Ang 560
1 ਗੁਰਮੁਖਿ ਮਨ ਮੇਰੇ ਨਾਮੁ ਸਮਾਲਿ ॥
2 ਸਦਾ ਨਿਬਹੈ ਚਲੈ ਤੇਰੈ ਨਾਲਿ ॥ ਰਹਾਉ ॥
3 ਗੁਰਮੁਖਿ ਜਾਤਿ ਪਤਿ ਸਚੁ ਸੋਇ ॥
4 ਗੁਰਮੁਖਿ ਅੰਤਰਿ ਸਖਾਈ ਪ੍ਰਭੁ ਹੋਇ ॥੨॥
5 ਗੁਰਮੁਖਿ ਜਿਸ ਨੋ ਆਪਿ ਕਰੇ ਸੋ ਹੋਇ ॥
6 ਗੁਰਮੁਖਿ ਆਪਿ ਵਡਾਈ ਦੇਵੈ ਸੋਇ ॥੩॥
7 ਗੁਰਮੁਖਿ ਸਬਦੁ ਸਚੁ ਕਰਣੀ ਸਾਰੁ ॥
8 ਗੁਰਮੁਖਿ ਨਾਨਕ ਪਰਵਾਰੈ ਸਾਧਾਰੁ ॥੪॥੬॥
9 ਵਡਹੰਸੁ ਮਹਲਾ ੩ ॥
10 ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥
11 ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥
12 ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥
13 ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥
14 ਅਖੀ ਸੰਤੋਖੀਆ ਏਕ ਲਿਵ ਲਾਇ ॥
15 ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥
16 ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥
17 ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥
18 ਨਾਨਕ ਮਸਤਕਿ ਜਿਸੁ ਵਡਭਾਗੁ ॥
19 ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥
20 ਵਡਹੰਸੁ ਮਹਲਾ ੩ ॥
21 ਪੂਰੇ ਗੁਰ ਤੇ ਨਾਮੁ ਪਾਇਆ ਜਾਇ ॥
22 ਸਚੈ ਸਬਦਿ ਸਚਿ ਸਮਾਇ ॥੧॥
23 ਏ ਮਨ ਨਾਮੁ ਨਿਧਾਨੁ ਤੂ ਪਾਇ ॥
24 ਆਪਣੇ ਗੁਰ ਕੀ ਮੰਨਿ ਲੈ ਰਜਾਇ ॥੧॥ ਰਹਾਉ ॥
25 ਗੁਰ ਕੈ ਸਬਦਿ ਵਿਚਹੁ ਮੈਲੁ ਗਵਾਇ ॥
26 ਨਿਰਮਲੁ ਨਾਮੁ ਵਸੈ ਮਨਿ ਆਇ ॥੨॥
27 ਭਰਮੇ ਭੂਲਾ ਫਿਰੈ ਸੰਸਾਰੁ ॥
28 ਮਰਿ ਜਨਮੈ ਜਮੁ ਕਰੇ ਖੁਆਰੁ ॥੩॥
29 ਨਾਨਕ ਸੇ ਵਡਭਾਗੀ ਜਿਨ ਹਰਿ ਨਾਮੁ ਧਿਆਇਆ ॥
30 ਗੁਰ ਪਰਸਾਦੀ ਮੰਨਿ ਵਸਾਇਆ ॥੪॥੮॥
31 ਵਡਹੰਸੁ ਮਹਲਾ ੩ ॥
32 ਹਉਮੈ ਨਾਵੈ ਨਾਲਿ ਵਿਰੋਧੁ ਹੈ ਦੁਇ ਨ ਵਸਹਿ ਇਕ ਠਾਇ ॥
33 ਹਉਮੈ ਵਿਚਿ ਸੇਵਾ ਨ ਹੋਵਈ ਤਾ ਮਨੁ ਬਿਰਥਾ ਜਾਇ ॥੧॥
34 ਹਰਿ ਚੇਤਿ ਮਨ ਮੇਰੇ ਤੂ ਗੁਰ ਕਾ ਸਬਦੁ ਕਮਾਇ ॥
35 ਹੁਕਮੁ ਮੰਨਹਿ ਤਾ ਹਰਿ ਮਿਲੈ ਤਾ ਵਿਚਹੁ ਹਉਮੈ ਜਾਇ ॥ ਰਹਾਉ ॥
36 ਹਉਮੈ ਸਭੁ ਸਰੀਰੁ ਹੈ ਹਉਮੈ ਓਪਤਿ ਹੋਇ ॥
37 ਹਉਮੈ ਵਡਾ ਗੁਬਾਰੁ ਹੈ ਹਉਮੈ ਵਿਚਿ ਬੁਝਿ ਨ ਸਕੈ ਕੋਇ ॥੨॥
38 ਹਉਮੈ ਵਿਚਿ ਭਗਤਿ ਨ ਹੋਵਈ ਹੁਕਮੁ ਨ ਬੁਝਿਆ ਜਾਇ ॥
39 ਹਉਮੈ ਵਿਚਿ ਜੀਉ ਬੰਧੁ ਹੈ ਨਾਮੁ ਨ ਵਸੈ ਮਨਿ ਆਇ ॥੩॥
40 ਨਾਨਕ ਸਤਗੁਰਿ ਮਿਲਿਐ ਹਉਮੈ ਗਈ ਤਾ ਸਚੁ ਵਸਿਆ ਮਨਿ ਆਇ ॥
41 ਸਚੁ ਕਮਾਵੈ ਸਚਿ ਰਹੈ ਸਚੇ ਸੇਵਿ ਸਮਾਇ ॥੪॥੯॥੧੨॥
42 ਵਡਹੰਸੁ ਮਹਲਾ ੪ ਘਰੁ ੧ ॥
43 ੴ ਸਤਿਗੁਰ ਪ੍ਰਸਾਦਿ ॥
44 ਸੇਜ ਏਕ ਏਕੋ ਪ੍ਰਭੁ ਠਾਕੁਰੁ ॥
45 ਗੁਰਮੁਖਿ ਹਰਿ ਰਾਵੇ ਸੁਖ ਸਾਗਰੁ ॥੧॥
46 ਮੈ ਪ੍ਰਭ ਮਿਲਣ ਪ੍ਰੇਮ ਮਨਿ ਆਸਾ ॥