Ang 553
1 ਜਿਨਾ ਆਪੇ ਗੁਰਮੁਖਿ ਦੇ ਵਡਿਆਈ ਸੇ ਜਨ ਸਚੀ ਦਰਗਹਿ ਜਾਣੇ ॥੧੧॥
2 ਸਲੋਕੁ ਮਰਦਾਨਾ ੧ ॥
3 ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥
4 ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥
5 ਮਜਲਸ ਕੂੜੇ ਲਬ ਕੀ ਪੀ ਪੀ ਹੋਇ ਖੁਆਰੁ ॥
6 ਕਰਣੀ ਲਾਹਣਿ ਸਤੁ ਗੁੜੁ ਸਚੁ ਸਰਾ ਕਰਿ ਸਾਰੁ ॥
7 ਗੁਣ ਮੰਡੇ ਕਰਿ ਸੀਲੁ ਘਿਉ ਸਰਮੁ ਮਾਸੁ ਆਹਾਰੁ ॥
8 ਗੁਰਮੁਖਿ ਪਾਈਐ ਨਾਨਕਾ ਖਾਧੈ ਜਾਹਿ ਬਿਕਾਰ ॥੧॥
9 ਮਰਦਾਨਾ ੧ ॥
10 ਕਾਇਆ ਲਾਹਣਿ ਆਪੁ ਮਦੁ ਮਜਲਸ ਤ੍ਰਿਸਨਾ ਧਾਤੁ ॥
11 ਮਨਸਾ ਕਟੋਰੀ ਕੂੜਿ ਭਰੀ ਪੀਲਾਏ ਜਮਕਾਲੁ ॥
12 ਇਤੁ ਮਦਿ ਪੀਤੈ ਨਾਨਕਾ ਬਹੁਤੇ ਖਟੀਅਹਿ ਬਿਕਾਰ ॥
13 ਗਿਆਨੁ ਗੁੜੁ ਸਾਲਾਹ ਮੰਡੇ ਭਉ ਮਾਸੁ ਆਹਾਰੁ ॥
14 ਨਾਨਕ ਇਹੁ ਭੋਜਨੁ ਸਚੁ ਹੈ ਸਚੁ ਨਾਮੁ ਆਧਾਰੁ ॥੨॥
15 ਕਾਂਯਾਂ ਲਾਹਣਿ ਆਪੁ ਮਦੁ ਅੰਮ੍ਰਿਤ ਤਿਸ ਕੀ ਧਾਰ ॥
16 ਸਤਸੰਗਤਿ ਸਿਉ ਮੇਲਾਪੁ ਹੋਇ ਲਿਵ ਕਟੋਰੀ ਅੰਮ੍ਰਿਤ ਭਰੀ ਪੀ ਪੀ ਕਟਹਿ ਬਿਕਾਰ ॥੩॥
17 ਪਉੜੀ ॥
18 ਆਪੇ ਸੁਰਿ ਨਰ ਗਣ ਗੰਧਰਬਾ ਆਪੇ ਖਟ ਦਰਸਨ ਕੀ ਬਾਣੀ ॥
19 ਆਪੇ ਸਿਵ ਸੰਕਰ ਮਹੇਸਾ ਆਪੇ ਗੁਰਮੁਖਿ ਅਕਥ ਕਹਾਣੀ ॥
20 ਆਪੇ ਜੋਗੀ ਆਪੇ ਭੋਗੀ ਆਪੇ ਸੰਨਿਆਸੀ ਫਿਰੈ ਬਿਬਾਣੀ ॥
21 ਆਪੈ ਨਾਲਿ ਗੋਸਟਿ ਆਪਿ ਉਪਦੇਸੈ ਆਪੇ ਸੁਘੜੁ ਸਰੂਪੁ ਸਿਆਣੀ ॥
22 ਆਪਣਾ ਚੋਜੁ ਕਰਿ ਵੇਖੈ ਆਪੇ ਆਪੇ ਸਭਨਾ ਜੀਆ ਕਾ ਹੈ ਜਾਣੀ ॥੧੨॥
23 ਸਲੋਕੁ ਮਃ ੩ ॥
24 ਏਹਾ ਸੰਧਿਆ ਪਰਵਾਣੁ ਹੈ ਜਿਤੁ ਹਰਿ ਪ੍ਰਭੁ ਮੇਰਾ ਚਿਤਿ ਆਵੈ ॥
25 ਹਰਿ ਸਿਉ ਪ੍ਰੀਤਿ ਊਪਜੈ ਮਾਇਆ ਮੋਹੁ ਜਲਾਵੈ ॥
26 ਗੁਰ ਪਰਸਾਦੀ ਦੁਬਿਧਾ ਮਰੈ ਮਨੂਆ ਅਸਥਿਰੁ ਸੰਧਿਆ ਕਰੇ ਵੀਚਾਰੁ ॥
27 ਨਾਨਕ ਸੰਧਿਆ ਕਰੈ ਮਨਮੁਖੀ ਜੀਉ ਨ ਟਿਕੈ ਮਰਿ ਜੰਮੈ ਹੋਇ ਖੁਆਰੁ ॥੧॥
28 ਮਃ ੩ ॥
29 ਪ੍ਰਿਉ ਪ੍ਰਿਉ ਕਰਤੀ ਸਭੁ ਜਗੁ ਫਿਰੀ ਮੇਰੀ ਪਿਆਸ ਨ ਜਾਇ ॥
30 ਨਾਨਕ ਸਤਿਗੁਰਿ ਮਿਲਿਐ ਮੇਰੀ ਪਿਆਸ ਗਈ ਪਿਰੁ ਪਾਇਆ ਘਰਿ ਆਇ ॥੨॥
31 ਪਉੜੀ ॥
32 ਆਪੇ ਤੰਤੁ ਪਰਮ ਤੰਤੁ ਸਭੁ ਆਪੇ ਆਪੇ ਠਾਕੁਰੁ ਦਾਸੁ ਭਇਆ ॥
33 ਆਪੇ ਦਸ ਅਠ ਵਰਨ ਉਪਾਇਅਨੁ ਆਪਿ ਬ੍ਰਹਮੁ ਆਪਿ ਰਾਜੁ ਲਇਆ ॥
34 ਆਪੇ ਮਾਰੇ ਆਪੇ ਛੋਡੈ ਆਪੇ ਬਖਸੇ ਕਰੇ ਦਇਆ ॥
35 ਆਪਿ ਅਭੁਲੁ ਨ ਭੁਲੈ ਕਬ ਹੀ ਸਭੁ ਸਚੁ ਤਪਾਵਸੁ ਸਚੁ ਥਿਆ ॥
36 ਆਪੇ ਜਿਨਾ ਬੁਝਾਏ ਗੁਰਮੁਖਿ ਤਿਨ ਅੰਦਰਹੁ ਦੂਜਾ ਭਰਮੁ ਗਇਆ ॥੧੩॥
37 ਸਲੋਕੁ ਮਃ ੫ ॥
38 ਹਰਿ ਨਾਮੁ ਨ ਸਿਮਰਹਿ ਸਾਧਸੰਗਿ ਤੈ ਤਨਿ ਉਡੈ ਖੇਹ ॥
39 ਜਿਨਿ ਕੀਤੀ ਤਿਸੈ ਨ ਜਾਣਈ ਨਾਨਕ ਫਿਟੁ ਅਲੂਣੀ ਦੇਹ ॥੧॥