Ang 666
1 ਨਾਨਕ ਆਪੇ ਵੇਖੈ ਆਪੇ ਸਚਿ ਲਾਏ ॥੪॥੭॥
2 ਧਨਾਸਰੀ ਮਹਲਾ ੩ ॥
3 ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥
4 ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥
5 ਗੁਰਮਤਿ ਸਾਚੀ ਸਾਚਾ ਵੀਚਾਰੁ ॥
6 ਆਪੇ ਬਖਸੇ ਦੇ ਵੀਚਾਰੁ ॥੧॥
7 ਹਰਿ ਨਾਮੁ ਅਚਰਜੁ ਪ੍ਰਭੁ ਆਪਿ ਸੁਣਾਏ ॥
8 ਕਲੀ ਕਾਲ ਵਿਚਿ ਗੁਰਮੁਖਿ ਪਾਏ ॥੧॥ ਰਹਾਉ ॥
9 ਹਮ ਮੂਰਖ ਮੂਰਖ ਮਨ ਮਾਹਿ ॥
10 ਹਉਮੈ ਵਿਚਿ ਸਭ ਕਾਰ ਕਮਾਹਿ ॥
11 ਗੁਰ ਪਰਸਾਦੀ ਹੰਉਮੈ ਜਾਇ ॥
12 ਆਪੇ ਬਖਸੇ ਲਏ ਮਿਲਾਇ ॥੨॥
13 ਬਿਖਿਆ ਕਾ ਧਨੁ ਬਹੁਤੁ ਅਭਿਮਾਨੁ ॥
14 ਅਹੰਕਾਰਿ ਡੂਬੈ ਨ ਪਾਵੈ ਮਾਨੁ ॥
15 ਆਪੁ ਛੋਡਿ ਸਦਾ ਸੁਖੁ ਹੋਈ ॥
16 ਗੁਰਮਤਿ ਸਾਲਾਹੀ ਸਚੁ ਸੋਈ ॥੩॥
17 ਆਪੇ ਸਾਜੇ ਕਰਤਾ ਸੋਇ ॥
18 ਤਿਸੁ ਬਿਨੁ ਦੂਜਾ ਅਵਰੁ ਨ ਕੋਇ ॥
19 ਜਿਸੁ ਸਚਿ ਲਾਏ ਸੋਈ ਲਾਗੈ ॥
20 ਨਾਨਕ ਨਾਮਿ ਸਦਾ ਸੁਖੁ ਆਗੈ ॥੪॥੮॥
21 ਰਾਗੁ ਧਨਾਸਿਰੀ ਮਹਲਾ ੩ ਘਰੁ ੪ ॥
22 ੴ ਸਤਿਗੁਰ ਪ੍ਰਸਾਦਿ ॥
23 ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥
24 ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥
25 ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥
26 ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥
27 ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥
28 ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥
29 ਭਨਤਿ ਨਾਨਕ ਭਰਮ ਪਟ ਖੂਲੑੇ ਗੁਰ ਪਰਸਾਦੀ ਜਾਨਿਆ ॥
30 ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥
31 ਧਨਾਸਰੀ ਮਹਲਾ ੪ ਘਰੁ ੧ ਚਉਪਦੇ ॥
32 ੴ ਸਤਿਗੁਰ ਪ੍ਰਸਾਦਿ ॥
33 ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥
34 ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥
35 ਹਰਿ ਗੁਣ ਕਹਿ ਨ ਸਕਉ ਬਨਵਾਰੀ ॥
36 ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥
37 ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥
38 ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥
39 ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥
40 ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥