Ang 561
1 ਗੁਰੁ ਪੂਰਾ ਮੇਲਾਵੈ ਮੇਰਾ ਪ੍ਰੀਤਮੁ ਹਉ ਵਾਰਿ ਵਾਰਿ ਆਪਣੇ ਗੁਰੂ ਕਉ ਜਾਸਾ ॥੧॥ ਰਹਾਉ ॥
2 ਮੈ ਅਵਗਣ ਭਰਪੂਰਿ ਸਰੀਰੇ ॥
3 ਹਉ ਕਿਉ ਕਰਿ ਮਿਲਾ ਅਪਣੇ ਪ੍ਰੀਤਮ ਪੂਰੇ ॥੨॥
4 ਜਿਨਿ ਗੁਣਵੰਤੀ ਮੇਰਾ ਪ੍ਰੀਤਮੁ ਪਾਇਆ ॥
5 ਸੇ ਮੈ ਗੁਣ ਨਾਹੀ ਹਉ ਕਿਉ ਮਿਲਾ ਮੇਰੀ ਮਾਇਆ ॥੩॥
6 ਹਉ ਕਰਿ ਕਰਿ ਥਾਕਾ ਉਪਾਵ ਬਹੁਤੇਰੇ ॥
7 ਨਾਨਕ ਗਰੀਬ ਰਾਖਹੁ ਹਰਿ ਮੇਰੇ ॥੪॥੧॥
8 ਵਡਹੰਸੁ ਮਹਲਾ ੪ ॥
9 ਮੇਰਾ ਹਰਿ ਪ੍ਰਭੁ ਸੁੰਦਰੁ ਮੈ ਸਾਰ ਨ ਜਾਣੀ ॥
10 ਹਉ ਹਰਿ ਪ੍ਰਭ ਛੋਡਿ ਦੂਜੈ ਲੋਭਾਣੀ ॥੧॥
11 ਹਉ ਕਿਉ ਕਰਿ ਪਿਰ ਕਉ ਮਿਲਉ ਇਆਣੀ ॥
12 ਜੋ ਪਿਰ ਭਾਵੈ ਸਾ ਸੋਹਾਗਣਿ ਸਾਈ ਪਿਰ ਕਉ ਮਿਲੈ ਸਿਆਣੀ ॥੧॥ ਰਹਾਉ ॥
13 ਮੈ ਵਿਚਿ ਦੋਸ ਹਉ ਕਿਉ ਕਰਿ ਪਿਰੁ ਪਾਵਾ ॥
14 ਤੇਰੇ ਅਨੇਕ ਪਿਆਰੇ ਹਉ ਪਿਰ ਚਿਤਿ ਨ ਆਵਾ ॥੨॥
15 ਜਿਨਿ ਪਿਰੁ ਰਾਵਿਆ ਸਾ ਭਲੀ ਸੁਹਾਗਣਿ ॥
16 ਸੇ ਮੈ ਗੁਣ ਨਾਹੀ ਹਉ ਕਿਆ ਕਰੀ ਦੁਹਾਗਣਿ ॥੩॥
17 ਨਿਤ ਸੁਹਾਗਣਿ ਸਦਾ ਪਿਰੁ ਰਾਵੈ ॥
18 ਮੈ ਕਰਮਹੀਣ ਕਬ ਹੀ ਗਲਿ ਲਾਵੈ ॥੪॥
19 ਤੂ ਪਿਰੁ ਗੁਣਵੰਤਾ ਹਉ ਅਉਗੁਣਿਆਰਾ ॥
20 ਮੈ ਨਿਰਗੁਣ ਬਖਸਿ ਨਾਨਕੁ ਵੇਚਾਰਾ ॥੫॥੨॥
21 ਵਡਹੰਸੁ ਮਹਲਾ ੪ ਘਰੁ ੨ ॥
22 ੴ ਸਤਿਗੁਰ ਪ੍ਰਸਾਦਿ ॥
23 ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥
24 ਹਉ ਜਾਇ ਪੁਛਾ ਅਪਨੇ ਸਤਗੁਰੈ ਗੁਰ ਪੁਛਿ ਮਨੁ ਮੁਗਧੁ ਸਮਝਾਵਾ ॥
25 ਭੂਲਾ ਮਨੁ ਸਮਝੈ ਗੁਰਸਬਦੀ ਹਰਿ ਹਰਿ ਸਦਾ ਧਿਆਏ ॥
26 ਨਾਨਕ ਜਿਸੁ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਚਰਣੀ ਚਿਤੁ ਲਾਏ ॥੧॥
27 ਹਉ ਸਭਿ ਵੇਸ ਕਰੀ ਪਿਰ ਕਾਰਣਿ ਜੇ ਹਰਿ ਪ੍ਰਭ ਸਾਚੇ ਭਾਵਾ ॥
28 ਸੋ ਪਿਰੁ ਪਿਆਰਾ ਮੈ ਨਦਰਿ ਨ ਦੇਖੈ ਹਉ ਕਿਉ ਕਰਿ ਧੀਰਜੁ ਪਾਵਾ ॥
29 ਜਿਸੁ ਕਾਰਣਿ ਹਉ ਸੀਗਾਰੁ ਸੀਗਾਰੀ ਸੋ ਪਿਰੁ ਰਤਾ ਮੇਰਾ ਅਵਰਾ ॥
30 ਨਾਨਕ ਧਨੁ ਧੰਨੁ ਧੰਨੁ ਸੋਹਾਗਣਿ ਜਿਨਿ ਪਿਰੁ ਰਾਵਿਅੜਾ ਸਚੁ ਸਵਰਾ ॥੨॥
31 ਹਉ ਜਾਇ ਪੁਛਾ ਸੋਹਾਗ ਸੁਹਾਗਣਿ ਤੁਸੀ ਕਿਉ ਪਿਰੁ ਪਾਇਅੜਾ ਪ੍ਰਭੁ ਮੇਰਾ ॥
32 ਮੈ ਊਪਰਿ ਨਦਰਿ ਕਰੀ ਪਿਰਿ ਸਾਚੈ ਮੈ ਛੋਡਿਅੜਾ ਮੇਰਾ ਤੇਰਾ ॥
33 ਸਭੁ ਮਨੁ ਤਨੁ ਜੀਉ ਕਰਹੁ ਹਰਿ ਪ੍ਰਭ ਕਾ ਇਤੁ ਮਾਰਗਿ ਭੈਣੇ ਮਿਲੀਐ ॥
34 ਆਪਨੜਾ ਪ੍ਰਭੁ ਨਦਰਿ ਕਰਿ ਦੇਖੈ ਨਾਨਕ ਜੋਤਿ ਜੋਤੀ ਰਲੀਐ ॥੩॥
35 ਜੋ ਹਰਿ ਪ੍ਰਭ ਕਾ ਮੈ ਦੇਇ ਸਨੇਹਾ ਤਿਸੁ ਮਨੁ ਤਨੁ ਅਪਣਾ ਦੇਵਾ ॥
36 ਨਿਤ ਪਖਾ ਫੇਰੀ ਸੇਵ ਕਮਾਵਾ ਤਿਸੁ ਆਗੈ ਪਾਣੀ ਢੋਵਾਂ ॥
37 ਨਿਤ ਨਿਤ ਸੇਵ ਕਰੀ ਹਰਿ ਜਨ ਕੀ ਜੋ ਹਰਿ ਹਰਿ ਕਥਾ ਸੁਣਾਏ ॥