Ang 575
1 ਹਰਿ ਧਾਰਹੁ ਹਰਿ ਧਾਰਹੁ ਕਿਰਪਾ ਕਰਿ ਕਿਰਪਾ ਲੇਹੁ ਉਬਾਰੇ ਰਾਮ ॥
2 ਹਮ ਪਾਪੀ ਹਮ ਪਾਪੀ ਨਿਰਗੁਣ ਦੀਨ ਤੁਮੑਾਰੇ ਰਾਮ ॥
3 ਹਮ ਪਾਪੀ ਨਿਰਗੁਣ ਦੀਨ ਤੁਮੑਾਰੇ ਹਰਿ ਦੈਆਲ ਸਰਣਾਇਆ ॥
4 ਤੂ ਦੁਖ ਭੰਜਨੁ ਸਰਬ ਸੁਖਦਾਤਾ ਹਮ ਪਾਥਰ ਤਰੇ ਤਰਾਇਆ ॥
5 ਸਤਿਗੁਰ ਭੇਟਿ ਰਾਮ ਰਸੁ ਪਾਇਆ ਜਨ ਨਾਨਕ ਨਾਮਿ ਉਧਾਰੇ ॥
6 ਹਰਿ ਧਾਰਹੁ ਹਰਿ ਧਾਰਹੁ ਕਿਰਪਾ ਕਰਿ ਕਿਰਪਾ ਲੇਹੁ ਉਬਾਰੇ ਰਾਮ ॥੪॥੪॥
7 ਵਡਹੰਸੁ ਮਹਲਾ ੪ ਘੋੜੀਆ ॥
8 ੴ ਸਤਿਗੁਰ ਪ੍ਰਸਾਦਿ ॥
9 ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥
10 ਧੰਨੁ ਮਾਣਸ ਜਨਮੁ ਪੁੰਨਿ ਪਾਈਆ ਰਾਮ ॥
11 ਮਾਣਸ ਜਨਮੁ ਵਡ ਪੁੰਨੇ ਪਾਇਆ ਦੇਹ ਸੁ ਕੰਚਨ ਚੰਗੜੀਆ ॥
12 ਗੁਰਮੁਖਿ ਰੰਗੁ ਚਲੂਲਾ ਪਾਵੈ ਹਰਿ ਹਰਿ ਹਰਿ ਨਵ ਰੰਗੜੀਆ ॥
13 ਏਹ ਦੇਹ ਸੁ ਬਾਂਕੀ ਜਿਤੁ ਹਰਿ ਜਾਪੀ ਹਰਿ ਹਰਿ ਨਾਮਿ ਸੁਹਾਵੀਆ ॥
14 ਵਡਭਾਗੀ ਪਾਈ ਨਾਮੁ ਸਖਾਈ ਜਨ ਨਾਨਕ ਰਾਮਿ ਉਪਾਈਆ ॥੧॥
15 ਦੇਹ ਪਾਵਉ ਜੀਨੁ ਬੁਝਿ ਚੰਗਾ ਰਾਮ ॥
16 ਚੜਿ ਲੰਘਾ ਜੀ ਬਿਖਮੁ ਭੁਇਅੰਗਾ ਰਾਮ ॥
17 ਬਿਖਮੁ ਭੁਇਅੰਗਾ ਅਨਤ ਤਰੰਗਾ ਗੁਰਮੁਖਿ ਪਾਰਿ ਲੰਘਾਏ ॥
18 ਹਰਿ ਬੋਹਿਥਿ ਚੜਿ ਵਡਭਾਗੀ ਲੰਘੈ ਗੁਰੁ ਖੇਵਟੁ ਸਬਦਿ ਤਰਾਏ ॥
19 ਅਨਦਿਨੁ ਹਰਿ ਰੰਗਿ ਹਰਿ ਗੁਣ ਗਾਵੈ ਹਰਿ ਰੰਗੀ ਹਰਿ ਰੰਗਾ ॥
20 ਜਨ ਨਾਨਕ ਨਿਰਬਾਣ ਪਦੁ ਪਾਇਆ ਹਰਿ ਉਤਮੁ ਹਰਿ ਪਦੁ ਚੰਗਾ ॥੨॥
21 ਕੜੀਆਲੁ ਮੁਖੇ ਗੁਰਿ ਗਿਆਨੁ ਦ੍ਰਿੜਾਇਆ ਰਾਮ ॥
22 ਤਨਿ ਪ੍ਰੇਮੁ ਹਰਿ ਚਾਬਕੁ ਲਾਇਆ ਰਾਮ ॥
23 ਤਨਿ ਪ੍ਰੇਮੁ ਹਰਿ ਹਰਿ ਲਾਇ ਚਾਬਕੁ ਮਨੁ ਜਿਣੈ ਗੁਰਮੁਖਿ ਜੀਤਿਆ ॥
24 ਅਘੜੋ ਘੜਾਵੈ ਸਬਦੁ ਪਾਵੈ ਅਪਿਉ ਹਰਿ ਰਸੁ ਪੀਤਿਆ ॥
25 ਸੁਣਿ ਸ੍ਰਵਣ ਬਾਣੀ ਗੁਰਿ ਵਖਾਣੀ ਹਰਿ ਰੰਗੁ ਤੁਰੀ ਚੜਾਇਆ ॥
26 ਮਹਾ ਮਾਰਗੁ ਪੰਥੁ ਬਿਖੜਾ ਜਨ ਨਾਨਕ ਪਾਰਿ ਲੰਘਾਇਆ ॥੩॥
27 ਘੋੜੀ ਤੇਜਣਿ ਦੇਹ ਰਾਮਿ ਉਪਾਈਆ ਰਾਮ ॥
28 ਜਿਤੁ ਹਰਿ ਪ੍ਰਭੁ ਜਾਪੈ ਸਾ ਧਨੁ ਧੰਨੁ ਤੁਖਾਈਆ ਰਾਮ ॥
29 ਜਿਤੁ ਹਰਿ ਪ੍ਰਭੁ ਜਾਪੈ ਸਾ ਧੰਨੁ ਸਾਬਾਸੈ ਧੁਰਿ ਪਾਇਆ ਕਿਰਤੁ ਜੁੜੰਦਾ ॥
30 ਚੜਿ ਦੇਹੜਿ ਘੋੜੀ ਬਿਖਮੁ ਲਘਾਏ ਮਿਲੁ ਗੁਰਮੁਖਿ ਪਰਮਾਨੰਦਾ ॥
31 ਹਰਿ ਹਰਿ ਕਾਜੁ ਰਚਾਇਆ ਪੂਰੈ ਮਿਲਿ ਸੰਤ ਜਨਾ ਜੰਞ ਆਈ ॥
32 ਜਨ ਨਾਨਕ ਹਰਿ ਵਰੁ ਪਾਇਆ ਮੰਗਲੁ ਮਿਲਿ ਸੰਤ ਜਨਾ ਵਾਧਾਈ ॥੪॥੧॥੫॥
33 ਵਡਹੰਸੁ ਮਹਲਾ ੪ ॥
34 ਦੇਹ ਤੇਜਨੜੀ ਹਰਿ ਨਵ ਰੰਗੀਆ ਰਾਮ ॥
35 ਗੁਰ ਗਿਆਨੁ ਗੁਰੂ ਹਰਿ ਮੰਗੀਆ ਰਾਮ ॥