Ang 588
1 ਤਿਸੁ ਗੁਰ ਕਉ ਸਦ ਬਲਿਹਾਰਣੈ ਜਿਨਿ ਹਰਿ ਸੇਵਾ ਬਣਤ ਬਣਾਈ ॥
2 ਸੋ ਸਤਿਗੁਰੁ ਪਿਆਰਾ ਮੇਰੈ ਨਾਲਿ ਹੈ ਜਿਥੈ ਕਿਥੈ ਮੈਨੋ ਲਏ ਛਡਾਈ ॥
3 ਤਿਸੁ ਗੁਰ ਕਉ ਸਾਬਾਸਿ ਹੈ ਜਿਨਿ ਹਰਿ ਸੋਝੀ ਪਾਈ ॥
4 ਨਾਨਕੁ ਗੁਰ ਵਿਟਹੁ ਵਾਰਿਆ ਜਿਨਿ ਹਰਿ ਨਾਮੁ ਦੀਆ ਮੇਰੇ ਮਨ ਕੀ ਆਸ ਪੁਰਾਈ ॥੫॥
5 ਸਲੋਕ ਮਃ ੩ ॥
6 ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥
7 ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥
8 ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥੧॥
9 ਮਃ ੩ ॥
10 ਭੇਖੀ ਅਗਨਿ ਨ ਬੁਝਈ ਚਿੰਤਾ ਹੈ ਮਨ ਮਾਹਿ ॥
11 ਵਰਮੀ ਮਾਰੀ ਸਾਪੁ ਨਾ ਮਰੈ ਤਿਉ ਨਿਗੁਰੇ ਕਰਮ ਕਮਾਹਿ ॥
12 ਸਤਿਗੁਰੁ ਦਾਤਾ ਸੇਵੀਐ ਸਬਦੁ ਵਸੈ ਮਨਿ ਆਇ ॥
13 ਮਨੁ ਤਨੁ ਸੀਤਲੁ ਸਾਂਤਿ ਹੋਇ ਤ੍ਰਿਸਨਾ ਅਗਨਿ ਬੁਝਾਇ ॥
14 ਸੁਖਾ ਸਿਰਿ ਸਦਾ ਸੁਖੁ ਹੋਇ ਜਾ ਵਿਚਹੁ ਆਪੁ ਗਵਾਇ ॥
15 ਗੁਰਮੁਖਿ ਉਦਾਸੀ ਸੋ ਕਰੇ ਜਿ ਸਚਿ ਰਹੈ ਲਿਵ ਲਾਇ ॥
16 ਚਿੰਤਾ ਮੂਲਿ ਨ ਹੋਵਈ ਹਰਿ ਨਾਮਿ ਰਜਾ ਆਘਾਇ ॥
17 ਨਾਨਕ ਨਾਮ ਬਿਨਾ ਨਹ ਛੂਟੀਐ ਹਉਮੈ ਪਚਹਿ ਪਚਾਇ ॥੨॥
18 ਪਉੜੀ ॥
19 ਜਿਨੀ ਹਰਿ ਹਰਿ ਨਾਮੁ ਧਿਆਇਆ ਤਿਨੀ ਪਾਇਅੜੇ ਸਰਬ ਸੁਖਾ ॥
20 ਸਭੁ ਜਨਮੁ ਤਿਨਾ ਕਾ ਸਫਲੁ ਹੈ ਜਿਨ ਹਰਿ ਕੇ ਨਾਮ ਕੀ ਮਨਿ ਲਾਗੀ ਭੁਖਾ ॥
21 ਜਿਨੀ ਗੁਰ ਕੈ ਬਚਨਿ ਆਰਾਧਿਆ ਤਿਨ ਵਿਸਰਿ ਗਏ ਸਭਿ ਦੁਖਾ ॥
22 ਤੇ ਸੰਤ ਭਲੇ ਗੁਰਸਿਖ ਹੈ ਜਿਨ ਨਾਹੀ ਚਿੰਤ ਪਰਾਈ ਚੁਖਾ ॥
23 ਧਨੁ ਧੰਨੁ ਤਿਨਾ ਕਾ ਗੁਰੂ ਹੈ ਜਿਸੁ ਅੰਮ੍ਰਿਤ ਫਲ ਹਰਿ ਲਾਗੇ ਮੁਖਾ ॥੬॥
24 ਸਲੋਕ ਮਃ ੩ ॥
25 ਕਲਿ ਮਹਿ ਜਮੁ ਜੰਦਾਰੁ ਹੈ ਹੁਕਮੇ ਕਾਰ ਕਮਾਇ ॥
26 ਗੁਰਿ ਰਾਖੇ ਸੇ ਉਬਰੇ ਮਨਮੁਖਾ ਦੇਇ ਸਜਾਇ ॥
27 ਜਮਕਾਲੈ ਵਸਿ ਜਗੁ ਬਾਂਧਿਆ ਤਿਸ ਦਾ ਫਰੂ ਨ ਕੋਇ ॥
28 ਜਿਨਿ ਜਮੁ ਕੀਤਾ ਸੋ ਸੇਵੀਐ ਗੁਰਮੁਖਿ ਦੁਖੁ ਨ ਹੋਇ ॥
29 ਨਾਨਕ ਗੁਰਮੁਖਿ ਜਮੁ ਸੇਵਾ ਕਰੇ ਜਿਨ ਮਨਿ ਸਚਾ ਹੋਇ ॥੧॥
30 ਮਃ ੩ ॥
31 ਏਹਾ ਕਾਇਆ ਰੋਗਿ ਭਰੀ ਬਿਨੁ ਸਬਦੈ ਦੁਖੁ ਹਉਮੈ ਰੋਗੁ ਨ ਜਾਇ ॥
32 ਸਤਿਗੁਰੁ ਮਿਲੈ ਤਾ ਨਿਰਮਲ ਹੋਵੈ ਹਰਿ ਨਾਮੋ ਮੰਨਿ ਵਸਾਇ ॥
33 ਨਾਨਕ ਨਾਮੁ ਧਿਆਇਆ ਸੁਖਦਾਤਾ ਦੁਖੁ ਵਿਸਰਿਆ ਸਹਜਿ ਸੁਭਾਇ ॥੨॥
34 ਪਉੜੀ ॥
35 ਜਿਨਿ ਜਗਜੀਵਨੁ ਉਪਦੇਸਿਆ ਤਿਸੁ ਗੁਰ ਕਉ ਹਉ ਸਦਾ ਘੁਮਾਇਆ ॥
36 ਤਿਸੁ ਗੁਰ ਕਉ ਹਉ ਖੰਨੀਐ ਜਿਨਿ ਮਧੁਸੂਦਨੁ ਹਰਿ ਨਾਮੁ ਸੁਣਾਇਆ ॥
37 ਤਿਸੁ ਗੁਰ ਕਉ ਹਉ ਵਾਰਣੈ ਜਿਨਿ ਹਉਮੈ ਬਿਖੁ ਸਭੁ ਰੋਗੁ ਗਵਾਇਆ ॥
38 ਤਿਸੁ ਸਤਿਗੁਰ ਕਉ ਵਡ ਪੁੰਨੁ ਹੈ ਜਿਨਿ ਅਵਗਣ ਕਟਿ ਗੁਣੀ ਸਮਝਾਇਆ ॥