Ang 540
1 ਨਾਨਕ ਹਰਿ ਜਪਿ ਸੁਖੁ ਪਾਇਆ ਮੇਰੀ ਜਿੰਦੁੜੀਏ ਸਭਿ ਦੂਖ ਨਿਵਾਰਣਹਾਰੋ ਰਾਮ ॥੧॥
2 ਸਾ ਰਸਨਾ ਧਨੁ ਧੰਨੁ ਹੈ ਮੇਰੀ ਜਿੰਦੁੜੀਏ ਗੁਣ ਗਾਵੈ ਹਰਿ ਪ੍ਰਭ ਕੇਰੇ ਰਾਮ ॥
3 ਤੇ ਸ੍ਰਵਨ ਭਲੇ ਸੋਭਨੀਕ ਹਹਿ ਮੇਰੀ ਜਿੰਦੁੜੀਏ ਹਰਿ ਕੀਰਤਨੁ ਸੁਣਹਿ ਹਰਿ ਤੇਰੇ ਰਾਮ ॥
4 ਸੋ ਸੀਸੁ ਭਲਾ ਪਵਿਤ੍ਰ ਪਾਵਨੁ ਹੈ ਮੇਰੀ ਜਿੰਦੁੜੀਏ ਜੋ ਜਾਇ ਲਗੈ ਗੁਰ ਪੈਰੇ ਰਾਮ ॥
5 ਗੁਰ ਵਿਟਹੁ ਨਾਨਕੁ ਵਾਰਿਆ ਮੇਰੀ ਜਿੰਦੁੜੀਏ ਜਿਨਿ ਹਰਿ ਹਰਿ ਨਾਮੁ ਚਿਤੇਰੇ ਰਾਮ ॥੨॥
6 ਤੇ ਨੇਤ੍ਰ ਭਲੇ ਪਰਵਾਣੁ ਹਹਿ ਮੇਰੀ ਜਿੰਦੁੜੀਏ ਜੋ ਸਾਧੂ ਸਤਿਗੁਰੁ ਦੇਖਹਿ ਰਾਮ ॥
7 ਤੇ ਹਸਤ ਪੁਨੀਤ ਪਵਿਤ੍ਰ ਹਹਿ ਮੇਰੀ ਜਿੰਦੁੜੀਏ ਜੋ ਹਰਿ ਜਸੁ ਹਰਿ ਹਰਿ ਲੇਖਹਿ ਰਾਮ ॥
8 ਤਿਸੁ ਜਨ ਕੇ ਪਗ ਨਿਤ ਪੂਜੀਅਹਿ ਮੇਰੀ ਜਿੰਦੁੜੀਏ ਜੋ ਮਾਰਗਿ ਧਰਮ ਚਲੇਸਹਿ ਰਾਮ ॥
9 ਨਾਨਕੁ ਤਿਨ ਵਿਟਹੁ ਵਾਰਿਆ ਮੇਰੀ ਜਿੰਦੁੜੀਏ ਹਰਿ ਸੁਣਿ ਹਰਿ ਨਾਮੁ ਮਨੇਸਹਿ ਰਾਮ ॥੩॥
10 ਧਰਤਿ ਪਾਤਾਲੁ ਆਕਾਸੁ ਹੈ ਮੇਰੀ ਜਿੰਦੁੜੀਏ ਸਭ ਹਰਿ ਹਰਿ ਨਾਮੁ ਧਿਆਵੈ ਰਾਮ ॥
11 ਪਉਣੁ ਪਾਣੀ ਬੈਸੰਤਰੋ ਮੇਰੀ ਜਿੰਦੁੜੀਏ ਨਿਤ ਹਰਿ ਹਰਿ ਹਰਿ ਜਸੁ ਗਾਵੈ ਰਾਮ ॥
12 ਵਣੁ ਤ੍ਰਿਣੁ ਸਭੁ ਆਕਾਰੁ ਹੈ ਮੇਰੀ ਜਿੰਦੁੜੀਏ ਮੁਖਿ ਹਰਿ ਹਰਿ ਨਾਮੁ ਧਿਆਵੈ ਰਾਮ ॥
13 ਨਾਨਕ ਤੇ ਹਰਿ ਦਰਿ ਪੈਨੑਾਇਆ ਮੇਰੀ ਜਿੰਦੁੜੀਏ ਜੋ ਗੁਰਮੁਖਿ ਭਗਤਿ ਮਨੁ ਲਾਵੈ ਰਾਮ ॥੪॥੪॥
14 ਬਿਹਾਗੜਾ ਮਹਲਾ ੪ ॥
15 ਜਿਨ ਹਰਿ ਹਰਿ ਨਾਮੁ ਨ ਚੇਤਿਓ ਮੇਰੀ ਜਿੰਦੁੜੀਏ ਤੇ ਮਨਮੁਖ ਮੂੜ ਇਆਣੇ ਰਾਮ ॥
16 ਜੋ ਮੋਹਿ ਮਾਇਆ ਚਿਤੁ ਲਾਇਦੇ ਮੇਰੀ ਜਿੰਦੁੜੀਏ ਸੇ ਅੰਤਿ ਗਏ ਪਛੁਤਾਣੇ ਰਾਮ ॥
17 ਹਰਿ ਦਰਗਹ ਢੋਈ ਨਾ ਲਹਨੑਿ ਮੇਰੀ ਜਿੰਦੁੜੀਏ ਜੋ ਮਨਮੁਖ ਪਾਪਿ ਲੁਭਾਣੇ ਰਾਮ ॥
18 ਜਨ ਨਾਨਕ ਗੁਰ ਮਿਲਿ ਉਬਰੇ ਮੇਰੀ ਜਿੰਦੁੜੀਏ ਹਰਿ ਜਪਿ ਹਰਿ ਨਾਮਿ ਸਮਾਣੇ ਰਾਮ ॥੧॥
19 ਸਭਿ ਜਾਇ ਮਿਲਹੁ ਸਤਿਗੁਰੂ ਕਉ ਮੇਰੀ ਜਿੰਦੁੜੀਏ ਜੋ ਹਰਿ ਹਰਿ ਨਾਮੁ ਦ੍ਰਿੜਾਵੈ ਰਾਮ ॥
20 ਹਰਿ ਜਪਦਿਆ ਖਿਨੁ ਢਿਲ ਨ ਕੀਜਈ ਮੇਰੀ ਜਿੰਦੁੜੀਏ ਮਤੁ ਕਿ ਜਾਪੈ ਸਾਹੁ ਆਵੈ ਕਿ ਨ ਆਵੈ ਰਾਮ ॥
21 ਸਾ ਵੇਲਾ ਸੋ ਮੂਰਤੁ ਸਾ ਘੜੀ ਸੋ ਮੁਹਤੁ ਸਫਲੁ ਹੈ ਮੇਰੀ ਜਿੰਦੁੜੀਏ ਜਿਤੁ ਹਰਿ ਮੇਰਾ ਚਿਤਿ ਆਵੈ ਰਾਮ ॥
22 ਜਨ ਨਾਨਕ ਨਾਮੁ ਧਿਆਇਆ ਮੇਰੀ ਜਿੰਦੁੜੀਏ ਜਮਕੰਕਰੁ ਨੇੜਿ ਨ ਆਵੈ ਰਾਮ ॥੨॥
23 ਹਰਿ ਵੇਖੈ ਸੁਣੈ ਨਿਤ ਸਭੁ ਕਿਛੁ ਮੇਰੀ ਜਿੰਦੁੜੀਏ ਸੋ ਡਰੈ ਜਿਨਿ ਪਾਪ ਕਮਤੇ ਰਾਮ ॥
24 ਜਿਸੁ ਅੰਤਰੁ ਹਿਰਦਾ ਸੁਧੁ ਹੈ ਮੇਰੀ ਜਿੰਦੁੜੀਏ ਤਿਨਿ ਜਨਿ ਸਭਿ ਡਰ ਸੁਟਿ ਘਤੇ ਰਾਮ ॥
25 ਹਰਿ ਨਿਰਭਉ ਨਾਮਿ ਪਤੀਜਿਆ ਮੇਰੀ ਜਿੰਦੁੜੀਏ ਸਭਿ ਝਖ ਮਾਰਨੁ ਦੁਸਟ ਕੁਪਤੇ ਰਾਮ ॥