਉ ਸਭੈ ਕਹਤ ਹੈ ਹਿਤ ਸਿਉ ਬਾਧਿਓ ਚੀਤ ॥
28 ਅੰਤਿ ਕਾਲਿ ਸੰਗੀ ਨਹ ਕੋਊ ਇਹ ਅਚਰਜ ਹੈ ਰੀਤਿ ॥੧॥
29 ਮਨ ਮੂਰਖ ਅਜਹੂ ਨਹ ਸਮਝਤ ਸਿਖ ਦੈ ਹਾਰਿਓ ਨੀਤ ॥
30 ਨਾਨਕ ਭਉਜਲੁ ਪਾਰਿ ਪਰੈ ਜਉ ਗਾਵੈ ਪ੍ਰਭ ਕੇ ਗੀਤ ॥੨॥੩॥੬॥੩੮॥੪੭॥