Ang 62
1 ਸਰਬੇ ਥਾਈ ਏਕੁ ਤੂੰ ਜਿਉ ਭਾਵੈ ਤਿਉ ਰਾਖੁ ॥
2 ਗੁਰਮਤਿ ਸਾਚਾ ਮਨਿ ਵਸੈ ਨਾਮੁ ਭਲੋ ਪਤਿ ਸਾਖੁ ॥
3 ਹਉਮੈ ਰੋਗੁ ਗਵਾਈਐ ਸਬਦਿ ਸਚੈ ਸਚੁ ਭਾਖੁ ॥੮॥
4 ਆਕਾਸੀ ਪਾਤਾਲਿ ਤੂੰ ਤ੍ਰਿਭਵਣਿ ਰਹਿਆ ਸਮਾਇ ॥
5 ਆਪੇ ਭਗਤੀ ਭਾਉ ਤੂੰ ਆਪੇ ਮਿਲਹਿ ਮਿਲਾਇ ॥
6 ਨਾਨਕ ਨਾਮੁ ਨ ਵੀਸਰੈ ਜਿਉ ਭਾਵੈ ਤਿਵੈ ਰਜਾਇ ॥੯॥੧੩॥
7 ਸਿਰੀਰਾਗੁ ਮਹਲਾ ੧ ॥
8 ਰਾਮ ਨਾਮਿ ਮਨੁ ਬੇਧਿਆ ਅਵਰੁ ਕਿ ਕਰੀ ਵੀਚਾਰੁ ॥
9 ਸਬਦ ਸੁਰਤਿ ਸੁਖੁ ਊਪਜੈ ਪ੍ਰਭ ਰਾਤਉ ਸੁਖ ਸਾਰੁ ॥
10 ਜਿਉ ਭਾਵੈ ਤਿਉ ਰਾਖੁ ਤੂੰ ਮੈ ਹਰਿ ਨਾਮੁ ਅਧਾਰੁ ॥੧॥
11 ਮਨ ਰੇ ਸਾਚੀ ਖਸਮ ਰਜਾਇ ॥
12 ਜਿਨਿ ਤਨੁ ਮਨੁ ਸਾਜਿ ਸੀਗਾਰਿਆ ਤਿਸੁ ਸੇਤੀ ਲਿਵ ਲਾਇ ॥੧॥ ਰਹਾਉ ॥
13 ਤਨੁ ਬੈਸੰਤਰਿ ਹੋਮੀਐ ਇਕ ਰਤੀ ਤੋਲਿ ਕਟਾਇ ॥
14 ਤਨੁ ਮਨੁ ਸਮਧਾ ਜੇ ਕਰੀ ਅਨਦਿਨੁ ਅਗਨਿ ਜਲਾਇ ॥
15 ਹਰਿ ਨਾਮੈ ਤੁਲਿ ਨ ਪੁਜਈ ਜੇ ਲਖ ਕੋਟੀ ਕਰਮ ਕਮਾਇ ॥੨॥
16 ਅਰਧ ਸਰੀਰੁ ਕਟਾਈਐ ਸਿਰਿ ਕਰਵਤੁ ਧਰਾਇ ॥
17 ਤਨੁ ਹੈਮੰਚਲਿ ਗਾਲੀਐ ਭੀ ਮਨ ਤੇ ਰੋਗੁ ਨ ਜਾਇ ॥
18 ਹਰਿ ਨਾਮੈ ਤੁਲਿ ਨ ਪੁਜਈ ਸਭ ਡਿਠੀ ਠੋਕਿ ਵਜਾਇ ॥੩॥
19 ਕੰਚਨ ਕੇ ਕੋਟ ਦਤੁ ਕਰੀ ਬਹੁ ਹੈਵਰ ਗੈਵਰ ਦਾਨੁ ॥
20 ਭੂਮਿ ਦਾਨੁ ਗਊਆ ਘਣੀ ਭੀ ਅੰਤਰਿ ਗਰਬੁ ਗੁਮਾਨੁ ॥
21 ਰਾਮ ਨਾਮਿ ਮਨੁ ਬੇਧਿਆ ਗੁਰਿ ਦੀਆ ਸਚੁ ਦਾਨੁ ॥੪॥
22 ਮਨਹਠ ਬੁਧੀ ਕੇਤੀਆ ਕੇਤੇ ਬੇਦ ਬੀਚਾਰ ॥
23 ਕੇਤੇ ਬੰਧਨ ਜੀਅ ਕੇ ਗੁਰਮੁਖਿ ਮੋਖ ਦੁਆਰ ॥
24 ਸਚਹੁ ਓਰੈ ਸਭੁ ਕੋ ਉਪਰਿ ਸਚੁ ਆਚਾਰੁ ॥੫॥
25 ਸਭੁ ਕੋ ਊਚਾ ਆਖੀਐ ਨੀਚੁ ਨ ਦੀਸੈ ਕੋਇ ॥
26 ਇਕਨੈ ਭਾਂਡੇ ਸਾਜਿਐ ਇਕੁ ਚਾਨਣੁ ਤਿਹੁ ਲੋਇ ॥
27 ਕਰਮਿ ਮਿਲੈ ਸਚੁ ਪਾਈਐ ਧੁਰਿ ਬਖਸ ਨ ਮੇਟੈ ਕੋਇ ॥੬॥
28 ਸਾਧੁ ਮਿਲੈ ਸਾਧੂ ਜਨੈ ਸੰਤੋਖੁ ਵਸੈ ਗੁਰ ਭਾਇ ॥
29 ਅਕਥ ਕਥਾ ਵੀਚਾਰੀਐ ਜੇ ਸਤਿਗੁਰ ਮਾਹਿ ਸਮਾਇ ॥
30 ਪੀ ਅੰਮ੍ਰਿਤੁ ਸੰਤੋਖਿਆ ਦਰਗਹਿ ਪੈਧਾ ਜਾਇ ॥੭॥
31 ਘਟਿ ਘਟਿ ਵਾਜੈ ਕਿੰਗੁਰੀ ਅਨਦਿਨੁ ਸਬਦਿ ਸੁਭਾਇ ॥
32 ਵਿਰਲੇ ਕਉ ਸੋਝੀ ਪਈ ਗੁਰਮੁਖਿ ਮਨੁ ਸਮਝਾਇ ॥
33 ਨਾਨਕ ਨਾਮੁ ਨ ਵੀਸਰੈ ਛੂਟੈ ਸਬਦੁ ਕਮਾਇ ॥੮॥੧੪॥
34 ਸਿਰੀਰਾਗੁ ਮਹਲਾ ੧ ॥
35 ਚਿਤੇ ਦਿਸਹਿ ਧਉਲਹਰ ਬਗੇ ਬੰਕ ਦੁਆਰ ॥
36 ਕਰਿ ਮਨ ਖੁਸੀ ਉਸਾਰਿਆ ਦੂਜੈ ਹੇਤਿ ਪਿਆਰਿ ॥
37 ਅੰਦਰੁ ਖਾਲੀ ਪ੍ਰੇਮ ਬਿਨੁ ਢਹਿ ਢੇਰੀ ਤਨੁ ਛਾਰੁ ॥੧॥
38 ਭਾਈ ਰੇ ਤਨੁ ਧਨੁ ਸਾਥਿ ਨ ਹੋਇ ॥
39 ਰਾਮ ਨਾਮੁ ਧਨੁ ਨਿਰਮਲੋ ਗੁਰੁ ਦਾਤਿ ਕਰੇ ਪ੍ਰਭੁ ਸੋਇ ॥੧॥ ਰਹਾਉ ॥
40 ਰਾਮ ਨਾਮੁ ਧਨੁ ਨਿਰਮਲੋ ਜੇ ਦੇਵੈ ਦੇਵਣਹਾਰੁ ॥
41 ਆਗੈ ਪੂਛ ਨ ਹੋਵਈ ਜਿਸੁ ਬੇਲੀ ਗੁਰੁ ਕਰਤਾਰੁ ॥
42 ਆਪਿ ਛਡਾਏ ਛੁਟੀਐ ਆਪੇ ਬਖਸਣਹਾਰੁ ॥੨॥