Ang 54
1 ਗਣਤ ਗਣਾਵਣਿ ਆਈਆ ਸੂਹਾ ਵੇਸੁ ਵਿਕਾਰੁ ॥
2 ਪਾਖੰਡਿ ਪ੍ਰੇਮੁ ਨ ਪਾਈਐ ਖੋਟਾ ਪਾਜੁ ਖੁਆਰੁ ॥੧॥
3 ਹਰਿ ਜੀਉ ਇਉ ਪਿਰੁ ਰਾਵੈ ਨਾਰਿ ॥
4 ਤੁਧੁ ਭਾਵਨਿ ਸੋਹਾਗਣੀ ਅਪਣੀ ਕਿਰਪਾ ਲੈਹਿ ਸਵਾਰਿ ॥੧॥ ਰਹਾਉ ॥
5 ਗੁਰਸਬਦੀ ਸੀਗਾਰੀਆ ਤਨੁ ਮਨੁ ਪਿਰ ਕੈ ਪਾਸਿ ॥
6 ਦੁਇ ਕਰ ਜੋੜਿ ਖੜੀ ਤਕੈ ਸਚੁ ਕਹੈ ਅਰਦਾਸਿ ॥
7 ਲਾਲਿ ਰਤੀ ਸਚ ਭੈ ਵਸੀ ਭਾਇ ਰਤੀ ਰੰਗਿ ਰਾਸਿ ॥੨॥
8 ਪ੍ਰਿਅ ਕੀ ਚੇਰੀ ਕਾਂਢੀਐ ਲਾਲੀ ਮਾਨੈ ਨਾਉ ॥
9 ਸਾਚੀ ਪ੍ਰੀਤਿ ਨ ਤੁਟਈ ਸਾਚੇ ਮੇਲਿ ਮਿਲਾਉ ॥
10 ਸਬਦਿ ਰਤੀ ਮਨੁ ਵੇਧਿਆ ਹਉ ਸਦ ਬਲਿਹਾਰੈ ਜਾਉ ॥੩॥
11 ਸਾ ਧਨ ਰੰਡ ਨ ਬੈਸਈ ਜੇ ਸਤਿਗੁਰ ਮਾਹਿ ਸਮਾਇ ॥
12 ਪਿਰੁ ਰੀਸਾਲੂ ਨਉਤਨੋ ਸਾਚਉ ਮਰੈ ਨ ਜਾਇ ॥
13 ਨਿਤ ਰਵੈ ਸੋਹਾਗਣੀ ਸਾਚੀ ਨਦਰਿ ਰਜਾਇ ॥੪॥
14 ਸਾਚੁ ਧੜੀ ਧਨ ਮਾਡੀਐ ਕਾਪੜੁ ਪ੍ਰੇਮ ਸੀਗਾਰੁ ॥
15 ਚੰਦਨੁ ਚੀਤਿ ਵਸਾਇਆ ਮੰਦਰੁ ਦਸਵਾ ਦੁਆਰੁ ॥
16 ਦੀਪਕੁ ਸਬਦਿ ਵਿਗਾਸਿਆ ਰਾਮ ਨਾਮੁ ਉਰ ਹਾਰੁ ॥੫॥
17 ਨਾਰੀ ਅੰਦਰਿ ਸੋਹਣੀ ਮਸਤਕਿ ਮਣੀ ਪਿਆਰੁ ॥
18 ਸੋਭਾ ਸੁਰਤਿ ਸੁਹਾਵਣੀ ਸਾਚੈ ਪ੍ਰੇਮਿ ਅਪਾਰ ॥
19 ਬਿਨੁ ਪਿਰ ਪੁਰਖੁ ਨ ਜਾਣਈ ਸਾਚੇ ਗੁਰ ਕੈ ਹੇਤਿ ਪਿਆਰਿ ॥੬॥
20 ਨਿਸਿ ਅੰਧਿਆਰੀ ਸੁਤੀਏ ਕਿਉ ਪਿਰ ਬਿਨੁ ਰੈਣਿ ਵਿਹਾਇ ॥
21 ਅੰਕੁ ਜਲਉ ਤਨੁ ਜਾਲੀਅਉ ਮਨੁ ਧਨੁ ਜਲਿ ਬਲਿ ਜਾਇ ॥
22 ਜਾ ਧਨ ਕੰਤਿ ਨ ਰਾਵੀਆ ਤਾ ਬਿਰਥਾ ਜੋਬਨੁ ਜਾਇ ॥੭॥
23 ਸੇਜੈ ਕੰਤ ਮਹੇਲੜੀ ਸੂਤੀ ਬੂਝ ਨ ਪਾਇ ॥
24 ਹਉ ਸੁਤੀ ਪਿਰੁ ਜਾਗਣਾ ਕਿਸ ਕਉ ਪੂਛਉ ਜਾਇ ॥
25 ਸਤਿਗੁਰਿ ਮੇਲੀ ਭੈ ਵਸੀ ਨਾਨਕ ਪ੍ਰੇਮੁ ਸਖਾਇ ॥੮॥੨॥
26 ਸਿਰੀਰਾਗੁ ਮਹਲਾ ੧ ॥
27 ਆਪੇ ਗੁਣ ਆਪੇ ਕਥੈ ਆਪੇ ਸੁਣਿ ਵੀਚਾਰੁ ॥
28 ਆਪੇ ਰਤਨੁ ਪਰਖਿ ਤੂੰ ਆਪੇ ਮੋਲੁ ਅਪਾਰੁ ॥
29 ਸਾਚਉ ਮਾਨੁ ਮਹਤੁ ਤੂੰ ਆਪੇ ਦੇਵਣਹਾਰੁ ॥੧॥
30 ਹਰਿ ਜੀਉ ਤੂੰ ਕਰਤਾ ਕਰਤਾਰੁ ॥
31 ਜਿਉ ਭਾਵੈ ਤਿਉ ਰਾਖੁ ਤੂੰ ਹਰਿ ਨਾਮੁ ਮਿਲੈ ਆਚਾਰੁ ॥੧॥ ਰਹਾਉ ॥
32 ਆਪੇ ਹੀਰਾ ਨਿਰਮਲਾ ਆਪੇ ਰੰਗੁ ਮਜੀਠ ॥
33 ਆਪੇ ਮੋਤੀ ਊਜਲੋ ਆਪੇ ਭਗਤ ਬਸੀਠੁ ॥
34 ਗੁਰ ਕੈ ਸਬਦਿ ਸਲਾਹਣਾ ਘਟਿ ਘਟਿ ਡੀਠੁ ਅਡੀਠੁ ॥੨॥
35 ਆਪੇ ਸਾਗਰੁ ਬੋਹਿਥਾ ਆਪੇ ਪਾਰੁ ਅਪਾਰੁ ॥
36 ਸਾਚੀ ਵਾਟ ਸੁਜਾਣੁ ਤੂੰ ਸਬਦਿ ਲਘਾਵਣਹਾਰੁ ॥
37 ਨਿਡਰਿਆ ਡਰੁ ਜਾਣੀਐ ਬਾਝੁ ਗੁਰੂ ਗੁਬਾਰੁ ॥੩॥
38 ਅਸਥਿਰੁ ਕਰਤਾ ਦੇਖੀਐ ਹੋਰੁ ਕੇਤੀ ਆਵੈ ਜਾਇ ॥
39 ਆਪੇ ਨਿਰਮਲੁ ਏਕੁ ਤੂੰ ਹੋਰ ਬੰਧੀ ਧੰਧੈ ਪਾਇ ॥
40 ਗੁਰਿ ਰਾਖੇ ਸੇ ਉਬਰੇ ਸਾਚੇ ਸਿਉ ਲਿਵ ਲਾਇ ॥੪॥