Ang 571
1 ਮਾਇਆ ਮੋਹੁ ਅੰਤਰਿ ਮਲੁ ਲਾਗੈ ਮਾਇਆ ਕੇ ਵਾਪਾਰਾ ਰਾਮ ॥
2 ਮਾਇਆ ਕੇ ਵਾਪਾਰਾ ਜਗਤਿ ਪਿਆਰਾ ਆਵਣਿ ਜਾਣਿ ਦੁਖੁ ਪਾਈ ॥
3 ਬਿਖੁ ਕਾ ਕੀੜਾ ਬਿਖੁ ਸਿਉ ਲਾਗਾ ਬਿਸ੍ਟਾ ਮਾਹਿ ਸਮਾਈ ॥
4 ਜੋ ਧੁਰਿ ਲਿਖਿਆ ਸੋਇ ਕਮਾਵੈ ਕੋਇ ਨ ਮੇਟਣਹਾਰਾ ॥
5 ਨਾਨਕ ਨਾਮਿ ਰਤੇ ਤਿਨ ਸਦਾ ਸੁਖੁ ਪਾਇਆ ਹੋਰਿ ਮੂਰਖ ਕੂਕਿ ਮੁਏ ਗਾਵਾਰਾ ॥੩॥
6 ਮਾਇਆ ਮੋਹਿ ਮਨੁ ਰੰਗਿਆ ਮੋਹਿ ਸੁਧਿ ਨ ਕਾਈ ਰਾਮ ॥
7 ਗੁਰਮੁਖਿ ਇਹੁ ਮਨੁ ਰੰਗੀਐ ਦੂਜਾ ਰੰਗੁ ਜਾਈ ਰਾਮ ॥
8 ਦੂਜਾ ਰੰਗੁ ਜਾਈ ਸਾਚਿ ਸਮਾਈ ਸਚਿ ਭਰੇ ਭੰਡਾਰਾ ॥
9 ਗੁਰਮੁਖਿ ਹੋਵੈ ਸੋਈ ਬੂਝੈ ਸਚਿ ਸਵਾਰਣਹਾਰਾ ॥
10 ਆਪੇ ਮੇਲੇ ਸੋ ਹਰਿ ਮਿਲੈ ਹੋਰੁ ਕਹਣਾ ਕਿਛੂ ਨ ਜਾਏ ॥
11 ਨਾਨਕ ਵਿਣੁ ਨਾਵੈ ਭਰਮਿ ਭੁਲਾਇਆ ਇਕਿ ਨਾਮਿ ਰਤੇ ਰੰਗੁ ਲਾਏ ॥੪॥੫॥
12 ਵਡਹੰਸੁ ਮਹਲਾ ੩ ॥
13 ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥
14 ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥
15 ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥
16 ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥
17 ਸਚਾ ਮਨਿ ਭਾਇਆ ਸਚੁ ਵਸਾਇਆ ਸਬਦਿ ਰਤੇ ਅੰਤਿ ਨਿਬੇਰਾ ॥
18 ਨਾਨਕ ਨਾਮਿ ਰਤੇ ਸੇ ਸਚਿ ਸਮਾਣੇ ਬਹੁਰਿ ਨ ਭਵਜਲਿ ਫੇਰਾ ॥੧॥
19 ਮਾਇਆ ਮੋਹੁ ਸਭੁ ਬਰਲੁ ਹੈ ਦੂਜੈ ਭਾਇ ਖੁਆਈ ਰਾਮ ॥
20 ਮਾਤਾ ਪਿਤਾ ਸਭੁ ਹੇਤੁ ਹੈ ਹੇਤੇ ਪਲਚਾਈ ਰਾਮ ॥
21 ਹੇਤੇ ਪਲਚਾਈ ਪੁਰਬਿ ਕਮਾਈ ਮੇਟਿ ਨ ਸਕੈ ਕੋਈ ॥
22 ਜਿਨਿ ਸ੍ਰਿਸਟਿ ਸਾਜੀ ਸੋ ਕਰਿ ਵੇਖੈ ਤਿਸੁ ਜੇਵਡੁ ਅਵਰੁ ਨ ਕੋਈ ॥
23 ਮਨਮੁਖਿ ਅੰਧਾ ਤਪਿ ਤਪਿ ਖਪੈ ਬਿਨੁ ਸਬਦੈ ਸਾਂਤਿ ਨ ਆਈ ॥
24 ਨਾਨਕ ਬਿਨੁ ਨਾਵੈ ਸਭੁ ਕੋਈ ਭੁਲਾ ਮਾਇਆ ਮੋਹਿ ਖੁਆਈ ॥੨॥
25 ਏਹੁ ਜਗੁ ਜਲਤਾ ਦੇਖਿ ਕੈ ਭਜਿ ਪਏ ਹਰਿ ਸਰਣਾਈ ਰਾਮ ॥
26 ਅਰਦਾਸਿ ਕਰਂੀ ਗੁਰ ਪੂਰੇ ਆਗੈ ਰਖਿ ਲੇਵਹੁ ਦੇਹੁ ਵਡਾਈ ਰਾਮ ॥
27 ਰਖਿ ਲੇਵਹੁ ਸਰਣਾਈ ਹਰਿ ਨਾਮੁ ਵਡਾਈ ਤੁਧੁ ਜੇਵਡੁ ਅਵਰੁ ਨ ਦਾਤਾ ॥
28 ਸੇਵਾ ਲਾਗੇ ਸੇ ਵਡਭਾਗੇ ਜੁਗਿ ਜੁਗਿ ਏਕੋ ਜਾਤਾ ॥
29 ਜਤੁ ਸਤੁ ਸੰਜਮੁ ਕਰਮ ਕਮਾਵੈ ਬਿਨੁ ਗੁਰ ਗਤਿ ਨਹੀ ਪਾਈ ॥
30 ਨਾਨਕ ਤਿਸ ਨੋ ਸਬਦੁ ਬੁਝਾਏ ਜੋ ਜਾਇ ਪਵੈ ਹਰਿ ਸਰਣਾਈ ॥੩॥
31 ਜੋ ਹਰਿ ਮਤਿ ਦੇਇ ਸਾ ਊਪਜੈ ਹੋਰ ਮਤਿ ਨ ਕਾਈ ਰਾਮ ॥
32 ਅੰਤਰਿ ਬਾਹਰਿ ਏਕੁ ਤੂ ਆਪੇ ਦੇਹਿ ਬੁਝਾਈ ਰਾਮ ॥
33 ਆਪੇ ਦੇਹਿ ਬੁਝਾਈ ਅਵਰ ਨ ਭਾਈ ਗੁਰਮੁਖਿ ਹਰਿ ਰਸੁ ਚਾਖਿਆ ॥
34 ਦਰਿ ਸਾਚੈ ਸਦਾ ਹੈ ਸਾਚਾ ਸਾਚੈ ਸਬਦਿ ਸੁਭਾਖਿਆ ॥