Ang 600
1 ਮਨਮੁਖ ਮੁਗਧੁ ਹਰਿ ਨਾਮੁ ਨ ਚੇਤੈ ਬਿਰਥਾ ਜਨਮੁ ਗਵਾਇਆ ॥
2 ਸਤਿਗੁਰੁ ਭੇਟੇ ਤਾ ਨਾਉ ਪਾਏ ਹਉਮੈ ਮੋਹੁ ਚੁਕਾਇਆ ॥੩॥
3 ਹਰਿ ਜਨ ਸਾਚੇ ਸਾਚੁ ਕਮਾਵਹਿ ਗੁਰ ਕੈ ਸਬਦਿ ਵੀਚਾਰੀ ॥
4 ਆਪੇ ਮੇਲਿ ਲਏ ਪ੍ਰਭਿ ਸਾਚੈ ਸਾਚੁ ਰਖਿਆ ਉਰ ਧਾਰੀ ॥
5 ਨਾਨਕ ਨਾਵਹੁ ਗਤਿ ਮਤਿ ਪਾਈ ਏਹਾ ਰਾਸਿ ਹਮਾਰੀ ॥੪॥੧॥
6 ਸੋਰਠਿ ਮਹਲਾ ੩ ॥
7 ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥
8 ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥
9 ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥
10 ਮਨ ਮੇਰੇ ਗੁਰਸਬਦੀ ਹਰਿ ਪਾਇਆ ਜਾਇ ॥
11 ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ ਰਹਾਉ ॥
12 ਇਸੁ ਦੇਹੀ ਅੰਦਰਿ ਪੰਚ ਚੋਰ ਵਸਹਿ ਕਾਮੁ ਕ੍ਰੋਧੁ ਲੋਭੁ ਮੋਹੁ ਅਹੰਕਾਰਾ ॥
13 ਅੰਮ੍ਰਿਤੁ ਲੂਟਹਿ ਮਨਮੁਖ ਨਹੀ ਬੂਝਹਿ ਕੋਇ ਨ ਸੁਣੈ ਪੂਕਾਰਾ ॥
14 ਅੰਧਾ ਜਗਤੁ ਅੰਧੁ ਵਰਤਾਰਾ ਬਾਝੁ ਗੁਰੂ ਗੁਬਾਰਾ ॥੨॥
15 ਹਉਮੈ ਮੇਰਾ ਕਰਿ ਕਰਿ ਵਿਗੁਤੇ ਕਿਹੁ ਚਲੈ ਨ ਚਲਦਿਆ ਨਾਲਿ ॥
16 ਗੁਰਮੁਖਿ ਹੋਵੈ ਸੁ ਨਾਮੁ ਧਿਆਵੈ ਸਦਾ ਹਰਿ ਨਾਮੁ ਸਮਾਲਿ ॥
17 ਸਚੀ ਬਾਣੀ ਹਰਿ ਗੁਣ ਗਾਵੈ ਨਦਰੀ ਨਦਰਿ ਨਿਹਾਲਿ ॥੩॥
18 ਸਤਿਗੁਰ ਗਿਆਨੁ ਸਦਾ ਘਟਿ ਚਾਨਣੁ ਅਮਰੁ ਸਿਰਿ ਬਾਦਿਸਾਹਾ ॥
19 ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਸਚੁ ਲਾਹਾ ॥
20 ਨਾਨਕ ਰਾਮ ਨਾਮਿ ਨਿਸਤਾਰਾ ਸਬਦਿ ਰਤੇ ਹਰਿ ਪਾਹਾ ॥੪॥੨॥
21 ਸੋਰਠਿ ਮਃ ੩ ॥
22 ਦਾਸਨਿ ਦਾਸੁ ਹੋਵੈ ਤਾ ਹਰਿ ਪਾਏ ਵਿਚਹੁ ਆਪੁ ਗਵਾਈ ॥
23 ਭਗਤਾ ਕਾ ਕਾਰਜੁ ਹਰਿ ਅਨੰਦੁ ਹੈ ਅਨਦਿਨੁ ਹਰਿ ਗੁਣ ਗਾਈ ॥
24 ਸਬਦਿ ਰਤੇ ਸਦਾ ਇਕ ਰੰਗੀ ਹਰਿ ਸਿਉ ਰਹੇ ਸਮਾਈ ॥੧॥
25 ਹਰਿ ਜੀਉ ਸਾਚੀ ਨਦਰਿ ਤੁਮਾਰੀ ॥
26 ਆਪਣਿਆ ਦਾਸਾ ਨੋ ਕ੍ਰਿਪਾ ਕਰਿ ਪਿਆਰੇ ਰਾਖਹੁ ਪੈਜ ਹਮਾਰੀ ॥ ਰਹਾਉ ॥
27 ਸਬਦਿ ਸਲਾਹੀ ਸਦਾ ਹਉ ਜੀਵਾ ਗੁਰਮਤੀ ਭਉ ਭਾਗਾ ॥
28 ਮੇਰਾ ਪ੍ਰਭੁ ਸਾਚਾ ਅਤਿ ਸੁਆਲਿਉ ਗੁਰੁ ਸੇਵਿਆ ਚਿਤੁ ਲਾਗਾ ॥
29 ਸਾਚਾ ਸਬਦੁ ਸਚੀ ਸਚੁ ਬਾਣੀ ਸੋ ਜਨੁ ਅਨਦਿਨੁ ਜਾਗਾ ॥੨॥
30 ਮਹਾ ਗੰਭੀਰੁ ਸਦਾ ਸੁਖਦਾਤਾ ਤਿਸ ਕਾ ਅੰਤੁ ਨ ਪਾਇਆ ॥
31 ਪੂਰੇ ਗੁਰ ਕੀ ਸੇਵਾ ਕੀਨੀ ਅਚਿੰਤੁ ਹਰਿ ਮੰਨਿ ਵਸਾਇਆ ॥
32 ਮਨੁ ਤਨੁ ਨਿਰਮਲੁ ਸਦਾ ਸੁਖੁ ਅੰਤਰਿ ਵਿਚਹੁ ਭਰਮੁ ਚੁਕਾਇਆ ॥੩॥
33 ਹਰਿ ਕਾ ਮਾਰਗੁ ਸਦਾ ਪੰਥੁ ਵਿਖੜਾ ਕੋ ਪਾਏ ਗੁਰ ਵੀਚਾਰਾ ॥
34 ਹਰਿ ਕੈ ਰੰਗਿ ਰਾਤਾ ਸਬਦੇ ਮਾਤਾ ਹਉਮੈ ਤਜੇ ਵਿਕਾਰਾ ॥
35 ਨਾਨਕ ਨਾਮਿ ਰਤਾ ਇਕ ਰੰਗੀ ਸਬਦਿ ਸਵਾਰਣਹਾਰਾ ॥੪॥੩॥